ਚੰਡੀਗੜ੍ਹ : ਲੋਕ ਸਭਾ ਮੈਂਬਰ ਰਵਨੀਤ ਸਿੰਘ ਬਿੱਟੂ ਨੇ ਪਿਛਲੇ ਦਿਨੀਂ ਸੋਸ਼ਲ ਮੀਡੀਆ ‘ਤੇ ਵਾਇਰਲ ਹੋਈ ਵੀਡੀਓ ਦੇ ਮਾਮਲੇ ‘ਚ ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਕੋਲ ਆਪਣਾ ਲਿਖਤੀ ਮੁਆਫ਼ੀਨਾਮਾ ਪੇਸ਼ ਕਰ ਦਿੱਤਾ।
ਆਪਣੇ ਮੁਆਫੀਨਾਮੇ ‘ਚ ਰਵਨੀਤ ਸਿੰਘ ਬਿੱਟੂ ਨੇ ਕਿਹਾ ਕਿ ਉਹਨਾਂ ਦਾ ਕਦੇ ਵੀ ਇਸ ਤਰ੍ਹਾਂ ਦਾ ਮਕਸਦ ਨਹੀਂ ਸੀ ਕਿ ਉਹ ਦਲਿਤ ਸਮਾਜ ਪ੍ਰਤੀ ਕੋਈ ਗਲਤ ਭਾਵਨਾ ਵਾਲਾ ਬਿਆਨ ਦੇਣ ਅਤੇ ਜੇਕਰ ਉਹਨਾਂ ਦੇ ਬਿਆਨ ਨਾਲ ਕਿਸੇ ਦੇ ਮਨ ਨੂੰ ਠੇਸ ਪਹੁੰਚੀ ਹੈ ਤਾਂ ਉਹ ਬਿਨਾਂ ਸ਼ਰਤ ਮੁਆਫ਼ੀ ਮੰਗਦੇ ਹਨ।
ਦੱਸਣਯੋਗ ਹੈ ਕਿ ਬਿੱਟੂ ਨੇ ਆਨੰਦਪੁਰ ਸਾਹਿਬ ਤੇ ਚਮਕੌਰ ਸਾਹਿਬ ਦੀਆਂ ਸੀਟਾਂ ਬਸਪਾ ਨੂੰ ਦੇਣ ਦੇ ਮਾਮਲੇ ’ਤੇ ਟਿੱਪਣੀ ਕੀਤੀ ਸੀ ਜਿਸ ਨੂੰ ਲੈ ਕੇ ਅਕਾਲੀ ਦਲ ਨੇ ਐਸਸੀ ਕਮਿਸ਼ਨ ਕੋਲ ਸ਼ਿਕਾਇਤ ਕੀਤੀ ਸੀ।