ਪੰਜਾਬ ‘ਚ ਅੱਜ ਤੋਂ ‘ਰੈਪਿਡ ਐਂਟੀਜੇਨ ਟੈਸਟਿੰਗ’ ਸ਼ੁਰੂ, ਮੁੱਖ ਮੰਤਰੀ ਨੇ ਪਲਾਜ਼ਮਾ ਬੈਂਕ ਨੂੰ ਦਿੱਤੀ ਮਨਜ਼ੂਰੀ

TeamGlobalPunjab
1 Min Read

ਚੰਡੀਗੜ੍ਹ : ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਭ ਤੋਂ ਵੱਧ ਪ੍ਰਭਾਵਿਤ ਪੰਜ ਜ਼ਿਲ੍ਹਿਆਂ ‘ਚ ਸ਼ੁੱਕਰਵਾਰ ਤੋਂ ‘ਰੈਪਿਡ ਐਂਟੀਜੇਨ ਟੈਸਟਿੰਗ’ ਸ਼ੁਰੂ ਕੀਤੀ ਗਈ ਹੈ। ਇਨ੍ਹਾਂ ਜ਼ਿਲ੍ਹਿਆਂ ‘ਚ ਅੰਮ੍ਰਿਤਸਰ, ਜਲੰਧਰ, ਲੁਧਿਆਣਾ, ਮੁਹਾਲੀ ਅਤੇ ਪਟਿਆਲਾ ਸ਼ਾਮਲ ਹਨ। ਇਸ ਦੇ ਨਾਲ ਹੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀਰਵਾਰ ਨੂੰ ਪਲਾਜ਼ਮਾ ਬੈਂਕ ਦੀ ਸਥਾਪਨਾ ਨੂੰ ਵੀ ਮਨਜ਼ੂਰੀ ਦੇ ਦਿੱਤੀ ਹੈ। ਹਾਲਾਂਕਿ ਆਈਸੀਐਮਆਰ ਦੇ ਇੱਕ ਅਜ਼ਮਾਇਸ਼ ਪ੍ਰਾਜੈਕਟ ਦੇ ਤੌਰ ‘ਤੇ ਸਰਕਾਰੀ ਹਸਪਤਾਲਾਂ ‘ਚ ਪਲਾਜ਼ਮਾ ਥੈਰੇਪੀ ਦੀ ਮਦਦ ਨਾਲ ਇਲਾਜ ਪਹਿਲਾਂ ਹੀ ਕੀਤਾ ਜਾ ਰਿਹਾ ਹੈ।

ਸੂਬੇ ‘ਚ ਕੋਵਿਡ ਦੀ ਸਥਿਤੀ ਬਾਰੇ ਵੀਡਿਓ ਕਾਨਫਰੰਸਿੰਗ ਰਾਹੀਂ ਕੀਤੀ ਗਈ ਸਮੀਖਿਆ ਬੈਠਕ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਬਲੱਡ ਬੈਂਕ ਅਤੇ ਟਰਾਂਸਫਿਊਜ਼ਨ ਮੈਡੀਸਨ ਦੇ ਸਾਬਕਾ ਮੁਖੀ ਡਾ. ਨੀਲਿਮਾ ਮਰਵਾਹਾ ਦੀ ਨਿਗਰਾਨੀ ਹੇਠ ਪਲਾਜ਼ਮਾ ਬੈਂਕ ਸਥਾਪਤ ਕਰਨ ਨੂੰ ਪ੍ਰਵਾਨਗੀ ਦੇ ਦਿੱਤੀ ਹੈ।

ਦੱਸ ਦਈਏ ਕਿ ਪਲਾਜ਼ਮਾ ਬੈਂਕ ਗੰਭੀਰ ਬਿਮਾਰ ਰੋਗੀ ਜਾਂ ਗੰਭੀਰ ਬਿਮਾਰੀ ਦੇ ਜੋਖਮ ਵਾਲੇ ਲੋਕਾਂ ਲਈ ਤਿਆਰ ਸਪਲਾਈ ਦੇ ਸਰੋਤ ਵਜੋਂ ਕੰਮ ਕਰੇਗਾ ਅਤੇ ਇਸ ਥੈਰੇਪੀ ਨਾਲ ਕੋਰੋਨਾ ਵਾਇਰਸ ਤੋਂ ਪੂਰੀ ਤਰ੍ਹਾਂ ਠੀਕ ਹੋ ਚੁੱਕੇ ਮਰੀਜ਼ਾਂ ਦੇ ਪਲਾਜ਼ਮਾ ਨਾਲ ਕੋਰੋਨਾ ਸੰਕਰਮਿਤ ਮਰੀਜ਼ਾਂ ਦਾ ਇਲਾਜ ਕੀਤਾ ਜਾਵੇਗਾ। ਪਲਾਜ਼ਮਾ ਥੈਰੇਪੀ ਦੀ ਵਰਤੋਂ ਗੰਭੀਰ ਰੂਪ ‘ਚ ਬੀਮਾਰੀਆਂ ਦੇ ਸ਼ਿਕਾਰ ਵਿਅਕਤੀ, ਬਾਲਗਾਂ ਦੀ ਵਿਸ਼ਾਲ ਸ਼੍ਰੇਣੀ ਦੇ ਇਲਾਜ ਲਈ ਮਦਦਗਾਰ ਸਾਬਤ ਹੋਵੇਗੀ।

Share this Article
Leave a comment