ਬਲਵੰਤ ਸਿੰਘ ਰਾਜੋਆਣਾ ਦੀ ਰਿਹਾਈ ‘ਤੇ ਰਵਨੀਤ ਬਿੱਟੂ ਦਾ ਵੱਡਾ ਬਿਆਨ

TeamGlobalPunjab
1 Min Read

ਲੁਧਿਆਣਾ: ਖੇਤੀ ਕਾਨੂੰਨਾਂ ਦੇ ਵਿਰੋਧ ਦੇ ਵਿਚਾਲੇ ਅਕਾਲੀ ਦਲ ਨੇ ਰਾਜੋਆਣਾ ਦੀ ਰਿਹਾਈ ਨੂੰ ਲੈ ਕੇ ਰਵਨੀਤ ਬਿੱਟੂ ਨੇ ਵੱਡਾ ਬਿਆਨ ਦਿੱਤਾ ਹੈ। ਬਿੱਟੂ ਅਤੇ ਕੋਟਲੀ ਦਾ ਕਹਿਣਾ ਹੈ ਕਿ ਜੇ ਕੇਂਦਰ ਸਰਕਾਰ ਤਿੰਨੋਂ ਖੇਤੀ ਸੁਧਾਰ ਕਾਨੂੰਨ ਰੱਦ ਕਰ ਦੇਵੇ ਤਾਂ ਉਨ੍ਹਾਂ ਦੇ ਪਰਿਵਾਰ ਨੂੰ ਰਾਜੋਆਣਾ ਦੀ ਰਿਹਾਈ ’ਤੇ ਇਤਰਾਜ਼ ਨਹੀਂ ਹੈ।

ਬਿੱਟੂ ਨੇ ਕਿਹਾ ਕਿ ਖੇਤੀ ਕਾਨੂੰਨਾਂ ਦੇ ਵਿਰੋਧ ਵਿਚਾਲੇ ਕੇਂਦਰ ਸਰਕਾਰ ਸਭ ਨੂੰ ਵੰਡਣ ਦੀ ਗੱਲ ਕਰ ਰਹੀ ਹੈ, ਪਰ ਅਸੀ ਸਭ ਦਾ ਭਲਾ ਸੋਚਦੇ ਹੋਏ ਰਾਜੋਆਣਾ ਦੀ ਰਿਹਾਈ ਲਈ ਰਾਜ਼ੀ ਹਾਂ ਪਰ ਖੇਤੀ ਕਾਨੂੰਨ ਵਾਪਸ ਹੋਣੇ ਚਾਹੀਦੇ ਹਨ ਅਤੇ ਕਿਸਾਨਾਂ ਦੀਆਂ ਮੰਗਾਂ ਮੰਨੀਆਂ ਜਾਣੀਆਂ ਚਾਹੀਦੀਆਂ ਹਨ।

ਇਸ ਤੋਂ ਇਲਾਵਾ ਕੋਟਲੀ ਨੇ ਇਹ ਵੀ ਕਿਹਾ ਕਿ ਜੇ ਰਾਜੋਆਣਾ ਮੁਆਫੀ ਮੰਗ ਲਵੇਂ ਤਾਂ ਉਨ੍ਹਾਂ ਨੂੰ ਉਸਦੀ ਰਿਹਾਈ ’ਤੇ ਕਈ ਇਤਰਾਜ਼ ਨਹੀਂ ਹੈ।

ਬਿੱਟੂ ਨੇ ਕਿਹਾ ਕਿ ਜੇ ਕੇਂਦਰ ਸਰਕਾਰ ਤਿੰਨੋਂ ਖੇਤੀ ਕਾਨੂੰਨ ਵਾਪਸ ਲੈ ਲਵੇ ਤਾਂ ਕੋਟਲੀ ਪਰਿਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਗ੍ਰਹਿ ਮੰਤਰੀ ਅਮਿਤ ਸ਼ਾਹ, ਸੁਪਰੀਮ ਕੋਰਟ ਦੇ ਚੀਫ਼ ਜਸਟਿਸ ਅਤੇ ਸੀਬੀਆਈ ਨੂੰ ਸਾਰੇ ਕੇਸ ਵਾਪਸ ਲੈਣ ਲਈ ਲਿਖਤ ‘ਚ ਦੇਣ ਨੂੰ ਤਿਆਰ ਹਨ।

- Advertisement -

Share this Article
Leave a comment