ਨਵੀਂ ਦਿੱਲੀ: ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਵੱਲੋਂ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਬਾਰੇ ਦਿੱਤੇ ਗਏ ਬਿਆਨ ਨੂੰ ਲੈ ਕਾਂਗਰਸ ‘ਚ ਰੋਸ ਹੈ। ਪੰਜਾਬ ਸਣੇ ਦੇਸ਼ ਭਰ ਵਿੱਚ ਬਿੱਟੂ ਖਿਲਾਫ ਵਿਰੋਧ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਕਾਂਗਰਸ ਪਾਰਟੀ ਦੇ ਆਗੂ ਤੇ ਵਰਕਰਾਂ ਵਲੋਂ ਪੁਤਲੇ ਫੂਕੇ ਜਾ ਰਹੇ ਹਨ।
ਉੱਥੇ ਹੀ ਦੂਜੇ ਪਾਸੇ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਮੁੜ ਕਾਂਗਰਸ ‘ਤੇ ਨਿਸ਼ਾਨਾ ਸਾਧਿਆ ਹੈ। ਉਨ੍ਹਾਂ ਕਿਹਾ ਕਿ ਪੰਨੂ ਵਲੋਂ ਰਾਹੁਲ ਗਾਂਧੀ ਦੇ ਅਮਰੀਕਾ ਵਿੱਚ ਸਿੱਖਾਂ ਬਾਰੇ ਦਿੱਤੇ ਬਿਆਨ ਦਾ ਪੂਰਾ ਸਮਰਥਨ ਕੀਤਾ ਜਾ ਰਿਹਾ ਹੈ। ਬਿੱਟੂ ਨੇ ਕਿਹਾ ਕਿ ਕਾਂਗਰਸੀ ਆਗੂ ਤੇ ਬੁਲਾਰੇ ਮੇਰੇ ਪੁਤਲੇ ਫੂਕ ਰਹੇ ਹਨ, ਮੇਰੇ ਖਿਲਾਫ ਨਾਅਰੇਬਾਜ਼ੀ ਕਰ ਰਹੇ ਹਨ ਅਤੇ ਐਫਆਈਆਰ ਵੀ ਦਰਜ ਕਰਵਾ ਰਹੇ ਹਨ, ਪਰ ਅਜੇ ਤੱਕ ਨਾ ਤਾਂ ਕਾਂਗਰਸ ਪਾਰਟੀ ਦੇ ਪ੍ਰਧਾਨ ਮਲਿਕਾਅਰਜੁਨ ਖੜਗੇ ਅਤੇ ਨਾ ਹੀ ਕਿਸੇ ਹੋਰ ਕਾਂਗਰਸੀ ਆਗੂ ਨੇ ਪੰਨੂ ਦੇ ਬਿਆਨ ਦੀ ਨਿਖੇਧੀ ਕੀਤੀ ਹੈ। ਇਸ ਤੋਂ ਸਾਫ਼ ਹੈ ਕਿ ਉਹਨਾਂ ਦੀ ਆਪਸ ਵਿੱਚ ਮਿਲੀਭੁਗਤ ਹੈ।
ਬਿੱਟੂ ਨੇ ਆਪਣੀ ਵੀਡੀਓ ‘ਚ ਕਿਹਾ ਕਿ ਪੰਨੂ ਇਸ ਸਮੇਂ ਜੋ ਕਹਿ ਰਿਹਾ ਹੈ ਉਹੀ ਕਾਂਗਰਸ ਕਹਿ ਰਹੀ ਹੈ। ਰਾਹੁਲ ਗਾਂਧੀ ਅਤੇ ਪੰਨੂ ਇੱਕ ਦੂਜੇ ਦਾ ਸਮਰਥਨ ਕਰ ਰਹੇ ਹਨ। ਕਾਂਗਰਸ ਨੂੰ ਇਸ ‘ਤੇ ਆਪਣਾ ਸਟੈਂਡ ਸਪਸ਼ਟ ਕਰਨਾ ਚਾਹੀਦਾ ਹੈ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।