ਰਵਨੀਤ ਬਿੱਟੂ ਸਣੇ 4 ਕਾਂਗਰਸੀਆਂ ਨੂੰ ਮਿਲੀ ਜ਼ਮਾਨਤ: ਨਿਗਮ ਦਫ਼ਤਰ ਨੂੰ ਤਾਲਾ ਲਾਉਣ ‘ਤੇ ਦਰਜ ਹੋਇਆ ਸੀ ਮਾਮਲਾ

Global Team
2 Min Read

ਲੁਧਿਆਣਾ: ਪੰਜਾਬ ਵਿੱਚ ਲੁਧਿਆਣਾ ਤੋਂ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਅਤੇ ਸਾਬਕਾ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਸਣੇ ਚਾਰੇ ਕਾਂਗਰਸੀ ਆਗੂਆਂ ਨੂੰ ਅਦਾਲਤ ਤੋਂ ਜ਼ਮਾਨਤ ਮਿਲ ਗਈ ਹੈ।  ਚਾਰਾਂ ਦੀ ਗ੍ਰਿਫ਼ਤਾਰੀ ਤੋਂ ਬਾਅਦ ਅਦਾਲਤ ਨੇ ਉਨ੍ਹਾਂ ਨੂੰ 14 ਦਿਨਾਂ ਦੀ ਨਿਆਂਇਕ ਹਿਰਾਸਤ ਵਿੱਚ ਜੇਲ੍ਹ ਭੇਜ ਦਿੱਤਾ ਸੀ। ਚਾਰੇ ਆਗੂਆਂ ਦੀ ਜ਼ਮਾਨਤ ਪਟੀਸ਼ਨ ’ਤੇ ਸਿਵਲ ਜੱਜ ਤਨਿਸ਼ਠ ਗੋਇਲ ਦੀ ਅਦਾਲਤ ਵਿੱਚ ਸੁਣਵਾਈ ਹੋਈ। ਅਦਾਲਤ ਨੇ ਚਾਰਾਂ ਦੀ ਜ਼ਮਾਨਤ ਅਰਜ਼ੀ ਮਨਜ਼ੂਰ ਕਰ ਲਈ ਹੈ।

ਦੱਸ ਦਈਏ ਕਿ ਲੁਧਿਆਣਾ ਤੋਂ ਸੰਸਦ ਮੈਂਬਰ ਬਿੱਟੂ, ਆਸ਼ੂ, ਲੁਧਿਆਣਾ ਕਾਂਗਰਸ ਪ੍ਰਧਾਨ ਸੰਜੇ ਤਲਵਾਰ ਅਤੇ ਸ਼ਾਮ ਸੁੰਦਰ ਮਲਹੋਤਰਾ ਨੇ ਮੰਗਲਵਾਰ ਨੂੰ ਆਪਣੀ ਗ੍ਰਿਫਤਾਰੀ ਦਿੱਤੀ ਸੀ। 27 ਫਰਵਰੀ ਨੂੰ ਸੰਸਦ ਮੈਂਬਰ ਬਿੱਟੂ ਅਤੇ ਆਸ਼ੂ ਨੇ ਕਾਂਗਰਸੀਆਂ ਨਾਲ ਮਿਲ ਕੇ ਨਗਰ ਨਿਗਮ ਜ਼ੋਨ-ਏ ਦੇ ਦਫ਼ਤਰ ਨੂੰ ਤਾਲਾ ਲਗਾ ਦਿੱਤਾ ਸੀ। ਅਗਲੇ ਦਿਨ 28 ਫਰਵਰੀ ਨੂੰ ਪੁਲੀਸ ਨੇ ਬਿੱਟੂ, ਆਸ਼ੂ, ਤਲਵਾੜ ਅਤੇ ਸ਼ਾਮ ਸੁੰਦਰ ਮਲਹੋਤਰਾ ਸਮੇਤ 50 ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਐਫਆਈਆਰ ਦਰਜ ਕੀਤੀ ਸੀ।

ਪੁਲੀਸ ਵੱਲੋਂ ਦਰਜ ਐਫਆਈਆਰ ਦੇ ਵਿਰੋਧ ਵਿੱਚ 5 ਮਾਰਚ ਨੂੰ ਕਾਂਗਰਸੀ ਆਗੂਆਂ ਨੇ ਆਪਣੀਆਂ ਗ੍ਰਿਫ਼ਤਾਰੀਆਂ ਦਿੱਤੀਆਂ ਸਨ। ਇਸ ਦੌਰਾਨ ਕਰੀਬ ਅੱਧਾ ਘੰਟਾ ਪੁਲੀਸ ਨਾਲ ਆਗੂਆਂ ਤੇ ਸਮਰਥਕਾਂ ਵਿਚਾਲੇ ਹੱਥੋਪਾਈ ਹੋਈ। ਪੁਲੀਸ ਬੈਰੀਕੇਡ ਪਾਰ ਕਰ ਰਹੇ ਆਗੂਆਂ ਨੂੰ ਚੁੱਕ ਕੇ ਬੱਸਾਂ ਅਤੇ ਵਾਹਨਾਂ ਵਿੱਚ ਥਾਣੇ ਲੈ ਗਈ।

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

Share This Article
Leave a Comment