ਰਾਮ ਰਹੀਮ ਮੁੜ ਸੁਨਾਰੀਆ ਜੇਲ੍ਹ ਤੋਂ ਆਇਆ ਬਾਹਰ

Global Team
1 Min Read

ਚੰਡੀਗੜ੍ਹ: ਸਾਧਵੀਆਂ ਦੇ ਜਿਨਸੀ ਸ਼ੋਸ਼ਣ ਅਤੇ ਕਤਲ ਦੇ ਮਾਮਲੇ ‘ਚ ਸਜ਼ਾ ਕੱਟ ਰਹੇ ਡੇਰਾ ਮੁਖੀ ਗੁਰਮੀਤ ਰਾਮ ਰਹੀਮ ਦੀ 21 ਦਿਨਾਂ ਦੀ ਫਰਲੋ ਮਨਜ਼ੂਰ ਹੋ ਗਈ ਹੈ। ਮੰਗਲਵਾਰ ਸਵੇਰੇ ਰਾਮ ਰਹੀਮ ਰੋਹਤਕ ਦੀ ਸੁਨਾਰੀਆ ਜੇਲ੍ਹ ਤੋਂ ਯੂਪੀ ਲਈ ਰਵਾਨਾ ਹੋ ਗਿਆ। ਹਰਿਆਣਾ ਸਰਕਾਰ ਨੇ ਰਾਮ ਰਹੀਮ ਨੂੰ ਇਸ ਸ਼ਰਤ ‘ਤੇ ਫਰਲੋ ਦਿੱਤੀ ਹੈ ਕਿ ਉਹ ਬਾਗਪਤ ਸਥਿਤ ਬਰਨਾਵਾ ਆਸ਼ਰਮ ‘ਚ 21 ਦਿਨਾਂ ਤੱਕ ਰਹੇਗਾ।

ਸਜ਼ਾ ਸੁਣਾਏ ਜਾਣ ਤੋਂ ਬਾਅਦ ਰਾਮ ਰਹੀਮ 10 ਵਾਰ ਜੇਲ੍ਹ ਤੋਂ ਬਾਹਰ ਆ ਚੁੱਕਾ ਹੈ। ਅਜੇ 2 ਦਿਨ ਪਹਿਲਾਂ ਹੀ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਹਰਿਆਣਾ ਸਰਕਾਰ ਨੂੰ ਕਿਹਾ ਸੀ ਕਿ ਇਸ ਮਾਮਲੇ ‘ਚ ਧਿਆਨ ਨਾਲ ਸੋਚ ਕੇ ਹੀ ਫਰਲੋ ਜਾਂ ਪੈਰੋਲ ਦੇਵੇ।

ਰਾਮ ਰਹੀਮ ਨੂੰ ਵੱਡੀ ਰਾਹਤ ਦਿੰਦਿਆਂ ਹਾਈਕੋਰਟ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਵੱਲੋਂ ਦਾਇਰ ਪਟੀਸ਼ਨ ਦਾ ਨਿਪਟਾਰਾ ਕਰ ਦਿੱਤਾ ਹੈ। ਜਿਸ ਵਿੱਚ ਡੇਰਾ ਮੁਖੀ ਨੂੰ ਪੈਰੋਲ ਜਾਂ ਫਰਲੋ ’ਤੇ ਰਿਹਾਅ ਨਾ ਕਰਨ ਦੀਆਂ ਹਦਾਇਤਾਂ ਦੇਣ ਦੀ ਮੰਗ ਕੀਤੀ ਗਈ। ਹਾਈ ਕੋਰਟ ਨੇ ਸਪੱਸ਼ਟ ਕੀਤਾ ਹੈ ਕਿ ਰਾਜ ਸਰਕਾਰ ਅਜਿਹੇ ਮੁੱਦਿਆਂ ‘ਤੇ ਫੈਸਲੇ ਲੈਣ ਵਿੱਚ ਸਮਰੱਥ ਹੈ।

 

- Advertisement -

Share this Article
Leave a comment