ਚੰਡੀਗੜ੍ਹ: ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਦਿੱਲੀ ਵਿਖੇ ਚੱਲ ਰਹੇ ਕਿਸਾਨਾਂ ਦੇ ਅੰਦੋਲਨ ਨੂੰ ਸ਼ੁੱਕਰਵਾਰ ਪੂਰਾ 1 ਸਾਲ ਹੋ ਗਿਆ ਹੈ। ਕਿਸਾਨ ਅੰਦੋਲਨ ਦੌਰਾਨ ਹੁਣ ਤੱਕ 700 ਦੇ ਲਗਭਗ ਕਿਸਾਨਾਂ ਦੀ ਮੌਤ ਹੋ ਚੁੱਕੀ ਹੈ, ਪਰ ਕਿਸਾਨ ਪੂਰੇ ਸਬਰ ਨਾਲ ਦਿੱਲੀ ਦੀਆਂ ਸਰਹੱਦਾਂ ‘ਤੇ ਡਟੇ ਰਹੇ ਹਨ। ਅੰਦੋਲਨ ‘ਤੇ ਇੱਕ ਸਾਲ ਪੂਰਾ ਹੋਣ ‘ਤੇ ਆਸ ਪਾਸ ਦੇ ਕਿਸਾਨ ਦਿੱਲੀ ਮੋਰਚੇ ‘ਚ ਵੱਡੀ ਗਿਣਤੀ ਪੁੱਜਣੇ ਸ਼ੁਰੂ ਹੋ ਗਏ ਹਨ।
ਉੱਥੇ ਹੀ ਡਿਪਟੀ ਸੀਐੱਮ ਸੁਖਜਿੰਦਰ ਸਿੰਘ ਰੰਧਾਵਾ ਨੇ ਟਵੀਟ ਕਰਕੇ ਕਿਹਾ ਕਿ ਅੱਜ ਸੰਵਿਧਾਨ ਦਿਵਸ ਹੈ ਅਤੇ ਅੱਜ ਦੇ ਦਿਨ ਹੀ ਸਾਡੇ ਅੰਨਦਾਤਾ ਨੇ ਆਪਣੇ ਲੋਕਤੰਤਰ ਅਤੇ ਕਿਸਾਨੀ ਹੱਕਾਂ ਲਈ ਇਤਿਹਾਸਕ ਸੰਘਰਸ਼ ਦੀ ਸ਼ੁਰੂਆਤ ਕੀਤੀ ਸੀ। ਕਿਸਾਨੀ ਸੰਘਰਸ਼ ਦਾ ਇੱਕ ਸਾਲ ਪੂਰਾ ਹੋਣ ਅਤੇ ਸ਼ਹੀਦ ਹੋਏ ਕਿਸਾਨਾਂ ਨੂੰ ਕੋਟਿ-ਕੋਟਿ ਪ੍ਰਣਾਮ ਕਰਦਾ ਹਾਂ।
Heartiest greetings to all the countrymen on 72nd #ConstitutionDay. I salute father of our Constitution, Dr. BR Ambedkar ji, for giving us a Constitution based on the principle of Equality, Liberty & Justice. Lets pledge to uphold the spirit of the ‘Samvidhan Divas’.
— Charanjit S Channi (@CHARANJITCHANNI) November 26, 2021
ਮੁੱਖ ਮੰਤਰੀ ਚੰਨੀ ਨੇ ਟਵੀਟ ਕਰਦੇ ਹੋਏ ਕਿਹਾ, ”ਮੈਂ ਸਾਡੇ ਅੰਨ ਦਾਤਿਆਂ ਨੂੰ ਸਲਾਮ ਕਰਦਾ ਹਾਂ, ਜੋ ਉਨ੍ਹਾਂ ਨੇ ਅਦੁੱਤੀ ਜ਼ਜ਼ਬਾ ਵਿਖਾਇਆ ਹੈ ਅਤੇ ਇੱਕ ਸਾਲ ਤੋਂ ਦਿੱਲੀ ਵਿੱਚ ਬੈਠੇ, ਕੇਂਦਰ ਦੀ ਮੋਦੀ ਸਰਕਾਰ ਵੱਲੋਂ ਬਣਾਏ ਕਾਲੇ ਤਿੰਨ ਖੇਤੀ ਕਾਨੂੰਨਾਂ ਵਿਰੁੱਧ ਸੰਘਰਸ਼ ਕਰ ਰਹੇ ਹਨ।
ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਕਿਸਾਨਾਂ ਦਾ ਅਹਿੰਸਾ ਭਰਿਆ ਸੰਘਰਸ਼ ਨਾ ਸਿਰਫ਼ ਖੇਤੀ ਕਾਨੂੰਨ ਰੱਦ ਕਰਵਾਉਣ ਲਈ ਸਗੋਂ ਲੋਕਤੰਤਰ ਅਤੇ ਮਨੁੱਖੀ ਅਧਿਕਾਰਾਂ ਨੂੰ ਕਾਇਮ ਰੱਖਣ ਲਈ ਬਹਾਦਰੀ, ਸਬਰ ਅਤੇ ਦ੍ਰਿੜਤਾ ਦੀ ਅਨੋਖੀ ਮਿਸਾਲ ਹੈ।
I salute the indomitable spirit of our food growers who are sitting in Delhi from this day, last year protesting against the black farm laws enacted by Modi government.
(1/2)
— Charanjit S Channi (@CHARANJITCHANNI) November 26, 2021