ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਦਾ ਕੇਂਦਰ ਦੇ ਖੇਤੀ ਕਾਨੂੰਨਾਂ ਖਿਲਾਫ ਸੱਦੇ ਗਏ ਵਿਸ਼ੇਸ਼ ਸੈਸ਼ਨ ਦੇ ਅੱਜ ਤੀਜੇ ਦਿਨ ਮੁੱਖ ਮੰਤਰੀ ਨੇ ਸਦਨ ਦੀ ਕਾਰਵਾਈ ਖ਼ਤਮ ਹੋਣ ਤੋਂ ਬਾਅਦ ਮੀਡੀਆ ਨਾਲ ਗੱਲ ਕਰਦੇ ਹੋਏ ਕਿਹਾ ਕਿ, ਉਹ ਆਪਣੇ ਸਟੈਂਡ ‘ਤੇ ਕਾਇਮ ਹਨ ਤੇ ਰਹਿਣਗੇ ਤੇ ਕਿਸਾਨਾਂ ਲਈ ਕੁੱਝ ਵੀ ਕਰਨ ਲਈ ਤਿਆਰ ਹਨ।
ਉਨ੍ਹਾਂ ਕਿਹਾ ਕਿ ਕੇਂਦਰ ਭਾਵੇਂ ਰਾਸ਼ਟਰਪਤੀ ਰਾਜ ਲਾਗੂ ਕਰ ਦੇਵੇ, ਉਹ ਅਸਤੀਫਾ ਦੇਣੋਂ ਨਹੀਂ ਡਰਦੇ ਤੇ ਪੰਜਾਬ ਦੇ ਕਿਸਾਨਾਂ ਦੇ ਹਿੱਤਾਂ ਲਈ ਉਹ ਲੜਾਈ ਲੜਦੇ ਰਹਿਣਗੇ। ਇਸ ਤੋਂ ਇਲਾਵਾ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੀ ਤਰਜ਼ ‘ਤੇ ਦਿੱਲੀ ਸਰਕਾਰ ਨੂੰ ਵੀ ਅਜਿਹਾ ਬਿੱਲ ਪਾਸ ਕਰਨਾ ਚਾਹੀਦਾ ਹੈ।