ਚੰਡੀਗੜ੍ਹ: ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਨੇ ਕੰਗਨਾ ਰਣੌਤ ਦੀ ਫਿਲਮ ਐਮਰਜੈਂਸੀ ਨੂੰ ਲੈ ਕੇ ਬਿਆਨ ਦਿੱਤਾ ਹੈ। ਉਹਨਾਂ ਕਿਹਾ ਕਿ ਇਸ ਫਿਲਮ ‘ਚ ਸਿੱਖ ਸੰਗਤ ਦੇ ਜੋ ਵੀ ਇਤਰਾਜ਼ ਸਨ ਉਨ੍ਹਾਂ ਨੂੰ ਹਟਾਉਣ ਲਈ ਸਿੱਖ ਬੁੱਧੀਜੀਵੀਆਂ ਦੀ ਇੱਕ ਟੀਮ ਦਾ ਗਠਨ ਕੀਤਾ ਗਿਆ। ਇਹ ਟੀਮ ਫਿਲਮ ਨੂੰ ਇਤਿਹਾਸ ਦੀ ਕਸੌਟੀ ਉੱਤੇ ਪਰਖ ਕੇ ਵੇਖਿਆ ਅਤੇ ਉਸ ਮੁਤਾਬਿਕ ਜੋ ਵੀ ਇਤਰਾਜ਼ਯੋਗ ਸੀਨ ਸਨ ਉਹ ਹਟਾਏ ਗਏ ਹਨ।
ਬਿੱਟੂ ਨੇ ਕਿਹਾ ਕਿ ਸਿੱਖਾਂ ਦੇ ਇਤਰਾਜ਼ ਹਟਾਉਣ ਤੋਂ ਬਾਅਦ ਵੀ ਜੇ ਕੋਈ ਸਿੱਖ ਆਗੂ ਜਾਂ ਪੰਜਾਬੀ, ਫਿਲਮ ਨੂੰ ਰਿਲੀਜ਼ ਕਰਨ ਤੋਂ ਰੋਕਦਾ ਹੈ ਤਾਂ ਮੈਂ ਉਸ ਨੂੰ ਸਿੱਖਾਂ ਨਾਲ ਧੱਕੇ ਕਰਨ ਵਾਲੀ ਕਾਂਗਰਸ ਦਾ ਸਾਥੀ ਹੀ ਕਹਿ ਸਕਦਾ ਹਾਂ ਕਿਉਂਕਿ ਇਸ ਫਿਲਮ ਵਿੱਚ ਦਿਖਾਇਆ ਗਿਆ ਹੈ ਕਿ ਕਿਸ ਤਰ੍ਹਾਂ ਇੰਦਰਾ ਗਾਂਧੀ ਨੇ ਸਿਆਸਤ ਨਾਲ ਸਿੱਖਾਂ ਨੂੰ ਕੋਹ-ਕੋਹ ਕੇ ਮਾਰਿਆ ਅਤੇ ਪੂਰੀ ਕੌਮ ਦੀ ਨਸਲਕੁਸ਼ੀ ਕਰਨ ਦੀ ਕੋਸ਼ਿਸ਼ ਕੀਤੀ।
ਕੇਂਦਰੀ ਮੰਤਰੀ ਬਿੱਟੂ ਨੇ ਕਿਹਾ ਕਿ ਇਸ ਫਿਲਮ ਦੇ ਇਤਰਾਜ਼ ਹਟਣ ਤੋਂ ਬਾਅਦ ਫਿਲਮ ਨੂੰ ਵੱਡੇ ਪਰਦੇ ਉੱਤੇ ਆਉਣ ਤੋਂ ਰੋਕਣ ਵਾਲੇ ਸੰਤ ਜਰਨੈਲ ਸਿੰਘ ਭਿਡਰਾਂਵਾਲੇ ਦੇ ਵੀ ਵਿਰੁੱਧ ਹਨ ਕਿਉਂਕਿ ਅਜਿਹੇ ਲੋਕ ਨਹੀਂ ਚਾਹੁੰਦੇ ਕਿ ਸੱਚ ਸਭ ਦੇ ਸਾਹਮਣੇ ਸਪੱਸ਼ਟ ਰੂਪ ਵਿੱਚ ਆਏ। ਉਨ੍ਹਾਂ ਕਿਹਾ ਕਿ ਉਸ ਸਮੇਂ ਦੀ ਕਾਂਗਰਸ ਸਰਕਾਰ ਦੇ ਜ਼ੁਲਮਾਂ ਵਿਰੁੱਧ ਜਿਸ ਵੀ ਸਿੱਖ ਨੇ ਅਵਾਜ਼ ਚੁੱਕੀ ਉਸ ਦੇ ਨਾਲ ਕੀ ਕੁੱਝ ਸਰਕਾਰੀ ਸ਼ਹਿ ਹੇਠ ਕੀਤਾ ਗਿਆ ਐਂਮਰਜੈਂਸੀ ਫਿਲਮ ਉਸ ਉੱਤੇ ਚਾਨਣਾ ਪਾ ਰਹੀ ਹੈ। ਰਵਨੀਤ ਬਿੱਟੂ ਨੇ ਦੋਹਰਾਇਆ ਕਿ ਫਿਲਮ ਵਿੱਚ ਸਿੱਖਾਂ ਦੇ ਕਿਰਦਾਰ ਨੂੰ ਲੈਕੇ ਜੋ ਵੀ ਇਤਰਾਜ਼ ਹਨ, ਉਸ ਨੂੰ ਬੁੱਧੀਜੀਵੀਆਂ ਦੀ ਟੀਮ ਲੱਭ ਕੇ ਹਟਾਏ ਹਨ ਅਤੇ ਉਸ ਤੋਂ ਬਾਅਦ ਹੀ ਫਿਲਮ ਨੂੰ ਰਿਲੀਜ਼ ਕੀਤਾ ਜਾਵੇਗਾ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।