ਨਵੀ ਦਿੱਲੀ : ਅੱਜ ਦਾ ਦਿਨ ਭਾਰਤ ਦੇ ਕਰੋੜਾਂ ਕਰਜ਼ਦਾਰਾਂ ਅਤੇ ਮੱਧ ਵਰਗੀ ਪਰਿਵਾਰਾਂ ਲਈ ਬਹੁਤ ਮਹੱਤਵਪੂਰਨ ਹੈ। ਆਰਬੀਆਈ ਐੱਮਪੀਸੀ ਦੀ ਅਪ੍ਰੈਲ 2026 ਵਿੱਚ ਹੋਈ ਬੈਠਕ ਦੇ ਫ਼ੈਸਲਿਆਂ ਦਾ ਐਲਾਨ ਕਰ ਦਿੱਤਾ ਗਿਆ ਹੈ। 6 ਅਪ੍ਰੈਲ ਤੋਂ ਸ਼ੁਰੂ ਹੋਈ ਤਿੰਨ ਦਿਨਾਂ ਬੈਠਕ ਵਿੱਚ ਇਸ ਗੱਲ ‘ਤੇ ਮੰਥਨ ਹੋਇਆ ਹੈ ਕਿ ਕੀ ਤੁਹਾਡੀ ਹੋਮ ਲੋਨ ਅਤੇ ਕਾਰ ਲੋਨ ਦੀ EMI ਘੱਟ ਹੋਵੇਗੀ, ਜਾਂ ਫਿਰ ਦੁਨੀਆ ਭਰ ਵਿੱਚ ਜਾਰੀ ਸੰਕਟ ਦੇ ਵਿਚਕਾਰ ਵਿਆਜ ਦਰਾਂ ਨੂੰ ਜਿਉਂ ਦਾ ਤਿਉਂ ਰੱਖਿਆ ਜਾਵੇਗਾ।
ਰਿਜ਼ਰਵ ਬੈਂਕ ਦੇ ਗਵਰਨਰ ਸੰਜੇ ਮਲਹੋਤਰਾ ਨੇ ਐੱਮਪੀਸੀ ਦੀ ਬੈਠਕ ਵਿੱਚ ਲਏ ਗਏ ਫ਼ੈਸਲਿਆਂ ਦੀ ਘੋਸ਼ਣਾ ਕਰਦੇ ਹੋਏ ਦੱਸਿਆ ਕਿ ਰੈਪੋ ਰੇਟ (Repo Rate) ਨੂੰ 5.25% ‘ਤੇ ਸਥਿਰ ਰੱਖਿਆ ਗਿਆ ਹੈ। ਇਸ ਵਾਰ ਰੈਪੋ ਰੇਟ ਵਿੱਚ ਕੋਈ ਬਦਲਾਅ ਨਹੀਂ ਕੀਤਾ ਗਿਆ ਹੈ। ਇਸ ਨੂੰ 5.25% ‘ਤੇ ਬਰਕਰਾਰ ਰੱਖਿਆ ਗਿਆ ਹੈ। ਯਾਨੀ ਲੋਨ ਮਹਿੰਗੇ ਨਹੀਂ ਹੋਣਗੇ ਅਤੇ ਤੁਹਾਡੀ EMI ਵੀ ਨਹੀਂ ਵਧੇਗੀ।
ਆਰਬੀਆਈ (RBI) ਦੇ ਗਵਰਨਰ ਸੰਜੇ ਮਲਹੋਤਰਾ ਨੇ ਅੱਜ 8 ਅਪ੍ਰੈਲ ਨੂੰ ਮੌਨੀਟਰੀ ਪਾਲਿਸੀ ਕਮੇਟੀ ਦੀ ਮੀਟਿੰਗ ਵਿੱਚ ਲਏ ਗਏ ਫ਼ੈਸਲਿਆਂ ਦੀ ਜਾਣਕਾਰੀ ਦਿੱਤੀ। ਇਸ ਤੋਂ ਪਹਿਲਾਂ ਫ਼ਰਵਰੀ ਵਿੱਚ ਵੀ ਰੈਪੋ ਰੇਟ ਵਿੱਚ ਕੋਈ ਬਦਲਾਅ ਨਹੀਂ ਕੀਤਾ ਗਿਆ ਸੀ। ਆਰਬੀਆਈ ਨੇ ਦਸੰਬਰ ਵਿੱਚ ਵਿਆਜ ਦਰ 0.25% ਘਟਾ ਕੇ 5.25% ਕੀਤੀ ਸੀ। ਆਰਬੀਆਈ ਜਿਸ ਦਰ ‘ਤੇ ਬੈਂਕਾਂ ਨੂੰ ਲੋਨ ਦਿੰਦਾ ਹੈ, ਉਸ ਨੂੰ ਰੈਪੋ ਰੇਟ ਕਿਹਾ ਜਾਂਦਾ ਹੈ। ਜਦੋਂ ਆਰਬੀਆਈ ਰੈਪੋ ਰੇਟ ਘਟਾਉਂਦਾ ਹੈ, ਤਾਂ ਬੈਂਕਾਂ ਨੂੰ ਸਸਤਾ ਕਰਜ਼ਾ ਮਿਲਦਾ ਹੈ ਅਤੇ ਉਹ ਇਸ ਫ਼ਾਇਦੇ ਨੂੰ ਗਾਹਕਾਂ ਤੱਕ ਪਹੁੰਚਾਉਂਦੇ ਹਨ।
ਦੱਸ ਦਈਏ ਕਿ ਮੌਨੀਟਰੀ ਪਾਲਿਸੀ ਕਮੇਟੀ ਵਿੱਚ 6 ਮੈਂਬਰ ਹੁੰਦੇ ਹਨ। ਇਨ੍ਹਾਂ ਵਿੱਚੋਂ 3 ਆਰਬੀਆਈ ਦੇ ਹੁੰਦੇ ਹਨ, ਜਦਕਿ ਬਾਕੀ ਕੇਂਦਰ ਸਰਕਾਰ ਦੁਆਰਾ ਨਿਯੁਕਤ ਕੀਤੇ ਜਾਂਦੇ ਹਨ। ਆਰਬੀਆਈ ਦੀ ਮੀਟਿੰਗ ਹਰ ਦੋ ਮਹੀਨਿਆਂ ਵਿੱਚ ਹੁੰਦੀ ਹੈ। ਵਿੱਤੀ ਸਾਲ 2025-26 ਵਿੱਚ ਮੌਨੀਟਰੀ ਪਾਲਿਸੀ ਕਮੇਟੀ ਦੀਆਂ ਕੁੱਲ 6 ਬੈਠਕਾਂ ਹੋਈਆਂ ਸਨ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ਅਤੇ ਇੰਸਟਾਗ੍ਰਾਮ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ

