ਵਿਧਾਇਕ ਰਮਨ ਅਰੋੜਾ ਦੇ ਭਗੌੜੇ ਪੁੱਤਰ ਨੂੰ ਹਾਈ ਕੋਰਟ ਤੋਂ ਰਾਹਤ

Global Team
2 Min Read

ਚੰਡੀਗੜ੍ਹ: ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਵਿਧਾਇਕ ਰਮਨ ਅਰੋੜਾ ਦੇ ਭਗੌੜੇ ਪੁੱਤਰ ਰਾਜਨ ਅਰੋੜਾ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਅੱਜ ਹਾਈ ਕੋਰਟ ਨੇ ਉਨ੍ਹਾਂ ਨੂੰ ਅੰਤਰਿਮ ਜ਼ਮਾਨਤ ਦੇ ਦਿੱਤੀ। ਅਦਾਲਤ ਨੇ ਰਾਜਨ ਅਰੋੜਾ ਦੀ ਗ੍ਰਿਫ਼ਤਾਰੀ ‘ਤੇ 24 ਸਤੰਬਰ ਤੱਕ ਰੋਕ ਲਗਾ ਦਿੱਤੀ ਹੈ। ਇਹ ਰਾਹਤ ਉਸ ਸਮੇਂ ਆਈ ਹੈ ਜਦੋਂ ਵਿਜੀਲੈਂਸ ਬਿਊਰੋ ਨੇ ਰਾਜਨ ਅਰੋੜਾ ਵਿਰੁੱਧ ਲੁੱਕਆਊਟ ਸਰਕੂਲਰ (LOC) ਜਾਰੀ ਕੀਤਾ ਸੀ ਅਤੇ ਉਸ ਦੇ ਦੁਬਈ ਵਿੱਚ ਲੁਕਣ ਦੀ ਸੰਭਾਵਨਾ ਸੀ।

ਇਸ ਮਾਮਲੇ ਵਿੱਚ ਅਗਾਊਂ ਜ਼ਮਾਨਤ ਦੀ ਮੰਗ ਕਰਨ ਲਈ ਪਟੀਸ਼ਨ ਦਾਇਰ ਕੀਤੀ ਗਈ ਸੀ। ਰਾਜਨ ਅਰੋੜਾ ਨੇ ਆਪਣੀ ਅਗਾਊਂ ਜ਼ਮਾਨਤ ਪਟੀਸ਼ਨ ਵਿਚ ਕਿਹਾ ਕਿ ਉਸ ਨੂੰ ਬਿਨਾਂ ਕਿਸੇ ਕਾਰਨ ਇਸ ਮਾਮਲੇ ਵਿਚ ਫਸਾਇਆ ਜਾ ਰਿਹਾ ਹੈ, ਉਸ ਦਾ ਨਾ ਤਾਂ ਜਲੰਧਰ ਨਗਰ ਨਿਗਮ ਦੇ ਕਿਸੇ ਮਾਮਲੇ ਨਾਲ ਕੋਈ ਲੈਣਾ-ਦੇਣਾ ਹੈ ਅਤੇ ਨਾ ਹੀ ਉਹ ਇਸ ਵਿਚ ਸ਼ਾਮਿਲ ਹੈ। ਇਸ ਲਈ ਉਸ ਨੂੰ ਜ਼ਮਾਨਤ ਦਿੱਤੀ ਜਾਣੀ ਚਾਹੀਦੀ ਹੈ।

ਜਾਣਕਾਰੀ ਅਨੁਸਾਰ ਹਾਈ ਕੋਰਟ ਨੇ ਰਾਜਨ ਅਰੋੜਾ ਨੂੰ ਜਾਂਚ ਵਿੱਚ ਪੂਰਾ ਸਹਿਯੋਗ ਕਰਨ ਦੇ ਨਿਰਦੇਸ਼ ਦਿੱਤੇ ਹਨ। ਅਦਾਲਤ ਦੇ ਇਸ ਹੁਕਮ ਤੋਂ ਬਾਅਦ ਹੁਣ ਰਾਜਨ ਅਰੋੜਾ ਨੂੰ ਜਾਂਚ ਵਿੱਚ ਸ਼ਾਮਲ ਹੋਣਾ ਪਵੇਗਾ। ਪਹਿਲਾਂ ਵਿਜੀਲੈਂਸ ਜਾਂਚ ਵਿੱਚ ਇਹ ਖੁਲਾਸਾ ਹੋਇਆ ਸੀ ਕਿ ਰਾਜਨ ਅਰੋੜਾ ਗ੍ਰਿਫ਼ਤਾਰੀ ਤੋਂ ਬਚਣ ਲਈ ਦੁਬਈ ਵਿੱਚ ਲੁਕਿਆ ਹੋਇਆ ਸੀ। LOC ਜਾਰੀ ਹੋਣ ਤੋਂ ਬਾਅਦ ਵਿਦੇਸ਼ ਤੋਂ ਵਾਪਸੀ ‘ਤੇ ਉਸਦੀ ਗ੍ਰਿਫ਼ਤਾਰੀ ਦੀ ਸੰਭਾਵਨਾ ਵੱਧ ਗਈ ਸੀ ਪਰ ਹੁਣ ਉਸਨੂੰ ਹਾਈ ਕੋਰਟ ਦੇ ਹੁਕਮਾਂ ਨਾਲ ਅਸਥਾਈ ਰਾਹਤ ਮਿਲੀ ਹੈ।

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

Share This Article
Leave a Comment