ਨਿਊਜ਼ ਡੈਸਕ : ਸਾਲ 2022 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਾਰੀਆਂ ਹੀ ਪਾਰਟੀਆਂ ਨੇ ਆਪਣੀਆਂ ਸਿਆਸੀ ਗਤੀਵਿਧੀਆਂ ਇੱਕ ਵਾਰ ਫੇਰ ਤੋਂ ਸ਼ੁਰੂ ਕਰ ਦਿੱਤੀਆਂ ਹਨ । ਇਸ ਦਰਮਿਆਨ ਸ਼੍ਰੋਮਣੀ ਅਕਾਲੀ ਦਲ ਟਕਸਾਲੀ ਵੀ ਸਰਗਰਮ ਹੋਇਆ ਦਿਖਾਈ ਦੇ ਰਿਹਾ ਹੈ । ਸ਼੍ਰੋਮਣੀ ਅਕਾਲੀ ਦਲ ਟਕਸਾਲੀ ਦੇ ਪ੍ਰਧਾਨ ਰਣਜੀਤ ਸਿੰਘ ਬ੍ਰਹਮਪੁਰਾ ਵੱਲੋਂ ਅਕਾਲੀ ਦਲ ਅਤੇ ਹੋਰ ਰਵਾਇਤੀ ਪਾਰਟੀਆਂ ਤੇ ਤਿੱਖੇ ਸ਼ਬਦੀ ਵਾਰ ਕੀਤੇ ਗਏ ਹਨ। ਬ੍ਰਹਮਪੁਰਾ ਦਾ ਕਹਿਣਾ ਹੈ ਕਿ ਅੱਜ ਪੰਜਾਬ ਨੂੰ ਤੀਜੇ ਬਦਲ ਦੀ ਲੋੜ ਹੈ ਉਨ੍ਹਾਂ ਕਿਹਾ ਕਿ ਅੱਜ ਪੰਜਾਬ ਦਾ ਭਵਿੱਖ ਸੁਧਾਰ ਦੇ ਲਈ ਸਾਰੀਆਂ ਹੀ ਛੋਟੀਆਂ ਮੋਟੀਆਂ ਪਾਰਟੀਆਂ ਨੂੰ ਇਕਜੁੱਟ ਹੋ ਕੇ ਚੋਣ ਲੜਨੀ ਚਾਹੀਦੀ ਹੈ । ਇਸ ਮੌਕੇ ਰਣਜੀਤ ਸਿੰਘ ਬ੍ਰਹਮਪੁਰਾ ਨੇ ਕਿਹਾ ਕਿ ਉਹ ਆਮ ਆਦਮੀਆਂ ਪਾਰਟੀ ਦੇ ਨਾਲ ਵੀ ਸਮਝੌਤਾ ਕਰਨ ਲਈ ਤਿਆਰ ਹਨ ।
ਇਸ ਮੌਕੇ ਬੋਲਦਿਆਂ ਰਣਜੀਤ ਸਿੰਘ ਬ੍ਰਹਮਪੁਰਾ ਨੇ ਬਾਦਲ ਪਰਿਵਾਰ ਤੇ ਵੀ ਗੰਭੀਰ ਦੋਸ਼ ਲਾਏ। ਉਨ੍ਹਾਂ ਕਿਹਾ ਕਿ ਬਾਦਲਾਂ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਮਰਿਆਦਾ ਨੂੰ ਵੀ ਢਾਹ ਲਗਾਈ ਗਈ ਹੈ ।ਇਸ ਮੌਕੇ ਬੋਲਦਿਆਂ ਬ੍ਰਹਮਪੁਰਾ ਨੇ ਅਕਾਲੀ ਫੂਲਾ ਸਿੰਘ ਦਾ ਇਤਿਹਾਸ ਸੁਣਾਉਦਿਆਂ ਕਿਹਾ ਕਿ ਅੱਜ ਹਾਲਾਤ ਇਹ ਬਣ ਚੁੱਕੇ ਹਨ ਕਿ ਬਾਦਲਾਂ ਵੱਲੋਂ ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਨੂੰ ਕੁਝ ਕਰ ਨਹੀਂ ਦਿੱਤਾ ਜਾ ਰਿਹਾ ।