ਰਣਧੀਰ ਸਿੰਘ ਰੱਖੜਾ ਨੇ ਢੀਂਡਸਾ ਦਾ ਸਾਥ ਦੇਣ ਦਾ ਕੀਤਾ ਐਲਾਨ

TeamGlobalPunjab
4 Min Read

-ਰੱਖੜਾ ਦੇ ਆਉਣ ਨਾਲ ਮਿਲਿਆ ਭਾਰੀ ਬੱਲ – ਢੀਂਡਸਾ

-ਸੁਖਬੀਰ ਦੀ ਲੀਡਰਸ਼ਿਪ ‘ਤੇ ਚੁੱਕੇ ਸੰਜੀਦਾ ਸਵਾਲ

ਚੰਡੀਗੜ੍ਹ ( ਦਰਸ਼ਨ ਸਿੰਘ ਖੋਖਰ ) : ਪੰਜਾਬ ਦੀ ਅਕਾਲੀ ਸਿਆਸਤ ਵਿੱਚ ਅੱਜ ਉਸ ਸਮੇਂ ਵੱਡਾ ਭੁਚਾਲ ਆ ਗਿਆ ਜਦੋਂ ਸਰੋਮਣੀ ਅਕਾਲੀ ਦਲ ਨਾਲ ਸਬੰਧਤ ਕੌਮੀ ਅਤੇ ਸਿਰਕਰਦਾ ਆਗੂ ਨੇ ਅੱਜ ਪ੍ਰੈਸ ਵਾਰਤਾ ਦੌਰਾਨ ਅਕਾਲੀ ਦਲ ਬਾਦਲ ਛੱਡ ਕੇ ਸਰਦਾਰ ਸੁਖਦੇਵ ਸਿੰਘ ਢੀਂਡਸਾ ਦਾ ਸਾਥ ਦੇਣ ਦਾ ਐਲਾਨ ਕਰਦਿਆਂ ਕਿਹਾ ਕਿ ਬੜੀ ਜਲਦੀ ਪਟਿਆਲਾ ਜਿਲ੍ਹਾ ਵਿੱਚ ਹਲਕਾ ਵਾਰ ਮੀਟਿੰਗਾਂ ਕਰਕੇ ਵੱਡੀ ਗਿਣਤੀ ਵਿੱਚ ਆਗੂ ਅਤੇ ਵਰਕਰਾ ਢੀਂਡਸਾ ਸਾਹਿਬ ਦਾ ਸਾਥ ਦੇਣ ਦਾ ਐਲਾਨ ਕਰਨਗੇ। ਗੌਰਤਲਬ ਹੈ ਕਿ ਕੁੱਝ ਮਹੀਨੇ ਪਹਿਲਾਂ ਰਣਧੀਰ ਸਿੰਘ ਰੱਖੜਾ ਨੇ ਆਪਣੇ ਸਾਥੀਆਂ ਸਮੇਤ ਅਕਾਲੀ ਦਲ ਬਾਦਲ ਦੇ ਅਹੁਦਿਆਂ ਤੋਂ ਅਸਤੀਫੇ ਦੇ ਦਿੱਤੇ ਸਨ।

ਗੱਲਬਾਤ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਕੋਮੀ ਮੀਤ ਪ੍ਰਧਾਨ ਸਰਦਾਰ ਰਣਧੀਰ ਸਿੰਘ ਰੱਖੜਾ ਸਾਬਕਾ ਚੇਅਰਮੈਨ ਪੰਜਾਬ ਐਗਰੋ ਫੂਡਗਰੇਨ ਕਾਰਪੋਰੇਸ਼ਨ ਅਤੇ ਸਾਬਕਾ ਪ੍ਰਧਾਨ ਸਰੋਮਣੀ ਅਕਾਲੀ ਦਲ ਜਿਲ੍ਹਾ ਪਟਿਆਲਾ ਦਿਹਾਤੀ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀਆਂ ਆਪ ਹੁਦਰੀਆਂ ਕਾਰਵਾਈਆਂ ਤੋਂ ਨਾਰਾਜ ਹੋ ਕੇ ਸਰਦਾਰ ਸੁਖਦੇਵ ਸਿੰਘ ਢੀਂਡਸਾ ਦੀ ਹਾਜ਼ਰੀ ਵਿੱਚ ਉਨ੍ਹਾਂ ਦਾ ਸਾਥ ਦੇਣ ਦਾ ਐਲਾਨ ਕੀਤਾ। ਰਣਧੀਰ ਸਿੰਘ ਰੱਖੜਾ ਨੇ ਬੋਲਦਿਆਂ ਕਿਹਾ ਕਿ ਉਨ੍ਹਾਂ ਅੱਜ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀਆਂ ਪੰਜਾਬ ਅਤੇ ਪੰਥ ਵਿਰੋਧੀ ਕਾਰਵਾਈਆਂ ਤੋਂ ਤੰਗ ਆ ਕੇ ਇਹ ਫੈਸਲਾ ਲਿਆ ਹੈ।ਉਹਨਾਂ ਕਿਹਾ ਕਿ ਪਾਰਟੀਆ ਅਸੂਲਾਂ ਨਾਲ ਚੱਲਦੀਆਂ ਹਨ ਨਾ ਕਿ ਤਾਨਾਸ਼ਾਹੀ ਰਵੱਈਏ ਨਾਲ ਉਪਰੋਕਤ ਆਗੂ ਨੇ ਕਿਹਾ ਕਿ ਸੁਖਬੀਰ ਸਿੰਘ ਬਾਦਲ ਦੇ ਨਿੱਜੀ ਪਰਿਵਾਰਿਕ ਲਾਲਚਾਂ ਦੇ ਭਾਰੂ ਹੋਣ ਕਰਕੇ ਅਕਾਲੀ ਦਲ ਨੂੰ ਵਾਰ ਵਾਰ ਨਮੋਸ਼ੀਆ ਦਾ ਸਾਹਮਣਾ ਕਰਨ ਪੈ ਰਿਹਾ ਹੈ।ਅਕਾਲੀ ਦਲ ਦੇ ਅਹੁਦੇਦਾਰ ਅਤੇ ਵਰਕਰ,ਇਹ ਸਮਝ ਚੁੱਕੇ ਹਨ।ਕਿ ਸਰਦਾਰ ਸੁਖਬੀਰ ਸਿੰਘ ਬਾਦਲ ਦੀ ਲੀਡਰਸ਼ਿਪ ਫੇਲ ਹੋ ਚੁੱਕੀ ਹੈ ਸ਼੍ਰੋਮਣੀ ਅਕਾਲੀ ਦਲ ਦਿਨੋਂ ਦਿਨ ਹੋਰ ਵੀ ਨਿਘਾਰ ਵੱਲ ਜਾ ਰਿਹਾ ਹੈੈ।

- Advertisement -

ਸੁਖਬੀਰ ਸਿੰਘ ਬਾਦਲ ਹੁਣ ਘਬਰਾਹਟ ਵਿੱਚ ਆ ਕੇ ਆਪਣਾ ਸੰਤੁਲਨ ਖਰਾਬ ਕਰ ਚੁੱਕਾ ਹੈ।ਅਸੀਂ ਮਹਿਸੂਸ ਕਰਦੇ ਹਾਂ ਇਸ ਤਰ੍ਹਾ ਦੀ ਸੋਚ ਰੱਖਣ ਵਾਲੇ ਪ੍ਰਧਾਨ ਦੀ ਅਗਵਾਈ ਵਿੱਚ ਕੰਮ ਕਰ ਰਹੇ ਹਾਂ ਜਿਸ ਨੇ ਆਪਣੇ ਨਿੱਜੀ ਮੁਫਾਦ ਲਈ ਹਮੇਸ਼ਾ ਪੰਥ ਅਤੇ ਪੰਜਾਬ ਨਾਲ ਧੋਖਾ ਕੀਤਾ ਹੈ। ਸ ਸੁਖਬੀਰ ਸਿੰਘ ਬਾਦਲ ਪਾਰਟੀ ਦੀ ਅਗਵਾਈ ਕਰਨ ਤੋਂ ਆਸਮਰੱਥ ਨਜਰ ਆ ਰਹੈ ਹਨ। ਸੁਖਬੀਰ ਸਿੰਘ ਬਾਦਲ ਨੂੰ ਪਤਾ ਲੱਗ ਚੁੱਕਾ ਹੈ ਕਿ ਲੋਕ ਉਸਦੀ ਲੀਡਰਸ਼ਿਪ ਨੂੰ ਪਸੰਦ ਨਹੀਂ ਕਰਦੇ।ਇਹਨਾਂ ਗੱਲਾਂ ਤੋਂ ਦੁੱਖੀ ਹੋ ਕੇ ਅਕਾਲੀ ਦਲ ਬਾਦਲ ਛੱਡ ਕੇ ਸਰਦਾਰ ਸੁਖਦੇਵ ਸਿੰਘ ਢੀਂਡਸਾ ਨਾਲ ਚੱਲਣ ਦਾ ਫੈਸਲਾ ਕੀਤਾ ਹੈ। ਕਿਉਂ ਕਿ ਸਰਦਾਰ ਸੁਖਦੇਵ ਸਿੰਘ ਢੀਂਡਸਾ ਨੇ ਪੰਜਾਬ ਪੰਜਾਬੀਅਤ ਅਤੇ ਪੰਥ ਦੇ ਭਲੇ ਲਈ ਸਰੋਮਣੀ ਅਕਾਲੀ ਦਲ ਨੂੰ ਪੰਥਕ ਲੀਹਾਂ ਤੇ ਲਿਆਉਣ ਲਈ ਕਮਰਕੱਸਾ ਕੀਤਾ ਹੈ।ਅਤੇ ਜਿਸ ਮਕਸਦ ਨੂੰ ਲੈ ਕੇ ਸਾਡੇ ਪੁਰਖਿਆਂ ਨੇ ਕੁਰਬਾਨੀਆਂ ਕਰਕੇ ਸਰੋਮਣੀ ਅਕਾਲੀ ਦਲ ਦੀ ਸਥਾਪਨਾ ਕੀਤੀ ਗਈ ਸੀ।ਉਸ ਦੀ ਪੂਰਤੀ ਲਈ ਯੋਗਦਾਨ ਪਾਇਆ ਜਾ ਸਕੇ ।ਸਰਦਾਰ ਰਣਧੀਰ ਸਿੰਘ ਰੱਖੜਾ ਦਾ ਸ. ਢੀਂਡਸਾ ਨੇ ਸਿਰੋਪਾ ਪਾ ਕੇ ਗਰਮਜੋਸ਼ੀ ਨਾਲ ਸਵਾਗਤ ਕਰਦਿਆਂ ਕਿਹਾ ਕਿ ਇਹਨਾਂ ਦੇ ਆਉਣ ਨਾਲ ਅੱਜ ਸਾਨੂੰ ਬਹੁਤ ਭਾਰੀ ਬਲ ਮਿਲਿਆ ਹੈ ਕਿਉਂਕਿ ਰਣਧੀਰ ਸਿੰਘ ਰੱਖੜਾ ਨੇ ਪੰਥ ਅਤੇ ਪੰਜਾਬ ਲਈ ਆਪਣੀ ਪੂਰੀ ਜਿੰਦਗੀ ਲਗਾ ਦਿੱਤੀ ਹੈ ਇਸ ਲਈ ਇਹਨਾਂ ਦੇ ਆਉਣ ਨਾਲ ਪੰਜਾਬ ਦੀ ਸਿਆਸਤ ਵਿੱਚ ਵੱਡੀ ਤਬਦੀਲੀ ਆਏਗੀ। ਇਨ੍ਹਾਂ ਤੋਂ ਇਲਾਵਾ ਪਰਮਿੰਦਰ ਸਿੰਘ ਢੀਂਡਸਾ ਸਾਬਕਾ ਮੰਤਰੀ ਪੰਜਾਬ, ਬਲਵੰਤ ਸਿੰਘ ਰਾਮੂਵਾਲੀਆ , ਦਵਿੰਦਰ ਸਿੰਘ ਸੋਢੀ ਸਿਆਸੀ ਸਲਾਹਕਾਰ ਸਰਦਾਰ ਸੁਖਦੇਵ ਸਿੰਘ ਢੀਂਡਸਾ ਅਤੇ ੳਐਸਡੀ ਜਸਵਿੰਦਰ ਸਿੰਘ ਅਤੇ ਰਜਿੰਦਰ ਸਿੰਘ ਰਾਜਾ ਵੀ ਇਸ ਮੌਕੇ ਹਾਜ਼ਰ ਸਨ।

Share this Article
Leave a comment