ਅਕਾਲੀਆਂ ਦੇ ਧਰਨੇ ਤੋਂ ਰੰਧਾਵਾ ਹੋਏ ਨਾਰਾਜ਼!  ਫਿਰ ਦੇਖੋ ਕੀ ਕਿਹਾ

TeamGlobalPunjab
1 Min Read

ਬੀਤੇ ਦਿਨੀ ਸੀਨੀਅਰ ਅਕਾਲੀ ਆਗੂ ਦਲਬੀਰ ਸਿੰਘ ਢਿੱਲਵਾਂ ਦੇ ਕਤਲ ਦਾ ਮਾਮਲਾ ਸ਼ਾਂਤ ਹੋਣ ਦਾ ਨਾਮ ਹੀ ਨਹੀਂ ਹੈ। ਇਸੇ ਸਿਲਸਿਲੇ ਦੇ ਚਲਦਿਆਂ ਅੱਜ  ਅਕਾਲੀ ਦਲ ਵੱਲੋਂ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਿੱਚ ਧਰਨਾ ਪ੍ਰਦਰਸ਼ਨ ਕੀਤਾ ਗਿਆ ਅਤੇ ਸੁਖਜਿੰਦਰ ਰੰਧਾਵਾ ‘ਤੇ ਗੰਭੀਰ ਦੋਸ਼ ਲਾਏ ਗਏ। ਇਸ ਧਰਨੇ ਤੋਂ ਬਾਅਦ ਕਾਂਗਰਸੀ ਆਗੂ ਸੁਖਜਿੰਦਰ ਸਿੰਘ ਰੰਧਾਵਾ ਨੇ ਸਖਤ ਰੁੱਖ ਅਖਤਿਆਰ ਕਰ ਲਿਆ ਹੈ। ਰੰਧਾਵਾ ਨੇ ਕਿਹਾ ਕਿ ਇਸ ਮਾਮਲੇ ਦੀ ਜਾਂਚ ਚੱਲ ਰਹੀ ਹੈ।

ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਇਸ ਮਾਮਲੇ ‘ਚ ਪੁਲਿਸ ਵੱਲੋਂ 3 ਮੁਲਜ਼ਮਾਂ ਨੂੰ ਗ੍ਰਿਫਤਾਰ ਕਰ ਲਿਆ ਹੈ ਅਤੇ ਇੱਕ ਪਿਸਟਲ ਵੀ ਬਰਾਮਦ ਕੀਤਾ ਗਿਆ ਹੈ। ਉਨ੍ਹਾਂ ਦੋਸ਼ ਲਾਇਆ ਕਿ ਸੁਖਬੀਰ ਬਾਦਲ ਉਨ੍ਹਾਂ ਖਿਲਾਫ ਇਸ ਲਈ ਬੋਲ ਰਹੇ ਹਨ ਕਿਉਂਕਿ ਉਹ (ਰੰਧਾਵਾ) ਹਮੇਸ਼ਾ ਉਨ੍ਹਾਂ ਖਿਲਾਫ ਬੋਲਦੇ ਹਨ। ਰੰਧਾਵਾ ਨੇ ਕਿਹਾ ਕਿ ਜਦੋਂ ਸੁਖਬੀਰ ਬਾਦਲ ਉਪ ਮੁੱਖ ਮੰਤਰੀ ਸਨ ਤਾਂ ਉਸ ਸਮੇਂ ਹੀ ਵਿੱਕੀ ਗੌਂਡਰ ਜੇਲ੍ਹ ਵਿੱਚੋਂ ਭੱਜਿਆ ਸੀ ਅਤੇ ਉਸ ਸਮੇਂ ਸੁਖਬੀਰ ਨੇ ਕੀ ਕੀਤਾ? ਉਨ੍ਹਾਂ ਕਿਹਾ ਕਿ ਉਸ ਸਮੇਂ ਸੁਖਬੀਰ ਦੀ ਜ਼ਮੀਰ ਕਿਉਂ ਨਹੀਂ ਜਾਗੀ। ਉਨ੍ਹਾਂ ਕਿਹਾ ਕਿ ਉਹ ਬਾਦਲਾਂ ਤੋਂ ਨਹੀਂ ਡਰਨਗੇ। ਉਨ੍ਹਾਂ ਕਿਹਾ ਕਿ ਬਿਕਰਮ ਮਜੀਠੀਆ ਦੇ ਚਿੱਟਾ ਵੇਚਣ ਦੀ ਵੀ ਜਾਂਚ ਹੋਣੀ ਚਾਹੀਦੀ ਹੈ ਪਰ ਉਸ ਜਾਂਚ ਲਈ ਵੀ ਸਮਾਂ ਨਿਰਧਾਰਿਤ ਹੋਣਾ ਚਾਹੀਦਾ ਹੈ।

Share this Article
Leave a comment