ਨਵੀਂ ਦਿੱਲੀ— ਭਾਰਤ ਦੀ ਖੁਫੀਆ ਏਜੰਸੀ ਰਿਸਰਚ ਐਂਡ ਐਨਾਲਿਸਿਸ ਵਿੰਗ ਜਾਂ ਰਾਅ ਦੇ ਇਕ ਅਧਿਕਾਰੀ ਨੇ ਦਿੱਲੀ ‘ਚ ਏਜੰਸੀ ਦੀ ਇਮਾਰਤ ਦੀ 10ਵੀਂ ਮੰਜ਼ਿਲ ਤੋਂ ਛਾਲ ਮਾਰ ਦਿੱਤੀ। ਦਿੱਲੀ ਪੁਲਿਸ ਮੁਤਾਬਕ ਉਸ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਪੁਲਿਸ ਮੁਤਾਬਕ ਅਧਿਕਾਰੀ ਡਿਪ੍ਰੈਸ਼ਨ ਦਾ ਸ਼ਿਕਾਰ ਸੀ। ਗੌਰਤਲਬ ਹੈ ਕਿ ਰਾਅ ਦਾ ਦਫ਼ਤਰ ਲੋਧੀ ਕਲੋਨੀ ਇਲਾਕੇ ਵਿੱਚ ਸਥਿਤ ਹੈ।
ਦੱਸ ਦੇਈਏ ਕਿ ਪੁਲਿਸ ਮੁਤਾਬਕ ਮੌਕੇ ਤੋਂ ਅਜੇ ਤੱਕ ਕੋਈ ਸੁਸਾਈਡ ਨੋਟ ਬਰਾਮਦ ਨਹੀਂ ਹੋਇਆ ਹੈ। ਲਾਸ਼ ਨੂੰ ਪੋਸਟਮਾਰਟਮ ਲਈ ਹਸਪਤਾਲ ਦੀ ਮੋਰਚਰੀ ‘ਚ ਰਖਵਾਇਆ ਗਿਆ ਹੈ। ਮੁੱਢਲੀ ਜਾਂਚ ਵਿੱਚ ਇਹ ਗੱਲ ਸਾਹਮਣੇ ਆਈ ਹੈ ਕਿ ਰਾਅ ਦਾ ਅਧਿਕਾਰੀ ਡਿਪਰੈਸ਼ਨ ਵਿੱਚ ਸੀ। ਅਧਿਕਾਰੀ ਦੇ ਰਿਸ਼ਤੇਦਾਰਾਂ ਨੂੰ ਸੂਚਿਤ ਕਰ ਦਿੱਤਾ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਰਾਅ ਦੇ ਅਧਿਕਾਰੀ ਉਨ੍ਹਾਂ ਦੇ ਦਫ਼ਤਰ ਵਿੱਚ ਕੰਮ ਕਰ ਰਹੇ ਸਨ। ਇਸ ਦੌਰਾਨ ਉਹ ਉੱਠਿਆ ਅਤੇ ਅਚਾਨਕ ਖਿੜਕੀ ਦੇ ਕੋਲ ਗਿਆ ਅਤੇ ਹੇਠਾਂ ਛਾਲ ਮਾਰ ਦਿੱਤੀ।
ਰਾਅ ਅਧਿਕਾਰੀ ਨੇ 10ਵੀਂ ਮੰਜਿਲ ਤੋਂ ਛਾਲ ਮਾਰ ਕੀਤੀ ਆਤਮ ਹੱਤਿਆ

Leave a Comment
Leave a Comment