ਮੈਂ ਅਜਿਹਾ ਇੱਕ ਵੀ ਸ਼ਬਦ ਨਹੀਂ ਕਿਹਾ ਜਿਸ ਨਾਲ ਕਿਸੇ ਧਰਮ ਦਾ ਅਪਮਾਨ ਹੋਵੇ: ਰਵੀਨਾ ਟੰਡਨ

TeamGlobalPunjab
1 Min Read

ਅੰਮ੍ਰਿਤਸਰ: ਹਾਲ ਹੀ ਵਿੱਚ ਬਾਲੀਵੁੱਡ ਐਕਟਰੈਸ ਰਵੀਨਾ ਟੰਡਨ ਸਣੇ ਫਰਾਹ ਖਾਨ ਤੇ ਕਾਮੇਡੀਅਨ ਭਾਰਤੀ ਸਿੰਘ ਦੇ ਖਿਲਾਫ ਪੰਜਾਬ ਵਿੱਚ ਸ਼ਿਕਾਇਤ ਦਰਜ ਕਰਾਈ ਗਈ ਸੀ। ਇਨਾਂ ਤਿੰਨਾਂ ‘ਤੇ ਇੱਕ ਸ਼ੋਅ ਦੌਰਾਨ ਲੋਕਾਂ ਦੀ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦਾ ਦੋਸ਼ ਲੱਗਿਆ ਹੈ। ਅਜਿਹੇ ਵਿੱਚ ਹੁਣ ਰਵੀਨਾ ਟੰਡਨ ਨੇ ਸੋਸ਼ਲ ਮੀਡੀਆ ‘ਤੇ ਪ੍ਰੋਗਰਾਮ ਦੀ ਵੀਡੀਓ ਸ਼ੇਅਰ ਕਰਦੇ ਹੋਏ ਮੁਆਫੀ ਮੰਗੀ ਹੈ।

ਦਰਅਸਲ ਪੰਜਾਬ ਵਿੱਚ ਅੰਮ੍ਰਿਤਸਰ ਪੁਲਿਸ ਨੇ ਸ਼ਿਕਾਇਤ ਤੋਂ ਬਾਅਦ ਰਵੀਨਾ ਟੰਡਨ, ਫਰਾਹ ਅਤੇ ਭਾਰਤੀ ਸਿੰਘ ਦੇ ਖਿਲਾਫ ਮਾਮਲਾ ਦਰਜ ਕੀਤਾ ਸੀ। ਈਸਾਈ ਮੋਰਚੇ ਦੇ ਪ੍ਰਧਾਨ ਸੋਨੂੰ ਜਫਰ ਨੇ ਕ੍ਰਿਸਮਸ ਦੀ ਸ਼ਾਮ ‘ਤੇ ਪ੍ਰਸਾਰਿਤ ਸ਼ੋਅ ਦੀ ਵੀਡੀਓ ਫੁਟੇਜ ਦੇ ਨਾਲ ਇੱਕ ਸ਼ਿਕਾਇਤ ਦਰਜ ਕਰਾਈ ਸੀ ਅਤੇ ਤਿੰਨੇ ਕਲਾਕਾਰਾਂ ‘ਤੇ ਈਸਾਈਆਂ ਦੀ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦਾ ਦੋਸ਼ ਲਗਾਇਆ ਸੀ।

ਅਜਿਹੇ ਵਿੱਚ ਹੁਣ ਸੋਸ਼ਲ ਮੀਡੀਆ ‘ਤੇ ਰਵੀਨਾ ਨੇ ਮੁਆਫੀ ਮੰਗਦੇ ਹੋਏ ਲਿਖਿਆ, ਕ੍ਰਿਪਿਆ ਇਸ ਲਿੰਕ ਨੂੰ ਵੇਖੋ। ਮੈਂ ਅਜਿਹਾ ਇੱਕ ਵੀ ਸ਼ਬਦ ਨਹੀਂ ਕਿਹਾ ਜਿਸ ਦੇ ਨਾਲ ਕਿਸੇ ਵੀ ਧਰਮ ਦਾ ਅਪਮਾਨ ਹੋਵੇ। ਅਸੀ ਤਿੰਨਾਂ ਨੇ ਕਿਸੇ ਨੂੰ ਨਰਾਜ਼ ਕਰਨ ਦੇ ਇਰਾਦੇ ਨਾਲ ਇਹ ਸਭ ਨਹੀਂ ਕੀਤਾ ਪਰ ਜੇਕਰ ਅਸੀਂ ਅਜਿਹਾ ਕੀਤਾ ਹੈ ਜਿਸ ਨਾਲ ਲੋਕਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚੀ ਹੈ ਤਾਂ ਅਸੀ ਉਨ੍ਹਾਂ ਤੋਂ ਮੁਆਫੀ ਮੰਗਦੇ ਹਾਂ।

Share This Article
Leave a Comment