ਰਣਜੀਤ ਸਿੰਘ ਕਤਲ ਕੇਸ:ਸੀਬੀਆਈ ਅਦਾਲਤ ਅੱਜ ਰਾਮ ਰਹੀਮ ਸਮੇਤ 5 ਦੋਸ਼ੀਆਂ ਨੂੰ ਸੁਣਾਏਗੀ ਸਜ਼ਾ

TeamGlobalPunjab
2 Min Read

ਪੰਚਕੂਲਾ : ਬਹੁਚਰਚਿਤ ਰਣਜੀਤ ਸਿੰਘ ਹੱਤਿਆਕਾਂਡ ’ਚ ਮੰਗਲਵਾਰ ਸਵੇਰੇ 10 ਵਜੇ ਸੀਬੀਆਈ ਦੀ ਵਿਸ਼ੇਸ਼ ਅਦਾਲਤ ਗੁਰਮੀਤ ਰਾਮ ਰਹੀਮ ਸਿੰਘ ਸਮੇਤ ਪੰਜ ਮੁਲਜ਼ਮਾਂ ਨੂੰ ਸਜ਼ਾ ਸੁਣਾਏਗੀ। ਸਜ਼ਾ ਦੇ ਐਲਾਨ ਤੋਂ ਪਹਿਲਾਂ ਹੀ ਪੰਚਕੂਲਾ ਪੁਲਿਸ ਨੇ ਸਖਤ ਸੁਰੱਖਿਆ ਪ੍ਰਬੰਧ ਕੀਤੇ ਹੋਏ ਹਨ। ਪੁਲਿਸ ਨੇ 17 ਨਾਕੇ ਲਗਾ ਕੇ ਸ਼ਹਿਰ ਦੀ ਸੁਰੱਖਿਆ ਲਈ 700 ਸਿਪਾਹੀ ਤਾਇਨਾਤ ਕੀਤੇ ਹਨ। ਜ਼ਿਲ੍ਹਾ ਅਦਾਲਤ ਦੇ ਬਾਹਰ ਵੀ ਵੱਡੀ ਗਿਣਤੀ ਵਿੱਚ ਪੁਲਿਸ ਮੁਲਾਜ਼ਮ ਤਾਇਨਾਤ ਹਨ।ਖਾਸ ਗੱਲ ਇਹ ਹੈ ਕਿ ਪੰਚਕੂਲਾ ਸੀਬੀਆਈ ਦੀ ਵਿਸ਼ੇਸ਼ ਅਦਾਲਤ ਦੋਸ਼ੀ ਗੁਰਮੀਤ ਰਾਮ ਰਹੀਮ ਨੂੰ ਕਤਲ ਦੇ ਮਾਮਲੇ ਵਿੱਚ ਤੀਜੀ ਵਾਰ ਸਜ਼ਾ ਸੁਣਾਏਗੀ।

ਸੁਰੱਖਿਆ ਨੂੰ ਧਿਆਨ ਵਿੱਚ ਰੱਖਦਿਆਂ ਥਾਵਾਂ ‘ਤੇ ਤਾਇਨਾਤ ਪੁਲਿਸ ਕਰਮਚਾਰੀ ਸਵੇਰ ਤੋਂ ਹੀ ਚੈਕਿੰਗ ਕਰ ਰਹੇ ਹਨ। ਸ਼ਹਿਰ ਦੀਆਂ ਸਾਰੀਆਂ ਮੁੱਖ ਸੜਕਾਂ ਤੋਂ ਇਲਾਵਾ ਹਾਈਵੇਅ ‘ਤੇ ਪੁਲਿਸ ਦੀ ਗਸ਼ਤ ਰਹੇਗੀ। ਇਸ ਤੋਂ ਇਲਾਵਾ ਸਾਦੀ ਵਰਦੀ ਵਿੱਚ ਪੁਲਿਸ ਵੀ ਤਾਇਨਾਤ ਰਹੇਗੀ।

ਰਣਜੀਤ ਸਿੰਘ ਕਤਲ ਕੇਸ ਵਿੱਚ ਦੋਸ਼ੀ ਰਾਮ ਰਹੀਮ ਰੋਹਤਕ ਦੀ ਸੁਨਾਰੀਆ ਜੇਲ੍ਹ ਤੋਂ ਵੀਡੀਓ ਕਾਨਫਰੰਸਿੰਗ ਰਾਹੀਂ ਵਿਸ਼ੇਸ਼ ਸੀਬੀਆਈ ਅਦਾਲਤ ਵਿੱਚ ਪੇਸ਼ ਹੋਵੇਗਾ।ਇਸ ਵਿੱਚ ਉਸ ਨੂੰ ਇੱਕ ਵਕੀਲ ਦਿੱਤਾ ਗਿਆ ਹੈ। ਸੀਬੀਆਈ ਦੀ ਵਿਸ਼ੇਸ਼ ਅਦਾਲਤ ਵਿੱਚ ਉਸਦੀ ਤਰਫੋਂ ਇੱਕ ਵਕੀਲ ਪੇਸ਼ ਹੋਏਗਾ।ਇਸ ਦੇ ਨਾਲ ਹੀ ਦੋਸ਼ੀ ਕ੍ਰਿਸ਼ਨ ਕੁਮਾਰ, ਅਵਤਾਰ, ਜਸਵੀਰ ਅਤੇ ਸਬਦੀਲ ਨੂੰ ਸੀਬੀਆਈ ਅਦਾਲਤ ਦੇ ਸਾਹਮਣੇ ਪੇਸ਼ ਕੀਤਾ ਜਾਵੇਗਾ। ਇਸ ਦੌਰਾਨ ਪੁਲਿਸ ਦੋਸ਼ੀਆਂ ਨੂੰ ਸਖਤ ਸੁਰੱਖਿਆ ਹੇਠ ਪੰਚਕੂਲਾ ਜ਼ਿਲ੍ਹਾ ਅਦਾਲਤ ਵਿੱਚ ਪੇਸ਼ ਕਰੇਗੀ। ਇਸ ਦੇ ਲਈ ਪੁਲਿਸ ਵੱਲੋਂ ਪੂਰੀ ਤਿਆਰੀ ਕਰ ਲਈ ਗਈ ਹੈ।

ਪੁਲਿਸ, ਸੀਆਈਡੀ, ਆਈਬੀ ਸਮੇਤ ਸਾਰੀਆਂ ਜਾਂਚ ਏਜੰਸੀਆਂ ਰਣਜੀਤ ਸਿੰਘ ਕਤਲ ਕੇਸ ਵਿੱਚ ਸਜ਼ਾ ਸੁਣਾਉਣ ਲਈ ਪੰਚਕੂਲਾ ਦੇ ਹਰ ਕੋਨੇ ਉੱਤੇ ਨਜ਼ਰ ਰੱਖ ਰਹੀਆਂ ਹਨ। ਪੁਲਿਸ ਵੱਲੋਂ ਹਰ ਜਗ੍ਹਾ ਸੀਸੀਟੀਵੀ ਕੈਮਰਿਆਂ ਦੀ ਵੀ ਜਾਂਚ ਕੀਤੀ ਗਈ ਹੈ।ਪੁਲਿਸ ਸਾਦੀ ਵਰਦੀ ’ਚ ਵੀ ਤਾਇਨਾਤ ਰਹੇਗੀ। ਰਣਜੀਤ ਸਿੰਘ ਹੱਤਿਆਕਾਂਡ ’ਚ 8 ਅਕਤੂਬਰ ਨੂੰ ਡੇਰਾ ਮੁਖੀ ਤੇ ਕ੍ਰਿਸ਼ਨ ਕੁਮਾਰ ਨੂੰ ਕੋਰਟ ਨੇ ਆਈਪੀਸੀ ਦੀ ਧਾਰਾ 302 (ਹੱਤਿਆ), 120-ਬੀ (ਅਪਰਾਧਕ ਸਾਜ਼ਿਸ਼ ਰਚਣ) ਦੇ ਤਹਿਤ ਦੋਸ਼ੀ ਕਰਾਰ ਦਿੱਤਾ ਹੈ। ਉੱਥੇ ਅਵਤਾਰ, ਜਸਵੀਰ ਤੇ ਸਬਦਿਲ ਨੂੰ ਕੋਰਟ ਨੇ ਆਈਪੀਸੀ ਦੀ ਧਾਰਾ 302 (ਹੱਤਿਆ), 120-ਬੀ (ਅਪਰਾਧਕ ਸਾਜ਼ਿਸ਼) ਤੇ ਆਰਮਜ਼ ਐਕਟ ਦੇ ਤਹਿਤ ਦੋਸ਼ੀ ਕਰਾਰ ਦਿੱਤਾ ਹੈ।

- Advertisement -

Share this Article
Leave a comment