ਨਵੀਂ ਦਿੱਲੀ: ਦੇਸ਼ ਵਿੱਚ ਕੋਰੋਨਾ ਸੰਕਰਮਣ ਦੇ ਮਾਮਲਿਆਂ ਵਿੱਚ ਵੀਰਵਾਰ ਨੂੰ ਹੁਣ ਤੱਕ ਦੀ ਸਭ ਤੋਂ ਵੱਡੀ ਉਛਾਲ ਦੇਖਣ ਨੂੰ ਮਿਲੀ। ਵੀਰਵਾਰ ਨੂੰ ਪਹਿਲੀ ਵਾਰ ਇੱਕ ਦਿਨ ਵਿੱਚ 97,894 ਨਵੇਂ ਮਾਮਲੇ ਸਾਹਮਣੇ ਆਏ। ਇਨ੍ਹਾਂ ਨਵੇਂ ਮਾਮਲਿਆਂ ਨਾਲ ਦੇਸ਼ ਵਿੱਚ ਕੋਵਿਡ-19 ਦੇ ਮਰੀਜ਼ਾਂ ਦੀ ਗਿਣਤੀ ਵਧਕੇ 51 ਲੱਖ ਤੋਂ ਜ਼ਿਆਦਾ ਹੋ ਗਈ ਹੈ। ਪਰ, ਰਾਹਤ ਦੀ ਗੱਲ ਇਹ ਹੈ ਕਿ ਬੀਮਾਰੀ ਤੋਂ ਠੀਕ ਹੋਣ ਵਾਲੇ ਲੋਕਾਂ ਦੀ ਗਿਣਤੀ ਵਿੱਚ ਵੀ ਵਾਧਾ ਹੋਇਆ ਹੈ। ਅੰਕੜਿਆਂ ਅਨੁਸਾਰ, ਹੁਣ ਤੱਕ 40 ਲੱਖ 25 ਹਜ਼ਾਰ ਤੋਂ ਜ਼ਿਆਦਾ ਲੋਕ ਠੀਕ ਹੋ ਚੁੱਕੇ ਹਨ।
ਕੇਂਦਰੀ ਸਿਹਤ ਮੰਤਰਾਲੇ ਵਲੋਂ ਵੀਰਵਾਰ ਸਵੇਰੇ ਜਾਰੀ ਕੀਤੇ ਗਏ ਅੰਕੜਿਆਂ ਦੇ ਅਨੁਸਾਰ ਪਿਛਲੇ 24 ਘੰਟੇ ਵਿੱਚ 1,132 ਲੋਕਾਂ ਦੀ ਮੌਤ ਹੋਣ ਨਾਲ ਮ੍ਰਿਤਕਾਂ ਦੀ ਗਿਣਤੀ ਵਧ ਕੇ 83,198 ਗਈ ਹੈ। ਦੇਸ਼ ਵਿੱਚ ਸੰਕਰਮਣ ਦੇ ਮਾਮਲੇ ਵਧ ਕੇ 51,18,254 ਹੋ ਗਏ ਹਨ, ਜਿਨ੍ਹਾਂ ‘ਚੋਂ 10,09,976 ਲੋਕਾਂ ਦਾ ਇਲਾਜ ਚੱਲ ਰਿਹਾ ਹੈ ਅਤੇ 40,25,080 ਲੋਕ ਇਲਾਜ ਤੋਂ ਬਾਅਦ ਇਸ ਬੀਮਾਰੀ ਤੋਂ ਠੀਕ ਚੁੱਕੇ ਹਨ। ਸੰਕਰਮਣ ਦੇ ਕੁੱਲ ਮਾਮਲਿਆਂ ਵਿੱਚ ਵਿਦੇਸ਼ੀ ਨਾਗਰਿਕ ਵੀ ਸ਼ਾਮਲ ਹਨ।
📍#COVID19 India Tracker
(As on 17 September, 2020, 08:00 AM)
➡️Confirmed cases: 51,18,253
➡️Recovered: 40,25,079 (78.6%)👍
➡️Active cases: 10,09,976 (19.7%)
➡️Deaths: 83,198 (1.6%)#IndiaFightsCorona#IndiaWillWin#StaySafe
Via @MoHFW_INDIA pic.twitter.com/835SfUBIWF
— #IndiaFightsCorona (@COVIDNewsByMIB) September 17, 2020
ਸਿਹਤ ਮੰਤਰਾਲੇ ਦੇ ਅੰਕੜਿਆਂ ਦੇ ਅਨੁਸਾਰ, ਮਰੀਜ਼ਾਂ ਦੇ ਠੀਕ ਹੋਣ ਦੀ ਦਰ ਵਧ ਕੇ 78.64 ਫੀਸਦੀ ਹੋ ਗਈ ਹੈ ਜਦਕਿ ਮੌਤ ਦਰ ਵਿੱਚ ਗਿਰਾਵਟ ਆਈ ਹੈ ਅਤੇ ਇਹ 1.63 ਫੀਸਦੀ ਹੈ। ਉੱਥੇ ਹੀ 19.73 ਫੀਸਦੀ ਮਰੀਜ਼ਾਂ ਦਾ ਹਾਲੇ ਇਲਾਜ ਚੱਲ ਰਿਹਾ ਹੈ।