ਤਰਨਤਾਰਨ : ਖੇਤੀ ਕਾਨੂੰਨਾਂ ਦੇ ਖ਼ਿਲਾਫ਼ ਕਿਸਾਨਾਂ ਵੱਲੋਂ ਲਗਾਤਾਰ ਪ੍ਰਦਰਸ਼ਨ ਕੀਤੇ ਜਾ ਰਹੇ ਹਨ ਤੇ ਦੂਜੇ ਪਾਸੇ ਜੇਕਰ ਸਿਆਸੀ ਪਾਰਟੀਆਂ ਦੀ ਕਰੀਏ ਤਾਂ ਉਹ ਲਗਾਤਾਰ ਇਸ ਤੋਂ ਲਾਹਾ ਲੈਣ ਲੈਣਾ ਚਾਹੁੰਦੀਆਂ ਹਨ । ਇਸੇ ਲੜੀ ਤਹਿਤ ਅੱਜ ਸ਼੍ਰੋਮਣੀ ਅਕਾਲੀ ਦਲ ਟਕਸਾਲੀ ਦੇ ਪ੍ਰਧਾਨ ਰਣਜੀਤ ਸਿੰਘ ਬ੍ਰਹਮਪੁਰਾ ਵੱਲੋਂ ਵੀ ਆਪਣੇ ਵਰਕਰਾਂ ਦੇ ਨਾਲ ਬੈਠਕ ਕੀਤੀ ਗਈ । ਬ੍ਰਹਮਪੁਰਾ ਨੇ ਇਸ ਮੌਕੇ ਬੋਲਦਿਆਂ ਆਖਿਆ ਕਿ ਉਨ੍ਹਾਂ ਵੱਲੋਂ ਆਉਂਦੇ ਦਿਨੀਂ ਚੋਹਲਾ ਸਾਹਿਬ ਵਿਖੇ ਇਕ ਵੱਡੀ ਰੈਲੀ ਕੀਤੀ ਜਾ ਰਹੀ ਹੈ ਜਿਸ ਦਾ ਮਨੋਰਥ ਕਿਸਾਨੀ ਕਾਨੂੰਨਾਂ ਦੇ ਖ਼ਿਲਾਫ਼ ਪ੍ਰਦਰਸ਼ਨ ਕਰਨਾ ਹੈ । ਇਸ ਮੌਕੇ ਬ੍ਰਹਮਪੁਰਾ ਨੇ ਮਮਤਾ ਬੈਨਰਜੀ ਦੇ ਮਸਲੇ ਤੇ ਵੀ ਪ੍ਰਤੀਕਿਰਿਆ ਦਿੱਤੀ। ਉਨ੍ਹਾਂ ਕਿਹਾ ਕਿ ਅੱਜ ਕਿਸਾਨਾਂ ਵੱਲੋਂ ਭਾਜਪਾ ਦੇ ਖ਼ਿਲਾਫ਼ ਬੰਗਾਲ ਦੇ ਵਿਚ ਜਾ ਕੇ ਪ੍ਰਦਰਸ਼ਨ ਕੀਤੇ ਜਾ ਰਹੇ ਹਨ । ਬ੍ਰਹਮਪੁਰਾ ਨੇ ਇਸ ਮੌਕੇ ਬੋਲਦਿਆਂ ਕਿਹਾ ਕਿ ਚੋਹਲਾ ਸਾਹਿਬ ਵਿਖੇ ਹੋਈ ਬੈਠਕ ਦੌਰਾਨ ਉਨ੍ਹਾਂ ਵੱਲੋਂ ਕਿਸਾਨੀ ਸੰਘਰਸ਼ ਨੂੰ ਹੋਰ ਮਜ਼ਬੂਤ ਕਰਨ ਲਈ ਕਦਮ ਚੁੱਕੇ ਜਾਣਗੇ । ਬ੍ਰਹਮਪੁਰਾ ਨੇ ਇਸ ਮੌਕੇ ਬੋਲਦਿਆਂ ਪ੍ਰਧਾਨ ਮੰਤਰੀ ਮੋਦੀ ਤੇ ਵੀ ਗੰਭੀਰ ਦੋਸ਼ ਲਾਏ ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਅੱਜ ਆਰਐੱਸਐੱਸ ਦੇ ਦੱਸੇ ਹੋਏ ਕਦਮਾਂ ਤੇ ਹੀ ਚੱਲਦੇ ਹਨ।
ਉਨ੍ਹਾਂ ਕਿਹਾ ਕਿ ਡੈਮੋਕਰੇਸੀ ਰਾਜ ਦੇ ਵਿੱਚ ਅਜਿਹੀਆਂ ਗੱਲਾਂ ਕਰਨੀਆਂ ਲੋਕਤੰਤਰੀ ਢਾਂਚੇ ਤੇ ਸੱਟ ਮਾਰਦੀਆਂ ਹਨ।ਬ੍ਰਹਮਪੁਰਾ ਨੇ ਕਿਹਾ ਕਿ ਕਾਨੂੰਨ ਜਿਹੜੇ ਵੀ ਬਣਦੇ ਹਨ ਉਹ ਲੋਕਾਂ ਦੇ ਲਈ ਬਣਦੇ ਹਨ ਪਰ ਅੱਜ ਜੇਕਰ ਲੋਕ ਹੀ ਇਨ੍ਹਾਂ ਕਾਨੂੰਨ ਦਾ ਵਿਰੋਧ ਕਰ ਰਹੇ ਹਨ ਤਾਂ ਇਨ੍ਹਾਂ ਦਾ ਕੀ ਫ਼ਾਇਦਾ ਹੋਵੇਗਾ।