ਚੰਡੀਗੜ੍ਹ: ਰਾਣਾ ਵਰਿੰਦਰ ਸਿੰਘ ਨੇ ਪੰਜਾਬ ਰਾਜ ਸਹਿਕਾਰੀ ਬੈਂਕ ਲਿ. ਚੰਡੀਗੜ੍ਹ ਦੇ ਚੇਅਰਮੈਨ ਦਾ ਅਹੁਦਾ ਸੰਭਾਲ ਲਿਆ ਹੈ। ਸਹਿਕਾਰਤਾ ਅਤੇ ਜੇਲ੍ਹਾਂ ਦੇ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਨਵ ਨਿਯੁਕਤ ਚੇਅਰਮੈਨ ਨੂੰ ਮੁਬਾਰਕਬਾਦ ਦਿੰਦੇ ਹੋਏ ਉਮੀਦ ਜਤਾਈ ਕਿ ਰਾਣਾ ਵਰਿੰਦਰ ਸਿੰਘ ਦੀ ਯੋਗ ਅਗਵਾਈ ਹੇਠ ਪੰਜਾਬ ਰਾਜ ਸਹਿਕਾਰੀ ਬੈਂਕ ਸਹਿਕਾਰਤਾ ਲਹਿਰ ਦਾ ਮੋਢੀ ਬਣ ਕੇ ਉਭਰੇਗਾ। ਉਹਨਾਂ ਨੇ ਕਿਹਾ ਪੰਜਾਬ ਦੀ ਕਿਸਾਨੀ ਸਹਿਕਾਰੀ ਬੈਂਕਾਂ ‘ਤੇ ਨਿਰਭਰ ਕਰਦੀ ਹੈ ਅਤੇ ਸਹਿਕਾਰੀ ਬੈਂਕਾਂ ਦੇ ਮਜਬੂਤ ਹੋਣ ਨਾਲ ਹੀ ਪੰਜਾਬ ਦੇ ਕਿਸਾਨਾਂ ਦੇ ਨਾਲ ਨਾਲ ਆਮ ਪਬਲਿਕ ਨੂੰ ਵੱਡੀ ਰਾਹਤ ਮਿਲੇਗੀ ਅਤੇ ਇਸ ਦੇ ਨਾਲ ਪੰਜਾਬ ਦੀ ਵਿਕਾਸ ਦਰ ਨੂੰ ਵੀ ਵਧੇਰੇ ਹੁੰਗਾਰਾ ਮਿਲੇਗਾ।
ਇਸ ਮੌਕੇ ਸ. ਰੰਧਾਵਾ ਨੇ ਮੀਡੀਆ ਨੂੰ ਸੰਬੋਧਨ ਕਰਦੇ ਹੋਏ ਦੱਸਿਆ ਕਿ ਉਹ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੇ ਧੰਨਵਾਦੀ ਹਨ ਜਿਹਨਾਂ ਨੇ ਰਾਣਾ ਵਰਿੰਦਰ ਸਿੰਘ ਵਰਗੇ ਸੂਝਵਾਨ ਪੜ੍ਹੇ ਲਿਖੇ ਅਤੇ ਜੱਦੀ ਕਾਂਗਰਸੀ ਅਤੇ ਕਿਸਾਨ ਪਰਿਵਾਰ ਨਾਲ ਸਬੰਧ ਰਖਦੇ ਹੋਏ ਵਿਆਕਤੀ ਨੂੰ ਪੰਜਾਬ ਰਾਜ ਸਹਿਕਾਰੀ ਬੈਂਕ ਦਾ ਚੇਅਰਮੈਨ ਨਿਯੁਕਤ ਕੀਤਾ ਜਿਸ ਦਾ ਮੁੱਖ ਕੰਮ ਕਿਸਾਨਾਂ ਦੀ ਸੇਵਾ ਕਰਨਾ ਅਤੇ ਉਹਨਾਂ ਦੀਆਂ ਵਿੱਤੀ ਜਰੂਰਤਾਂ ਨੂੰ ਪੂਰਾ ਕਰਨਾ ਹੈ। ਉਹਨਾਂ ਨੇ ਰਾਣਾ ਵਰਿੰਦਰ ਸਿੰਘ ਦੇ ਪਿਤਾ ਪਦਮਸ੍ਰੀ ਰਾਣਾ ਮੋਤੀ ਸਿੰਘ ਨੂੰ ਵੀ ਯਾਦ ਕੀਤਾ ਅਤੇ ਉਹਨਾਂ ਦੀਆਂ ਕਿਸਾਨਾਂ ਅਤੇ ਦੇਸ ਪ੍ਰਤੀ ਸੇਵਾਵਾਂ ਬਾਰੇ ਦੱਸਿਆ।
ਰਾਣਾ ਵਰਿੰਦਰ ਸਿੰਘ ਨੇ ਚੇਅਰਮੈਨ ਦਾ ਅਹੁਦਾ ਸੰਭਾਲਦੇ ਹੋਏ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ, ਕੇ.ਪੀ.ਐਸ.ਰਾਣਾ ਸਪੀਕਰ ਪੰਜਾਬ ਵਿਧਾਨ ਸਭਾ, ਸ. ਸੁਖਜਿੰਦਰ ਸਿੰਘ ਰੰਧਾਵਾ ਸਹਿਕਾਰਤਾ ਅਤੇ ਜੇਲ੍ਹਾਂ ਮੰਤਰੀ ਪੰਜਾਬ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਜੋ ਜਿੰਮੇਵਾਰੀ ਉਨ੍ਹਾਂ ਨੂੰ ਸੋਂਪੀ ਗਈ ਹੈ ਉਸ ਨੂੰ ਉਹ ਤਨਦੇਹੀ ਨਾਲ ਨਿਭਾਉਣਗੇ।
ਚੇਅਰਮੈਨ ਦਾ ਅਹੁਦਾ ਸੰਭਾਲਣ ਮੌਕੇ ਕੇ.ਪੀ.ਐਸ.ਰਾਣਾ, ਸਪੀਕਰ ਪੰਜਾਬ ਵਿਧਾਨ ਸਭਾ, ਸੁਖਜਿੰਦਰ ਸਿੰਘ ਰੰਧਾਵਾ ਸਹਿਕਾਰਤਾ ਅਤੇ ਜੇਲ੍ਹਾਂ ਮੰਤਰੀ ਪੰਜਾਬ, ਸ੍ਰੀ ਮਨਪ੍ਰੀਤ ਸਿੰਘ ਬਾਦਲ ਵਿੱਤ ਮੰਤਰੀ, ਸਾਧੂ ਸਿੰਘ ਧਰਮਸੋਤ ਜੰਗਲਾਤ ਮੰਤਰੀ, ਬਲਬੀਰ ਸਿੰਘ ਸਿੱਧੂ ਸਿਹਤ ਮੰਤਰੀ ਪੰਜਾਬ, ਰਮਨ ਬਹਿਲ ਚੇਅਰਮੈਨ ਐਸ.ਐਸ.ਬੋਰਡ, ਦਰਸਨ ਸਿੰਘ, ਐਮ.ਐਲ.ਏ., ਜੀ.ਪੀ.ਸਿੰਘ ਐਮ.ਐਲ.ਏ., ਚੌਧਰੀ ਦਰਸਨ ਲਾਲ ਐਮ.ਐਲ.ਏ., ਗੁਰਕੀਰਤ ਸਿੰਘ ਕੋਟਲੀ ਐਮ.ਐਲ.ਏ., ਜਗਮੋਹਨ ਸਿੰਘ ਕੰਗ, ਸਾਬਕਾ ਮੰਤਰੀ, ਗੁਰਜੀਤ ਸਿੰਘ ਲਹਿਲ ਮੈਂਬਰ ਐਨ.ਆਰ.ਆਈ. ਕਮਿਸਨ, ਡਾ. ਸਿਕੰਦਰ ਸਿੰਘ, ਸਾਬਕਾ ਪ੍ਰਧਾਨ ਡੀ.ਸੀ.ਸੀ., ਪੰਡਤ ਵਿਨੋਦ ਵਿਨੋਦ ਸ਼ਰਮਾ ਸਾਬਕਾ ਪ੍ਰਧਾਨ ਲੀਗਲ ਸੈੱਲ ਪੀ.ਸੀ.ਸੀ., ਤੋਂ ਇਲਾਵਾ ਸੀਨੀਅਰ ਐਡਵੋਕੇਟਸ, ਸੀਨੀਅਰ ਪੁਲਿਸ ਅਧਿਕਾਰੀ ਅਤੇ ਬੈਂਕ ਦੇ ਅਧਿਕਾਰੀ ਅਤੇ ਕਰਮਚਾਰੀ ਮੌਜੂਦ ਸਨ।