ਰਵਨੀਤ ਬਿੱਟੂ ਨੇ ਸੰਭਾਲਿਆ ਅਹੁਦਾ

Prabhjot Kaur
2 Min Read

ਕੇਂਦਰੀ ਰੇਲਵੇ ਅਤੇ ਫੂਡ ਪ੍ਰੋਸੈਸਿੰਗ ਉਦਯੋਗ ਰਾਜ ਮੰਤਰੀ ਰਵਨੀਤ ਸਿੰਘ ਨੇ ਅੱਜ ਰੇਲ ਭਵਨ ਵਿੱਚ ਆਪਣਾ ਅਹੁਦਾ ਸੰਭਾਲ ਲਿਆ। ਰੇਲ ਭਵਨ ਪਹੁੰਚਣ ‘ਤੇ ਰੇਲਵੇ ਬੋਰਡ ਦੇ ਚੇਅਰਮੈਨ ਅਤੇ ਸੀਈਓ ਜਯਾ ਵਰਮਾ ਸਿਨਹਾ ਅਤੇ ਸੀਨੀਅਰ ਰੇਲਵੇ ਅਧਿਕਾਰੀਆਂ ਨੇ ਉਨ੍ਹਾਂ ਦਾ ਸਵਾਗਤ ਕੀਤਾ।

ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਰਵਨੀਤ ਸਿੰਘ ਨੇ ਕਿਹਾ, “ਅੱਜ ਮੈਂ ਰੇਲਵੇ ਦੇ ਰਾਜ ਮੰਤਰੀ ਵਜੋਂ ਅਹੁਦਾ ਸੰਭਾਲ ਰਿਹਾ ਹਾਂ। ਮੈਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਗ੍ਰਹਿ ਮੰਤਰੀ ਸ਼੍ਰੀ ਅਮਿਤ ਸ਼ਾਹ, ਭਾਜਪਾ ਪਾਰਟੀ ਪ੍ਰਧਾਨ ਅਤੇ ਕੇਂਦਰੀ ਮੰਤਰੀ ਜੇ.ਪੀ. ਨੱਡਾ ਅਤੇ ਰੇਲ ਮੰਤਰੀ ਸ਼੍ਰੀ ਅਸ਼ਵਿਨੀ ਵੈਸ਼ਨਵ ਦਾ ਧੰਨਵਾਦੀ ਹਾਂ। ਸਾਨੂੰ ਚੇਅਰਮੈਨ ਅਤੇ ਸੀਈਓ, ਰੇਲਵੇ ਬੋਰਡ, ਮੈਂਬਰਾਂ, ਰੇਲਵੇ ਬੋਰਡ ਅਤੇ ਅਧਿਕਾਰੀਆਂ ਨਾਲ ਮਿਲ ਕੇ ਕੰਮ ਕਰਨਾ ਹੋਵੇਗਾ।’’

‘‘ਮੈਂ ਦੇਸ਼ ਦੇ ਨਾਗਰਿਕਾਂ ਨੂੰ ਵੀ ਵਧਾਈ ਦਿੰਦਾ ਹਾਂ। ਰੇਲਵੇ ਆਮ ਲੋਕਾਂ ਨੂੰ ਜੋੜਦਾ ਹੈ, ਇਹ ਬਹੁਤ ਵੱਡੀ ਭੂਮਿਕਾ ਨਿਭਾਉਂਦਾ ਹੈ। ਰੇਲਵੇ ਲਗਾਤਾਰ 24*7 ਚੱਲਦਾ ਹੈ, ਅਸੀਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਰੇਲ ਮੰਤਰੀ ਅਸ਼ਵਿਨੀ ਵੈਸ਼ਨਵ ਜੀ ਦੇ ਮਾਰਗਦਰਸ਼ਨ ਵਿੱਚ ਇਸ ਨੂੰ ਅੱਗੇ ਲਿਜਾਣ ਲਈ ਇਕ ਟੀਮ ਦੇ ਰੂਪ ਵਿੱਚ ਕੰਮ ਕਰਾਂਗੇ।”

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

- Advertisement -

Share this Article
Leave a comment