ਪੇਸ਼ ਕੀਤੇ ਗਏ ਬਜਟ ਇਜਲਾਸ ‘ਤੇ ਕਾਂਗਰਸੀਆਂ ਨੂੰ ਹੀ ਨਹੀਂ ਭਰੋਸਾ? ਰਵਨੀਤ ਬਿੱਟੂ ਨੇ ਗਿਣਵਾਈਆਂ ਕਮੀਆਂ!

TeamGlobalPunjab
2 Min Read

ਨਿਊਜ਼ ਡੈਸਕ : ਪੰਜਾਬ ਵਿਧਾਨ ਸਭਾ ਅੰਦਰ ਬੀਤੇ ਦਿਨੀਂ ਪੇਸ਼ ਕੀਤੇ ਗਏ ਬਜਟ ਨੂੰ ਲੈ ਕੇ ਲਗਾਤਾਰ ਜਿਥੇ ਵਿਰੋਧੀ ਪਾਰਟੀਆਂ ਹੀ ਕਾਂਗਰਸ ਪਾਰਟੀ ਨੂੰ ਘੇਰ ਰਹੀਆਂ ਹਨ ਤਾਂ ਉਥੇ ਹੀ ਕਾਂਗਰਸ ਪਾਰਟੀ ਦੇ ਆਪਣੇ ਹੀ ਨੁਮਾਇੰਦੇ ਵੀ ਸੱਤਾਧਾਰੀ ਕਾਂਗਰਸ ਪਾਰਟੀ ਨੂੰ ਘੇਰਦੇ ਨਜ਼ਰ ਆ ਰਹੇ ਹਨ। ਜੀ ਹਾਂ ਅਸੀਂ ਗੱਲ ਕਰ ਰਹੇ ਹਾਂ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਅਤੇ ਸੰਸਦ ਮੈਂਬਰ ਰਵਨੀਤ ਬਿੱਟੂ ਦੀ ਜਿਨ੍ਹਾਂ ਵੱਲੋਂ ਬਜਟ ਨੂੰ ਲੈ ਕੇ ਕਈ ਸਵਾਲ ਖੜ੍ਹੇ ਕੀਤੇ ਗਏ ਹਨ । ਬਿੱਟੂ ਦਾ ਕਹਿਣਾ ਹੈ ਕਿ ਭਾਵੇਂ ਬਜਟ ਪੰਜਾਬ ਦੇ ਵਿਕਾਸ ਲਈ ਬਹੁਤ ਵਧੀਆ ਹੈ ਪਰ ਫਿਰ ਵੀ ਨੌਜਵਾਨਾਂ ਦੇ ਲਈ ਬੇਰੁਜ਼ਗਾਰੀ ਭੱਤਾ ਰੱਖਿਆ ਜਾਣਾ ਚਾਹੀਦਾ ਸੀ। ਉਨ੍ਹਾਂ ਸਵਾਲ ਖੜ੍ਹੇ ਕਰਦਿਆਂ ਕਿਹਾ ਕਿ ਸਾਡੀ ਸਰਕਾਰ ਵੱਲੋਂ ਬੇਰੁਜ਼ਗਾਰਾਂ ਨੂੰ ਨੌਕਰੀ ਦੇਣ ਦਾ ਵਾਅਦਾ ਕੀਤਾ ਗਿਆ ਸੀ ਤੇ ਜਦੋਂ ਤੱਕ ਨੌਜਵਾਨਾਂ ਨੂੰ ਨੌਕਰੀ ਨਹੀਂ ਦਿੱਤੀ ਜਾ ਸਕਦੀ ਉਦੋਂ ਤੱਕ ਉਨ੍ਹਾਂ ਨੂੰ ਬੇਰੁਜ਼ਗਾਰੀ ਭੱਤਾ ਦੇਣਾ ਚਾਹੀਦਾ ਹੈ ।

https://www.facebook.com/watch/?v=250691473414568

ਬਿੱਟੂ ਨੇ ਕਿਹਾ ਕਿ ਅੱਜ ਵੱਡੀ ਪੱਧਰ ਤੇ ਨੌਜਵਾਨ ਵਿਦੇਸ਼ਾਂ ਵੱਲ ਜਾ ਰਹੇ ਹਨ ਤੇ ਅੱਜ ਲੋੜ ਹੈ ਜੇਕਰ ਉਨ੍ਹਾਂ ਨੂੰ ਪੰਜਾਬ ਵਿੱਚ ਹੀ ਰੋਕਣਾ ਹੈ ਤਾਂ ਉਨ੍ਹਾਂ ਵੱਲ ਧਿਆਨ ਦਿੱਤਾ ਜਾਵੇ। ਬਿੱਟੂ ਨੇ ਕਿਹਾ ਕਿ 2500 ਤੋਂ 5000 ਰੁਪਏ ਤੱਕ ਬੇਰੁਜ਼ਗਾਰਾਂ ਦੇ ਲਈ ਭੱਤਾ ਰੱਖਣਾ ਚਾਹੀਦਾ ਹੈ । ਦੱਸ ਦੇਈਏ ਕਿ ਵਿਰੋਧੀ ਪਾਰਟੀਆਂ ਵੀ ਇਸ ਨੂੰ ਲੈ ਕੇ ਲਗਾਤਾਰ ਤੰਜ ਕੱਸ ਰਹੀਆਂ ਹਨ ।

Share this Article
Leave a comment