ਅਮਰੀਕਾ: 24 ਘੰਟੇ ‘ਚ 100 ਤੋਂ ਜ਼ਿਆਦਾ ਲੋਕਾਂ ਦੀ ਮੌਤ, ਅਮਰੀਕੀ ਸੀਨੇਟਰ ਦੀ ਰਿਪੋਰਟ ਆਈ ਪਾਜ਼ਿਟਿਵ

TeamGlobalPunjab
2 Min Read

ਵਾਸ਼ਿੰਗਟਨ: ਅਮਰੀਕਾ ਵੀ ਮਹਾਮਾਰੀ ਦੀ ਲਪੇਟ ਵਿੱਚ ਆਉਂਦਾ ਵਿਖਾਈ ਨਜ਼ਰ ਆ ਰਿਹਾ ਹੈ। ਇੱਥੇ ਪਿਛਲੇ 24 ਘੰਟੇ ਵਿੱਚ ਕੋਰੋਨਾ ਵਾਇਰਸ ਨਾਲ 100 ਤੋਂ ਜ਼ਿਆਦਾ ਲੋਕਾਂ ਦੀ ਮੌਤ ਹੋਈ ਹੈ। ਜਿਸਦੇ ਨਾਲ ਹੀ ਦੇਸ਼ ਵਿੱਚ ਇਸ ਮਹਾਂਮਾਰੀ ਨਾਲ ਜਾਨ ਗਵਾਉਣ ਵਾਲਿਆਂ ਦੀ ਗਿਣਤੀ ਵਧ ਕੇ 400 ਦੇ ਲਗਭਗ ਹੋ ਗਈ ਹੈ। ਜੌਹਨ ਹਾਪਕਿੰਸ ਯੂਨੀਵਰਸਿਟੀ ਵੱਲੋਂ ਇਹ ਅੰਕੜਾ ਜਾਰੀ ਕੀਤਾ ਗਿਆ ਹੈ।

ਹੁਣ ਤੱਕ ਸਭ ਤੋਂ ਜ਼ਿਆਦਾ ਪ੍ਰਭਾਵ, ਨਿਊਯਾਰਕ ਵਾਸ਼ਿੰਗਟਨ ਅਤੇ ਕੈਲੀਫੋਰਨਿਆ ਰਾਜਾਂ ‘ਚ ਦੇਖਣ ਨੂੰ ਮਿਲਿਆ ਹੈ ।

ਰਿਪੋਰਟਾਂ ਦੇ ਮੁਤਾਬਕ, ਅਮਰੀਕਾ ਵਿੱਚ ਘੱਟੋਂ ਘੱਟ 30 ਹਜ਼ਾਰ ਲੋਕ ਇਸ ਵਾਇਰਸ ਦੀ ਲਪੇਟ ਵਿਚ ਆਏ ਹਨ। ਸੰਕਰਮਿਤ ਹੋਣ ਵਾਲਿਆਂ ਵਿੱਚ ਅਮਰੀਕੀ ਸੀਨੇਟਰ ਰੈਂਡ ਪਾਲ ਵੀ ਸ਼ਾਮਲ ਹੋ ਗਏ ਹਨ। ਐਤਵਾਰ ਨੂੰ ਹੋਏ ਟੈਸਟ ਵਿੱਚ 57 ਸਾਲਾ ਰੈਂਡ ਨੂੰ ਪਾਜ਼ਿਟਿਵ ਪਾਇਆ ਗਿਆ ਹੈ।

ਪਾਲ ਦੇ ਦਫ਼ਤਰ ਵਲੋਂ ਟਵਿਟਰ ‘ਤੇ ਇਸਦੀ ਜਾਣਕਾਰੀ ਦਿੱਤੀ ਗਈ ਹੈ। ਉਨ੍ਹਾ ਨੇ ਲਿਖਿਆ ਪਾਲ ਨੂੰ ਕੋਵਿਡ – 19 ਵਾਇਰਸ ਨਾਲ ਪਾਜ਼ਿਟਿਵ ਪਾਇਆ ਗਿਆ ਹੈ ਪਰ ਉਹ ਠੀਕ ਹਨ। ਦੱਸ ਦਈਏ ਕਿ ਕੋਰੋਨਾ ਟੈਸਟ ਪਾਜ਼ਿਟਿਵ ਪਾਏ ਜਾਣ ਵਾਲੇ ਉਹ ਪਹਿਲੇ ਅਮਰੀਕੀ ਸੀਨੇਟਰ ਹਨ।

Share this Article
Leave a comment