ਸਿਹਤ ਵਿਭਾਗ ਵਿੱਚ ਖ਼ਾਲੀ ਪਈਆਂ ਆਸਾਮੀਆਂ ਭਰਨ ਲਈ ਭਰਤੀ ਪ੍ਰਕਿਰਿਆ ਸ਼ੁਰੂ: CM ਮਾਨ

Rajneet Kaur
2 Min Read

ਪਟਿਆਲਾ : CM ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਪਟਿਆਲਾ ਦੇ ਰਾਜਿੰਦਰਾ ਹਸਪਤਾਲ ਵਿੱਚ ਸਿਹਤ ਸਹੂਲਤਾਂ ਵਿੱਚ ਵਾਧਾ ਕੀਤਾ ਹੈ। ਮਾਨ ਨੇ ਆਪਣੀ ਪਟਿਆਲਾ ਫੇਰੀ ਦੌਰਾਨ ਇੱਥੋਂ ਦੇ ਸਰਕਾਰੀ ਰਾਜਿੰਦਰਾ ਹਸਪਤਾਲ ਵਿਖੇ ਨਵੀਨੀਕਰਨ ਉਪਰੰਤ ਆਧੁਨਿਕ ਸਹੂਲਤਾਂ ਨਾਲ ਲੈਸ ਐਮਰਜੈਂਸੀ ਵਾਰਡ ਦਾ ਉਦਘਾਟਨ ਕੀਤਾ ਹੈ। ਉਨ੍ਹਾਂ ਕਿਹਾ ਕਿ ਹੁਣ ਐਮਰਜੈਂਸੀ 50 ਬੈੱਡਾਂ ਦੀ ਥਾਂ 100 ਬੈੱਡਾਂ ਦੀ ਹੋ ਗਈ ਹੈ। ਆਈਸੀਯੂ ਦੇ 17 ਬੈੱਡ ਬਣਾਏ ਗਏ ਹਨ। ਪਹਿਲਾਂ ਓਟੀ ਨਾਲ ਕੋਈ ਐਮਰਜੈਂਸੀ ਨਹੀਂ ਜੁੜੀ ਸੀ ਪਰ ਹੁਣ ਇਨ੍ਹਾਂ ਦੀ ਗਿਣਤੀ 4 ਹੈ। ਇਸ ਤੋਂ ਇਲਾਵਾ 10 ਸਰਜੀਕਲ ਬੈੱਡ ਬਣਾਏ ਗਏ ਹਨ। ਏਅਰ ਕੰਡੀਸ਼ਨ ਅਤੇ ਆਕਸੀਜਨ ਦਾ ਅਧੂਰਾ ਕੰਮ ਵੀ ਪੂਰਾ ਹੋ ਗਿਆ ਹੈ। ਇਸ ਮੌਕੇ ਮੁੱਖ ਮੰਤਰੀ ਵੱਲੋਂ ਸਰਕਾਰੀ ਮੈਡੀਕਲ ਕਾਲਜ ਤੇ ਰਾਜਿੰਦਰਾ ਹਸਪਤਾਲ ਲਈ 196.81 ਕਰੋੜ ਰੁਪਏ ਦੇ ਵੱਖ-ਵੱਖ ਪ੍ਰਰਾਜੈਕਟਾਂ ਦਾ ਵੀ ਐਲਾਨ ਕੀਤਾ ਹੈ। ਜਿਨ੍ਹਾਂ ‘ਚ ਡਾਕਟਰਾਂ ਲਈ ਰਿਹਾਇਸ਼, ਸਪੋਰਟਸ ਹਾਲ, ਕੈਦੀਆਂ ਲਈ ਵੱਖਰਾ ਵਾਰਡ ਤੇ ਹੋਰ ਪ੍ਰਰਾਜੈਕਟ ਸ਼ਾਮਿਲ ਹਨ।

ਇਸ ਮੌਕੇ CM ਮਾਨ ਦੇ ਨਾਲ ਮੈਡੀਕਲ ਸਿੱਖਿਆ ਤੇ ਖੋਜ ਮੰਤਰੀ ਡਾ. ਬਲਬੀਰ ਸਿੰਘ ਅਤੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ, ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਵੀ ਮੌਜੂਦ ਸਨ। ਮੁੱਖ ਮੰਤਰੀ ਨੇ ਦੱਸਿਆ ਕਿ ਰਾਜਿੰਦਰਾ ਹਸਪਤਾਲ ਵਿਖੇ ਹਾਦਸੇ ਦੇ ਸ਼ਿਕਾਰ ਲੋਕਾਂ ਨੂੰ ਫੌਰੀ ਇਲਾਜ ਮੁਹੱਈਆ ਕਰਵਾਉਣ ਲਈ 68.74 ਕਰੋੜ ਰੁਪਏ ਦੀ ਲਾਗਤ ਨਾਲ ਟਰੌਮਾ ਸੈਂਟਰ ਦੀ ਸਥਾਪਨਾ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਥੇ ਟਰੌਮਾ ਸੈਂਟਰ ਬਣਨ ਨਾਲ ਲੋਕਾਂ ਦੇ ਸਮੇਂ ਦੀ ਬੱਚਤ ਹੋਵੇਗੀ ਅਤੇ ਪੀਜੀਆਈ ‘ਤੇ ਵੀ ਬੋਝ ਘਟੇਗਾ।

ਨਾਲ ਹੀ ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਵਿੱਚ ਖ਼ਾਲੀ ਪਈਆਂ ਆਸਾਮੀਆਂ ਭਰਨ ਲਈ ਭਰਤੀ ਪ੍ਰਕਿਰਿਆ ਸ਼ੁਰੂ ਕੀਤੀ ਗਈ ਹੈ।ਇਸ ਮੌਕੇ ਮੁੱਖ ਮੰਤਰੀ ਨੇ ਸਿਹਤ ਸੇਵਾਵਾਂ ਦਾ ਜਾਇਜ਼ਾ ਲੈਣ ਲਈ ਹਸਪਤਾਲ ਵਿਚ ਕੰਮਕਾਜ ਬਾਰੇ ਜਾਣਕਾਰੀ ਹਾਸਿਲ ਕੀਤੀ ਹੈ ਅਤੇ ਨਾਲ ਹੀ ਮਰੀਜ਼ਾਂ ਨਾਲ ਵੀ ਗਲਬਾਤ ਕੀਤੀ ਹੈ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

- Advertisement -

Share this Article
Leave a comment