ਚੰਡੀਗੜ੍ਹ : ਲੁਧਿਆਣਾ ਤੋਂ ਕਾਂਗਰਸ ਦੇ ਲੋਕਸਭਾ ਮੈਂਬਰ ਰਵਨੀਤ ਸਿੰਘ ਬਿੱਟੂ ਕੋਰੋਨਾ ਵਾਇਰਸ ਨਾਲ ਪੀੜਤ ਪਾਏ ਗਏ ਹਨ। ਜਿਸ ਤੋਂ ਬਾਅਦ ਉਹਨਾਂ ਨੇ ਆਪਣੇ ਆਪ ਨੂੰ ਦਿੱਲੀ ਵਿਖੇ ਘਰ ਵਿੱਚ ਇਕਾਂਤਵਾਸ ਕਰ ਲਿਆ ਹੈ। ਦਰਅਸਲ ਰਵਨੀਤ ਬਿੱਟੂ ਨੂੰ ਪਿਛਲੇ ਕਈ ਦਿਨਾਂ ਤੋਂ ਬੁਖਾਰ ਦੀ ਸ਼ਿਕਾਇਤ ਰਹੀ ਸੀ। ਜਿਸ ਤੋਂ ਬਾਅਦ ਉਹਨਾਂ ਨੇ ਆਪਣਾ ਕੋਵਿਡ-19 ਟੈਸਟ ਕਰਵਾਇਆ ਤਾਂ ਰਿਪੋਰਟ ਪਾਜ਼ਿਟਿਵ ਨਿਕਲੀ।
ਰਵਨੀਤ ਬਿੱਟੂ ਨੇ ਇਸ ਦੀ ਜਾਣਕਾਰੀ ਟਵੀਟ ਕਰਕੇ ਦਿੱਤੀ ਅਤੇ ਨਾਲ ਹੀ ਉਹਨਾਂ ਨੇ ਆਪਣੇ ਸੰਪਰਕ ਵਿੱਚ ਆਏ ਸਾਰੇ ਲੋਕਾਂ ਨੂੰ ਟੈਸਟ ਕਰਵਾਉਣ ਦੀ ਅਪੀਲ ਕੀਤੀ ਹੈ। ਕਿਉਂਕਿ ਬਜਟ ਸੈਸ਼ਨ ਦੌਰਾਨ ਰਵਨੀਤ ਬਿੱਟੂ ਵਿਰੋਧ ਧਿਰ ਦੇ ਲੀਡਰ ਸਨ ਅਤੇ ਉਹਨਾਂ ਦੇ ਸੰਪਰਕ ਵਿੱਚ ਕਈ ਸਾਂਸਦ ਆਏ ਸਨ।
As it is being shown in the media, It is true that i have tested positive for corona with mild symptoms. Many of our colleagues in the Parliament have tested positive including the Hon’ble Speaker.
1/2
— Ravneet Singh Bittu (@RavneetBittu) March 30, 2021