ਰਾਣਾ ਸੋਢੀ ਨੇ PGI ਦੇ ਡਾਕਟਰਾਂ ਨਾਲ ਗੱਲਬਾਤ ਕਰਕੇ ਮਿਲਖਾ ਸਿੰਘ ਦੀ ਸਿਹਤ ਬਾਰੇ ਲਈ ਖ਼ਬਰਸਾਰ

TeamGlobalPunjab
1 Min Read

ਚੰਡੀਗੜ੍ਹ : ਪੰਜਾਬ ਦੇ ਖੇਡ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਅੱਜ ਕੌਮੀ ਮਾਣ ਅਤੇ ਓਲੰਪੀਅਨ ਮਿਲਖਾ ਸਿੰਘ ਦੀ ਸਿਹਤ ਬਾਰੇ ਖ਼ਬਰਸਾਰ ਲੈਣ ਲਈ ਪੀਜੀਆਈ ਦੇ ਡਾਕਟਰਾਂ ਨਾਲ ਗੱਲਬਾਤ ਕੀਤੀ।

ਰਾਣਾ ਸੋਢੀ ਨੇ ਅੱਜ ਇਥੇ ਜਾਰੀ ਇੱਕ ਬਿਆਨ ਵਿੱਚ ਕਿਹਾ, “ਮੈਨੂੰ ਪੀਜੀਆਈ ਦੇ ਡਾਕਟਰਾਂ ਤੋਂ ਇਹ ਜਾਣ ਕੇ ਰਾਹਤ ਮਿਲੀ ਹੈ ਕਿ ਮਿਲਖਾ ਸਿੰਘ ਜੀ ਦੀ ਹਾਲਤ ਹੁਣ ਸਥਿਰ ਹੈ ਅਤੇ ਇਲਾਜ ਦਾ ਅਸਰ ਹੋ ਰਿਹਾ ਹੈ।” ਫਲਾਇੰਗ ਸਿੱਖ ਦੇ ਪਰਿਵਾਰ ਨੂੰ ਉਨ੍ਹਾਂ ਦੇ ਬਿਹਤਰ ਇਲਾਜ ਅਤੇ ਡਾਕਟਰੀ ਦੇਖਭਾਲ ਨੂੰ ਯਕੀਨੀ ਬਣਾਉਂਦਿਆਂ ਰਾਣਾ ਸੋਢੀ ਨੇ ਕਿਹਾ ਕਿ “ਮੈਂ ਉਨ੍ਹਾਂ ਦੀ ਜਲਦ ਤੋਂ ਜਲਦ ਅਤੇ ਮੁਕੰਮਲ ਸਿਹਤਯਾਬੀ ਲਈ ਕਾਮਨਾ ਅਤੇ ਅਰਦਾਸ ਕਰਦਾ ਹਾਂ।”

1960 ਦੇ ਰੋਮ ਓਲੰਪੀਅਨ ਅਤੇ ਸਾਬਕਾ ਰਾਸ਼ਟਰਮੰਡਲ ਖੇਡਾਂ ਦੇ ਚੈਂਪੀਅਨ ਨੂੰ 3 ਜੂਨ ਨੂੰ ਸਾਹ ਲੈਣ ਵਿੱਚ ਮੁਸ਼ਕਲ ਸਬੰਧੀ ਸ਼ਿਕਾਇਤ ਤੋਂ ਬਾਅਦ ਪੋਸਟ ਗ੍ਰੈਜੂਏਟ ਇੰਸਟੀਚਿਊਟ ਆਫ਼ ਮੈਡੀਕਲ ਐਜੂਕੇਸ਼ਨ ਐਂਡ ਰਿਸਰਚ (ਪੀਜੀਆਈ) ਵਿਖੇ ਦਾਖਲ ਕਰਵਾਇਆ ਗਿਆ ਸੀ।

Share This Article
Leave a Comment