ਚੰਡੀਗੜ੍ਹ: ਜਲੰਧਰ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਰਮਨ ਅਰੋੜਾ ਮੰਗਲਵਾਰ ਨੂੰ ਮਨੀ ਲਾਂਡਰਿੰਗ ਮਾਮਲੇ ਵਿੱਚ ਪੁੱਛਗਿੱਛ ਲਈ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਦਫ਼ਤਰ ਵਿੱਚ ਪੇਸ਼ ਹੋਏ। ਅਰੋੜਾ ਸਵੇਰੇ 11 ਵਜੇ ਦੇ ਕਰੀਬ ਪੁੱਛਗਿੱਛ ਲਈ ਪਹੁੰਚੇ ਅਤੇ ਨੌਂ ਘੰਟੇ ਦੀ ਪੁੱਛਗਿੱਛ ਤੋਂ ਬਾਅਦ ਈਡੀ ਦਫ਼ਤਰ ਤੋਂ ਬਾਹਰ ਆਏ।
ਰਿਪੋਰਟਾਂ ਅਨੁਸਾਰ ਇਹ ਜਾਂਚ ਆਮਦਨ ਤੋਂ ਵੱਧ ਜਾਇਦਾਦ ਦੇ ਇੱਕ ਮਾਮਲੇ ਨਾਲ ਸਬੰਧਿਤ ਹੈ । ਜਿਸ ਵਿੱਚ ਉਨ੍ਹਾਂ ਨੂੰ ਪਹਿਲਾਂ ਪੰਜਾਬ ਵਿਜੀਲੈਂਸ ਬਿਊਰੋ ਦੁਆਰਾ ਗ੍ਰਿਫ਼ਤਾਰ ਕੀਤਾ ਗਿਆ ਸੀ।
ਰਮਨ ਅਰੋੜਾ ਜਲੰਧਰ ਸੈਂਟਰਲ ਤੋਂ ਵਿਧਾਇਕ ਹਨ ਅਤੇ ਉਨ੍ਹਾਂ ‘ਤੇ ਦੁਕਾਨਾਂ ਅਤੇ ਹੋਰ ਅਦਾਰਿਆਂ ਤੋਂ ਪੈਸੇ ਵਸੂਲਣ ਦਾ ਦੋਸ਼ ਹੈ। ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਪੰਜਾਬ ਵਿਜੀਲੈਂਸ ਬਿਊਰੋ ਦੁਆਰਾ ਵਿਧਾਇਕ ਵਿਰੁੱਧ ਦਰਜ ਕੀਤੀ ਗਈ FIR ਦੇ ਆਧਾਰ ‘ਤੇ ਮਨੀ ਲਾਂਡਰਿੰਗ ਦੀ ਜਾਂਚ ਸ਼ੁਰੂ ਕੀਤੀ ਹੈ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ਅਤੇ ਇੰਸਟਾਗ੍ਰਾਮ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

