ਕਪੂਰਥਲਾ : ਪੰਜਾਬ ਅੰਦਰ ਅਮਨ ਕਾਨੂੰਨ ਦੀ ਸਥਿਤੀ ਜਿੱਥੇ ਲਗਾਤਾਰ ਬਦ ਤੋਂ ਬਦਤਰ ਹੁੰਦੀ ਜਾ ਰਹੀ ਹੈ ਤਾਂ ਉੱਥੇ ਹੀ ਲੜਕੀਆਂ ਨਾਲ ਹੋਣ ਵਾਲੇ ਅਪਰਾਧਿਕ ਮਾਮਲਿਆਂ ਦੀ ਗਿਣਤੀ ਵੀ ਦਿਨ ਬ ਦਿਨ ਵਧਦੀ ਜਾ ਰਹੀ ਹੈ । ਇਸ ਦੇ ਚਲਦਿਆਂ ਤਾਜ਼ਾ ਮਾਮਲਾ ਕਪੂਰਥਲਾ ਤੋਂ ਸਾਹਮਣੇ ਆਇਆ ਹੈ ਜਿਥੇ ਇਕ ਸੱਤ ਸਾਲਾ ਬੱਚੀ ਨੂੰ ਨੌਜਵਾਨਾਂ ਵੱਲੋਂ ਹੈਵਾਨੀਅਤ ਦਾ ਸ਼ਿਕਾਰ ਬਣਾਇਆ ਗਿਆ । ਬੱਚੀ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ ।ਜਿਸ ਤੋਂ ਬਾਅਦ ਉਸ ਨੂੰ ਕਪੂਰਥਲਾ ਤੋਂ ਅੰਮ੍ਰਿਤਸਰ ਲਈ ਰੈਫਰ ਕਰ ਦਿੱਤਾ ਗਿਆ ਹੈ ।
ਜਾਣਕਾਰੀ ਮੁਤਾਬਕ ਥਾਣਾ ਸਦਰ ਸੁਲਤਾਨਪੁਰ ਦੇ ਐਸਐਚਓ ਬਲਬੀਰ ਤੇ ਪ੍ਰਤੀਕਿਰਿਆ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਕੁਝ ਨੌਜਵਾਨਾਂ ਵੱਲੋਂ ਬਿਸਕੁਟ ਦਾ ਲਾਲਚ ਦੇ ਕੇ ਪਹਿਲਾਂ ਬੱਚੀ ਨੂੰ ਖਾਲੀ ਝੁੱਗੀ ਵਿੱਚ ਲੈ ਜਾਇਆ ਗਿਆ ਫਿਰ ਉੱਥੇ ਬਲਾਤਕਾਰ ਕੀਤਾ ਗਿਆ । ਉਨ੍ਹਾਂ ਦੱਸਿਆ ਕਿ ਬੱਚੀ ਦੇ ਮਾਪੇ ਉਸ ਸਮੇਂ ਕੰਮ ਤੇ ਗਏ ਹੋਏ ਸਨ ।