ਪ੍ਰਧਾਨ ਮੰਤਰੀ ਮੋਦੀ ਨੇ ਰਤਨ ਟਾਟਾ ਨੂੰ ਦਿੱਤੀ ਵੱਡੀ ਜ਼ਿੰਮੇਵਾਰੀ

Prabhjot Kaur
2 Min Read

ਨਵੀਂ ਦਿੱਲੀ: ਪ੍ਰਧਾਨ ਮੰਤਰੀ ਕੇਅਰਜ਼ ਫੰਡ ਬੋਰਡ ਆਫ਼ ਟਰੱਸਟੀਜ਼ ਵਿੱਚ ਨਵੇਂ ਮੈਂਬਰ ਸ਼ਾਮਲ ਕੀਤੇ ਗਏ ਹਨ। ਮੰਗਲਵਾਰ ਨੂੰ ਉਦਯੋਗਪਤੀ ਰਤਨ ਟਾਟਾ ਸਣੇ ਕਈ ਲੋਕਾਂ ਨੂੰ ਟਰੱਸਟੀ ਬਣਾਇਆ ਗਿਆ। ਇਸ ਦੇ ਨਾਲ ਹੀ ਸੁਧਾ ਮੂਰਤੀ ਨੂੰ ਸਲਾਹਕਾਰ ਸਮੂਹ ਵਿੱਚ ਸ਼ਾਮਲ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਪ੍ਰਧਾਨ ਮੰਤਰੀ ਦਫ਼ਤਰ ਵਲੋਂ ਦਿੱਤੀ ਗਈ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਵਿੱਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ, ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਅਤੇ ਨਵੇਂ ਨਾਮਜ਼ਦ ਟਰੱਸਟੀਆਂ ਨੇ ਸ਼ਿਰਕਤ ਕੀਤੀ।

ਮੀਟਿੰਗ ਦੌਰਾਨ ਪੀਐਮ ਮੋਦੀ ਨੇ ਕੇਅਰਜ਼ ਫੰਡ ਵਿੱਚ ਯੋਗਦਾਨ ਪਾਉਣ ਲਈ ਭਾਰਤੀਆਂ ਦੀ ਤਾਰੀਫ਼ ਕੀਤੀ ਤੇ ਇਸ ਦੀ ਮਦਦ ਨਾਲ ਕੀਤੇ ਗਏ ਉਪਰਾਲਿਆਂ ਬਾਰੇ ਜਾਣਕਾਰੀ ਦਿੱਤੀ ਗਈ। ਪੀਐਮ ਕੇਅਰਜ਼ ਫਾਰ ਚਿਲਡਰਨ ਸਕੀਮ ਨੂੰ ਵੀ ਇਸ ਵਿੱਚ ਸ਼ਾਮਲ ਕੀਤਾ ਗਿਆ ਸੀ, ਜਿਸ ਰਾਹੀਂ 4 ਹਜ਼ਾਰ 345 ਬੱਚਿਆਂ ਦੀ ਮਦਦ ਕੀਤੀ ਜਾ ਰਹੀ ਹੈ। ਪੀਐਮ ਦਾ ਕਹਿਣਾ ਹੈ ਕਿ ਨਵੇਂ ਟਰੱਸਟੀਆਂ ਅਤੇ ਸਲਾਹਕਾਰਾਂ ਦੇ ਆਉਣ ਨਾਲ ਪੀਐਮ ਕੇਅਰਜ਼ ਫੰਡ ਦੇ ਕੰਮ ਨੂੰ ਇੱਕ ਨਵਾਂ ਦ੍ਰਿਸ਼ਟੀਕੋਣ ਮਿਲੇਗਾ।

ਸੁਪਰੀਮ ਕੋਰਟ ਦੇ ਸਾਬਕਾ ਜੱਜ ਜਸਟਿਸ ਕੇਟੀ ਥਾਮਸ, ਸਾਬਕਾ ਡਿਪਟੀ ਸਪੀਕਰ ਕਰਿਆ ਮੁੰਡਾ ਅਤੇ ਉਦਯੋਗਪਤੀ ਰਤਨ ਟਾਟਾ ਟਰੱਸਟੀ ਵਜੋਂ ਪ੍ਰਧਾਨ ਮੰਤਰੀ ਕੇਅਰਜ਼ ਫੰਡ ਵਿੱਚ ਸ਼ਾਮਲ ਹੋਏ ਹਨ। ਮੀਟਿੰਗ ਤੋਂ ਬਾਅਦ ਟਰੱਸਟ ਵੱਲੋਂ ਸਲਾਹਕਾਰ ਗਰੁੱਪ ਵਿੱਚ ਮੈਂਬਰ ਨਾਮਜ਼ਦ ਕੀਤੇ ਗਏ। ਇਨ੍ਹਾਂ ਵਿੱਚ ਸਾਬਕਾ ਕੈਗ ਰਾਜੀਵ ਮਹਿਰਿਸ਼ੀ, ਇਨਫੋਸਿਸ ਫਾਊਂਡੇਸ਼ਨ ਦੀ ਸਾਬਕਾ ਚੇਅਰਪਰਸਨ ਸੁਧਾ ਮੂਰਤੀ, ਸਾਬਕਾ ਇੰਡੀਕੋਰਪਸ ਅਤੇ ਪੀਰਾਮਲ ਫਾਊਂਡੇਸ਼ਨ ਦੇ ਸੀਈਓ ਆਨੰਦ ਸ਼ਾਹ ਸ਼ਾਮਲ ਹਨ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

- Advertisement -

Share this Article
Leave a comment