ਕੁੱਟਮਾਰ ਅਤੇ ਧਮਕੀਆਂ ਦੇਣ ਦੇ ਮਾਮਲੇ ‘ਚ ਰਾਣਾ ਸੋਢੀ ਤੇ ਸੁਖਪਾਲ ਨੰਨੂ ’ਤੇ ਪਰਚਾ ਦਰਜ

TeamGlobalPunjab
1 Min Read

ਫਿਰੋਜ਼ਪੁਰ: ਸਾਬਕਾ ਖੇਡ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਅਤੇ ਸਾਬਕਾ ਸੰਸਦੀ ਸਕੱਤਰ ਸੁਖਪਾਲ ਸਿੰਘ ਨੰਨੂ ਸਮੇਤ 7 ਵਿਅਕਤੀਆਂ ਵਿਰੁੱਧ ਖਿਲਾਫ ਪਰਚਾ ਦਰਜ ਕੀਤਾ ਗਿਆ ਹੈ। ਫਿਰੋਜ਼ਪੁਰ ਦੇ ਥਾਣਾ ਸਦਰ ਵਿਖੇ ਧਾਰਾ 323 ਅਤੇ 506 ਤਹਿਤ ਕੁੱਟਮਾਰ ਅਤੇ ਧਮਕੀਆਂ ਦੇਣ ਦਾ ਪਰਚਾ ਦਰਜ ਹੋਇਆ ਹੈ।

ਦੱਸ ਦਈਏ ਕਿ ਇਹ ਪਰਚਾ ਪੰਜਾਬ ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਸੁਰਜੀਤ ਸਿੰਘ ਨਾਮ ਦੇ ਨੌਜਵਾਨ ਨਾਲ ਕੁੱਟਮਾਰ ਅਤੇ ਧਮਕੀਆਂ ਦੇਣ ਵਿਰੁਧ ਦਰਜ ਕੀਤਾ ਗਿਆ ਹੈ। 29 ਸਾਲਾ ਸੁਰਜੀਤ ਸਿੰਘ ਨੇ ਇਹ ਸ਼ਿਕਾਇਤ ਦਿੱਤੀ ਸੀ ਕਿ 20 ਫ਼ਰਵਰੀ ਨੂੰ ਚੋਣਾਂ ਵਾਲੇ ਦਿਨ ਉਸ ਨਾਲ ਕੁੱਟਮਾਰ ਕੀਤੀ ਗਈ ਸੀ ਅਤੇ ਉਹ ਜ਼ਖਮੀ ਵੀ ਹੋ ਗਿਆ ਸੀ। ਜਿਸ ਤੋਂ ਬਾਅਦ ਲੋਕਾਂ ਨੇ ਰਾਣਾ ਸੋਢੀ ਦਾ ਰਸਤਾ 5 ਘੰਟੇ ਰੋਕ ਕੇ ਰੱਖਿਆ ਸੀ।

ਜ਼ਿਕਰਯੋਗ ਹੈ ਕਿ ਰਾਣਾ ਗੁਰਮੀਤ ਸਿੰਘ ਸੋਢੀ ਗੁਰੂ ਹਰਸਹਾਏ ਤੋਂ ਕਾਂਗਰਸ ਦੇ ਵਿਧਾਇਕ ਰਹੇ ਹਨ। ਕੈਪਟਨ ਅਮਰਿੰਦਰ ਸਿੰਘ ਨੂੰ ਮੁੱਖ ਮੰਤਰੀ ਦੀ ਕੁਰਸੀ ਤੋਂ ਲਾਹੁਣ ਉਪਰੰਤ ਰਾਣਾ ਗੁਰਮੀਤ ਸਿੰਘ ਸੋਢੀ ਨੇ ਕਾਂਗਰਸ ਛੱਡ ਕੇ ਭਾਜਪਾ ਦਾ ਪੱਲਾ ਫੜ ਲਿਆ ਸੀ। ਇਸ ਵਾਰ ਵਿਧਾਨ ਸਭਾ ਚੋਣਾਂ ਉਨ੍ਹਾਂ ਨੇ ਭਾਜਪਾ ਦੀ ਟਿਕਟ ਤੋਂ ਹੀ ਲੜੀਆਂ ਹਨ।

Share this Article
Leave a comment