ED ਸਾਹਮਣੇ ਅੱਜ ਪੇਸ਼ ਹੋਣਗੇ ਕੈਪਟਨ ਦੇ ਪੁੱਤਰ ਰਣਇੰਦਰ ਸਿੰਘ

TeamGlobalPunjab
1 Min Read

ਚੰਡੀਗੜ੍ਹ : ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਪੁੱਤਰ ਰਣਇੰਦਰ ਸਿੰਘ ਨੂੰ ਇਨਫ਼ੋਰਸਮੈਂਟ ਡਾਇਰੈਕਟੋਰੇਟ ਨੇ ਇੱਕ ਵਾਰ ਮੁੜ ਤੋਂ ਤਲਬ ਕੀਤਾ ਹੈ। ਰਣਇੰਦਰ ਸਿੰਘ ਅੱਜ 27 ਅਕਤੂਬਰ ਨੂੰ ਜਲੰਧਰ ‘ਚ ਈਡੀ ਦਫ਼ਤਰ ਸਾਹਮਣੇ ਪੇਸ਼ ਹੋਣਗੇ। ਇਸ ਤੋਂ ਪਹਿਲਾਂ ਈਡੀ ਨੇ ਰਣਇੰਦਰ ਸਿੰਘ ਨੂੰ ਸਾਲ 2018 ਵਿਚ ਤਲਬ ਕੀਤਾ ਸੀ ਅਤੇ ਉਸ ਸਮੇਂ ਕਰੀਬ ਚਾਰ ਘੰਟੇ ਪੁੱਛਗਿੱਛ ਕੀਤੀ ਸੀ।

ਰਣਇੰਦਰ ਸਿੰਘ ਵਿਦੇਸ਼ੀ ਮੁਦਰਾ ਪ੍ਰਬੰਧਨ ਐਕਟ (ਫੇਮਾ) ਤਹਿਤ ਕੇਸ ਚੱਲ ਰਿਹਾ ਹੈ। ਈਡੀ ਨੇ ਸਵਿਟਜ਼ਰਲੈਂਡ ਨੂੰ ਕਥਿਤ ਤੌਰ ‘ਤੇ ਭੇਜੇ ਗਏ ਫੰਡ ਅਤੇ ਜਕਰਾਂਦਾ ਟਰੱਸਟ ਬਣਾਉਣ ਅਤੇ ਬ੍ਰਿਟਿਸ਼ ਵਰਜ਼ਨ ਆਈਲੈਂਡ ‘ਚ ਪੈਸੇ ਦਾ ਕਥਿਤ ਤੌਰ ‘ਤੇ ਲੈਣ-ਦੇਣ ਕਰਨ ਵਾਸਤੇ ਪੁੱਛ ਪੜਤਾਲ ਕੀਤੀ ਸੀ। ਇਸ ਮਾਮਲੇ ਵਿੱਚ ਇਨਕਮ ਟੈਕਸ ਵਿਭਾਗ ਵੱਲੋਂ ਵੀ ਜਾਂਚ ਕੀਤੀ ਜਾ ਰਹੀ ਹੈ।

Share this Article
Leave a comment