ਲੰਡਨ ‘ਚ ਜਥੇਦਾਰ ਗੜਗੱਜ ਅਤੇ ਰਵੀ ਸਿੰਘ ਖ਼ਾਲਸਾ ਵਿਚਕਾਰ ਵਿਸ਼ੇਸ਼ ਮੁਲਾਕਾਤ, ਜਾਣੋ ਕਿਹੜੇ ਮੁੱਦਿਆਂ ‘ਤੇ ਹੋਈ ਚਰਚਾ

Global Team
2 Min Read

ਲੰਡਨ: ਖ਼ਾਲਸਾ ਏਡ ਸੰਸਥਾ ਦੇ ਸੰਸਥਾਪਕ ਰਵੀ ਸਿੰਘ ਖ਼ਾਲਸਾ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਦੀ ਲੰਡਨ ਯੂਕੇ ਫੇਰੀ ਦੌਰਾਨ ਉਨ੍ਹਾਂ ਨਾਲ ਵਿਸ਼ੇਸ਼ ਮੁਲਾਕਾਤ ਕੀਤੀ।

ਇਸ ਮੁਲਾਕਾਤ ਦੌਰਾਨ ਰਵੀ ਸਿੰਘ ਖ਼ਾਲਸਾ ਨੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੂੰ ਖ਼ਾਲਸਾ ਏਡ ਵੱਲੋਂ ਵੱਖ-ਵੱਖ ਦੇਸ਼ਾਂ ਅੰਦਰ ਕੀਤੇ ਜਾ ਮਨੁੱਖਤਾ ਦੀ ਭਲਾਈ ਦੇ ਕਾਰਜਾਂ ਬਾਰੇ ਵਿਸਥਾਰ ਵਿੱਚ ਜਾਣਕਾਰੀ ਸਾਂਝੀ ਕੀਤੀ। ਦੋਵਾਂ ਵਿਚਕਾਰ ਸਰਬੱਤ ਦੇ ਭਲੇ ਦੇ ਸਿਧਾਂਤ ਤਹਿਤ ਸੇਵਾ ਕਾਰਜ ਹੋਰ ਵੀ ਪ੍ਰਭਾਵਸ਼ਾਲੀ ਢੰਗ ਨਾਲ ਜਾਰੀ ਰੱਖਣ ਅਤੇ ਇਨ੍ਹਾਂ ਨੂੰ ਦੁਨੀਆ ਦੇ ਸਾਹਮਣੇ ਮੀਡੀਆ ਰਾਹੀਂ ਪੇਸ਼ ਕਰਨ ਸਬੰਧੀ ਵਿਚਾਰ ਵੀ ਹੋਈ।

ਇਸ ਮੌਕੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਰਵੀ ਸਿੰਘ ਨੂੰ ਖ਼ਾਲਸਾ ਏਡ ਵੱਲੋਂ ਚੱਲ ਰਹੇ ਸੇਵਾ ਕਾਰਜਾਂ ਦੇ ਨਾਲ-ਨਾਲ ਪੰਜਾਬ ਅੰਦਰ ਮਾਝਾ ਜਾਂ ਮਾਲਵਾ ਖੇਤਰ ਵਿੱਚ ਅਜਿਹੀ ਥਾਂ ਉੱਤੇ ਇੱਕ ਉੱਚ ਪੱਧਰੀ ਸਿਹਤ ਸਹੂਲਤਾਂ ਵਾਲਾ ਹਸਪਤਾਲ ਖੋਲ੍ਹਣ ਲਈ ਸਲਾਹ ਦਿੱਤੀ ਜਿੱਥੋਂ ਵੱਧ ਤੋਂ ਵੱਧ ਲੋਕਾਂ ਨੂੰ ਫਾਇਦਾ ਹੋ ਸਕੇ। ਇਸੇ ਤਰ੍ਹਾਂ ਸਿੰਘ ਸਾਹਿਬ ਨੇ ਰਵੀ ਸਿੰਘ ਨੂੰ ਪੰਜਾਬ ਦੇ ਬਾਰਡਰ ਇਲਾਕੇ ਵਿੱਚ ਸਕੂਲ ਸਥਾਪਤ ਕਰਨ ਲਈ ਵੀ ਆਖਿਆ।

ਸਿੰਘ ਸਾਹਿਬ ਵੱਲੋਂ ਦਿੱਤੀ ਸਲਾਹ ਉੱਤੇ ਰਵੀ ਸਿੰਘ ਨੇ ਹਾਂ ਪੱਖੀ ਹੁੰਗਾਰਾ ਭਰਿਆ ਅਤੇ ਕਿਹਾ ਕਿ ਉਸ ਇਸ ਲਈ ਕਾਰਜ ਕਰਨਗੇ। ਦੇਵਾਂ ਨੇ ਇੱਕ ਦੂਜੇ ਨੂੰ ਦਸਤਾਰ ਦੇ ਕੇ ਸਨਮਾਨ ਕੀਤਾ। ਇਸ ਮੌਕੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦੇ ਮੀਡੀਆ ਸਲਾਹਕਾਰ ਜਸਕਰਨ ਸਿੰਘ, ਸਥਾਨਕ ਸਿੱਖ ਨੌਜਵਾਨ ਆਦਿ ਵੀ ਹਾਜ਼ਰ ਸਨ।

 

 

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ਅਤੇ ਇੰਸਟਾਗ੍ਰਾਮ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

Share This Article
Leave a Comment