ਬੇਅਦਬੀ ਮਸਲੇ ਤੇ ਰਵਨੀਤ ਸਿੰਘ ਬਿੱਟੂ ਦਾ ਵੱਡਾ ਬਿਆਨ, ਕਿਹਾ ਕਿਸੇ ਤੋਂ ਇਨਸਾਫ਼ ਦੀ ਨਹੀਂ ਕੋਈ ਉਮੀਦ  !

Global Team
2 Min Read

ਲੁਧਿਆਣਾ :  ਸੱਤਾਧਾਰੀ ਆਮ ਆਦਮੀ ਪਾਰਟੀ ਲਗਾਤਾਰ ਵਿਰੋਧੀਆਂ ਦੇ ਨਿਸ਼ਾਨੇ ਤੇ ਹੈ। ਜਿਸ ਦੇ ਚਲਦਿਆਂ ਹੁਣ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਅਤੇ ਲੋਕ ਸਭਾ ਮੈਂਬਰ ਰਵਨੀਤ ਸਿੰਘ ਬਿੱਟੂ ਵੱਲੋਂ ਆਮ ਆਦਮੀ ਪਾਰਟੀ ਤੇ ਗੰਭੀਰ ਦੋਸ਼ ਲਗਾਉਂਦਿਆਂ ਇੱਕ ਵੱਡਾ ਖੁਲਾਸਾ ਕੀਤਾ ਗਿਆ ਹੈ। ਰਵਨੀਤ ਬਿੱਟੂ ਦਾ ਕਹਿਣਾ ਹੈ ਕਿ ਆਬਾਦੀ ਪਾਰਟੀ ਵੱਲੋਂ ਪੰਜਾਬ ਪੁਲੀਸ ਦੀ ਬੈਸਟ ਅਧਿਕਾਰੀਆਂ ਨੂੰ ਹਿਮਾਚਲ ਅਤੇ ਗੁਜਰਾਤ ਦੇ ਵਿੱਚ ਚੋਣਾਂ ਚ ਤੈਨਾਤ ਕੀਤਾ ਗਿਆ ਹੈ। । ਰਵਨੀਤ ਬਿੱਟੂ ਦਾ ਕਹਿਣਾ ਹੈ ਕਿ ਇਹੀ ਕਾਰਨ ਹੈ ਕਿ ਅੱਜ ਪੰਜਾਬ ਦੀ ਅਮਨ ਕਾਨੂੰਨ ਦੀ ਸਥਿਤੀ ਲਗਾਤਾਰ ਬਦ ਤੋਂ ਬਦਤਰ ਹੁੰਦੀ ਜਾ ਰਹੀ ਹੈ।

 

ਰਵਨੀਤ ਬਿੱਟੂ ਨੇ ਦੋਸ਼ ਲਾਇਆ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵਿੱਚ ਗੈਂਗਸਟਰਾਂ ਨੂੰ ਗਰਲਫ੍ਰੈਂਡਾਂ ਵੀ ਮੁਹੱਈਆ ਕਰਵਾਈਆਂ ਜਾਂਦੀਆਂ ਹਨ। ਉਨ੍ਹਾਂ ਕਿਹਾ ਕਿ ਜੇਕਰ ਇਨ੍ਹਾਂ ਮੁੱਦਿਆਂ ਨੂੰ ਕਿਸੇ ਵੱਲੋਂ ਉਠਾਇਆ ਜਾਂਦਾ ਹੈ ਤਾਂ ਆਮ ਆਦਮੀ ਪਾਰਟੀ ਵੱਲੋਂ ਵਿਜੀਲੈਂਸ ਰਾਹੀਂ ਉਨ੍ਹਾਂ ਤੇ ਪਰਚਾ ਦਰਜ ਕਰਵਾ ਦਿੱਤਾ ਜਾਂਦਾ ਹੈ । 

ਇਸ ਮੌਕੇ ਰਵਨੀਤ ਸਿੰਘ ਬਿੱਟੂ ਵੱਲੋਂ ਬੇਅਦਬੀ ਮਸਲੇ ਤੇ ਬਣੀ ਐਸਆਈਟੀ  ਬਾਰੇ ਵੀ ਪ੍ਰਤੀਕਿਰਿਆ ਦਿੱਤੀ ਗਈ। ਦਰਅਸਲ ਅੱਜ ਐਸਆਈਟੀ ਵੱਲੋਂ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਤੋਂ ਪੁੱਛਗਿੱਛ ਕੀਤੀ ਗਈ ਸੀ । ਜਿਸ ਤੇ ਪ੍ਰਤੀਕਿਰਿਆ ਦਿੰਦਿਆਂ ਬਿੱਟੂ ਨੇ ਕਿਹਾ ਕਿ ਇਸ ਦਾ ਕੋਈ ਫ਼ਾਇਦਾ ਨਹੀਂ ਹੋਣਾ ਇਹ ਸਿਰਫ ਪੰਜ ਸਾਲ ਲਈ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਲੰਘਾਉਣ ਦਾ ਇਕ ਜ਼ਰੀਆ ਹੈ । ਬਿੱਟੂ ਨੇ ਕਿਹਾ ਕਿ ਇਸ ਕੇਸ ਵਿੱਚ ਕੋਈ ਵੀ ਇਨਸਾਫ ਨਹੀਂ ਮਿਲੇਗਾ  

Share This Article
Leave a Comment