ਨਿਊਜ਼ ਡੈਸਕ: ਰਣਬੀਰ ਕਪੂਰ ਤੇ ਆਲੀਆ ਭੱਟ ਦੇ ਵਿਆਹ ਨੂੰ ਲੈ ਕੇ ਪਿਛਲੇ ਕਈ ਮਹੀਨਿਆਂ ਤੋਂ ਕਿਆਸ ਲਗਾਏ ਜਾ ਰਹੇ ਸਨ ਕਿ ਇਸ ਸਾਲ ਦੇ ਅਖੀਰ ਵਿਚ ਦੋਵੇਂ ਵਿਆਹ ਦੇ ਬੰਧਨ ‘ਚ ਬੱਝ ਜਾਣਗੇ। ਪਰ ਹੁਣ ਦੋਵਾਂ ਦੇ ਫੈਨਸ ਨੂੰ ਹੋਰ ਇੰਤਜ਼ਾਰ ਕਰਨਾ ਪਵੇਗਾ। ਸੋਸ਼ਲ ਮੀਡੀਆ ਤੇ ਇਕ ਪੋਸਟ ਵਾਇਰਲ ਹੋ ਰਹੀ ਹੈ ਜਿਸ ਤੋਂ ਪਤਾ ਚੱਲਿਆ ਹੈ ਕਿ ਜੋੜੇ ਨੇ ਵਿਆਹ ਦੀ ਡੇਟ ਨੂੰ ਅੱਗੇ ਵਧਾ ਦਿੱਤਾ ਹੈ। ਇਸ ਪੋਸਟ ‘ਚ ਉਨ੍ਹਾਂ ਦੇ ਫੈਨਸ ਰਿਐਕਸ਼ਨ ਦੇ ਰਹੇ ਹਨ।
ਅਸਲ ‘ਚ ਪਪਰਾਜੀ ਵਾਇਰਲ ਭਯਾਨੀ ਨੇ ਆਪਣੇ ਇੰਸਟਾਗ੍ਰਾਮ ‘ਤੇ ਪੋਸਟ ਸ਼ੇਅਰ ਕੀਤੀ ਹੈ। ਜਿਸ ਵਿਚ ਉਨ੍ਹਾਂ ਨੇ ਦੱਸਿਆ ਹੈ ਕਿ ਰਣਬੀਰ ਕਪੂਰ ਤੇ ਆਲੀਆ ਭੱਟ ਦਾ ਵਿਆਹ ਅਗਲੇ ਸਾਲ ਅਪ੍ਰੈਲ ਤੱਕ ਟਲ ਗਿਆ ਹੈ। ਇਸ ਪੋਸਟ ‘ਚ ਉਨ੍ਹਾਂ ਨੇ ਰਣਵੀਰ ਤੇ ਆਲੀਆ ਦੀ ਫੋਟੋ ਵੀ ਸ਼ੇਅਰ ਕੀਤੀ ਹੈ। ਇਸ ਦੇ ਨਾਲ ਹੀ ਇਸ ਪੋਸਟ ਵਿੱਚ ਵਿੱਕੀ ਕੌਸ਼ਲ ਅਤੇ ਕੈਟਰੀਨਾ ਕੈਫ ਦਾ ਵੀ ਜ਼ਿਕਰ ਕੀਤਾ ਗਿਆ ਹੈ। ਉਮੀਦ ਕੀਤੀ ਜਾ ਰਹੀ ਹੈ ਕਿ ਸਾਲ ਦੇ ਅਖੀਰ ਤੱਕ ਵਿੱਕੀ ਅਤੇ ਕੈਟ ਸੱਤ ਜਨਮਾਂ ਲਈ ਇੱਕ-ਦੂੱਜੇ ਦੇ ਹੋ ਜਾਣਗੇ।
ਕਈ ਯੂਜ਼ਰਸ ਨੇ ਪੋਸਟ ‘ਤੇ ਦਿਲਚਸਪ ਕਮੈਂਟ ਕੀਤੇ ਹਨ। ਇੱਕ ਯੂਜ਼ਰ ਨੇ ਲਿਖਿਆ, “ਵਿਆਹ ਵੀ ‘ਬ੍ਰਹਮਾਸਤਰ’ ਦੀ ਤਰ੍ਹਾਂ ਡਿਲੇਅ ਹੁੰਦਾ ਜਾ ਰਿਹਾ ਹੈ।” ਉਥੇ ਹੀ ਕੁੱਝ ਲੋਕਾਂ ਦਾ ਮੰਨਣਾ ਹੈ ਕਿ ਇਹ ਦੋਵੇਂ ਕਦੇ ਵੀ ਵਿਆਹ ਨਹੀਂ ਕਰਵਾਉਣਗੇ, ਸਿਰਫ ਪਬਲਿਸਿਟੀ ਲਈ ਵਿਆਹ ਦਾ ਡਰਾਮਾ ਕਰ ਰਹੇ ਹਨ।