ਚੰਡੀਗੜ੍ਹ: ਰਾਵੀ ਦਰਿਆ ਵਿਚ ਪਾਣੀ ਦਾ ਪੱਧਰ ਵਧਣ ਕਾਰਨ ਸਰਹੱਦੀ ਕਸਬਾ ਡੇਰਾ ਬਾਬਾ ਨਾਨਕ ਦੇ ਕਰਤਾਰਪੁਰ ਸਾਹਿਬ ਕੋਰੀਡੋਰ ’ਤੇ ਬਣੇ ਪੁਲ ਹੇਠੋਂ ਧੁੱਸੀ ਬੰਨ੍ਹ ਟੁੱਟ ਗਿਆ ਹੈ। ਜਿਸ ਕਾਰਨ ਪਾਣੀ ਕੋਰੀਡੋਰ ਚੈਕ ਪੋਸਟ ਅਤੇ ਖੇਤਾਂ ਵਿਚ ਭਰ ਗਿਆ ਹੈ।ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਪ੍ਰਸ਼ਾਸਨ ਦੇ ਅਨੁਸਾਰ, ਭਾਰਤ ਵੱਲੋਂ ਛੱਡੇ ਗਏ ਵਾਧੂ ਪਾਣੀ ਕਾਰਨ, ਲੰਗਰ ਘਰ, ਪਰਿਕਰਮਾ ਸਰੋਵਰ ਅਤੇ ਗੁਰਦੁਆਰੇ ਦੇ ਨਵੇਂ ਅਹਾਤੇ ਵਿੱਚ ਹੋਰ ਥਾਵਾਂ ‘ਤੇ 5 ਤੋਂ 7 ਫੁੱਟ ਪਾਣੀ ਭਰ ਗਿਆ ਹੈ।
ਜ਼ਿਕਰਯੋਗ ਹੈ ਕਿ ਪੰਜਾਬ ਸਮੇਤ ਹਿਮਾਚਲ ਪ੍ਰਦੇਸ਼ ਦੇ ਉਚੇ ਇਲਾਕਿਆਂ ਵਿਚ ਲਗਾਤਾਰ ਹੋ ਰਹੀ ਭਾਰੀ ਬਾਰਿਸ਼ ਕਾਰਨ ਨਦੀਆਂ ਦੇ ਪਾਣੀ ਦਾ ਪੱਧਰ ਵਧਿਆ ਹੋਇਆ ਹੈ। ਜ਼ਿਕਰਯੋਗ ਹੈ ਕਿ ਪੰਜਾਬ ਸਮੇਤ ਹਰਿਆਣਾ ਅਤੇ ਹਿਮਾਚਲ ਵਿਚ ਲਗਾਤਾਰ ਹੋ ਰਹੀ ਬਾਰਿਸ਼ ਕਾਰਨ ਸਥਿਤ ਕਾਫੀ ਨਾਜ਼ੁਕ ਬਣੀ ਹੋਈ ਹੈ।ਮੌਸਮ ਵਿਗਿਆਨ ਕੇਂਦਰ ਚੰਡੀਗੜ੍ਹ ਨੇ ਅੱਜ ਪਠਾਨਕੋਟ, ਗੁਰਦਾਸਪੁਰ, ਬਰਨਾਲਾ, ਸੰਗਰੂਰ ਅਤੇ ਮਾਨਸਾ ਵਿੱਚ ਮੀਂਹ ਲਈ ਰੈੱਡ ਅਲਰਟ ਜਾਰੀ ਕੀਤਾ ਸੀ। ਬਾਕੀ ਜ਼ਿਲ੍ਹਿਆਂ ਵਿੱਚ ਵੀ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।
ਪੰਜਾਬ ਵਿੱਚ ਮੀਂਹ ਜਾਰੀ ਹੈ। ਜਿਸ ਕਾਰਨ 7 ਜ਼ਿਲ੍ਹੇ ਹੜ੍ਹਾਂ ਦੀ ਲਪੇਟ ਵਿੱਚ ਹਨ। ਪਠਾਨਕੋਟ, ਗੁਰਦਾਸਪੁਰ, ਤਰਨਤਾਰਨ, ਹੁਸ਼ਿਆਰਪੁਰ, ਕਪੂਰਥਲਾ, ਫਿਰੋਜ਼ਪੁਰ ਅਤੇ ਫਾਜ਼ਿਲਕਾ ਦੇ 150 ਤੋਂ ਵੱਧ ਪਿੰਡ ਡੁੱਬ ਗਏ ਹਨ। ਅੱਜ ਮੁੱਖ ਮੰਤਰੀ ਭਗਵੰਤ ਮਾਨ ਗੁਰਦਾਸਪੁਰ ਅਤੇ ਪਠਾਨਕੋਟ ਦਾ ਦੌਰਾ ਕਰਨਗੇ। ਭਾਰੀ ਮੀਂਹ ਤੋਂ ਬਾਅਦ, ਰਾਵੀ ਅਤੇ ਬਿਆਸ ਦਰਿਆਵਾਂ ਦੇ ਵਧਦੇ ਪਾਣੀ ਨੇ ਪੰਜਾਬ ਦੇ ਸਰਹੱਦੀ ਜ਼ਿਲ੍ਹਿਆਂ ਨੂੰ ਪੂਰੀ ਤਰ੍ਹਾਂ ਆਪਣੀ ਲਪੇਟ ਵਿੱਚ ਲੈ ਲਿਆ ਹੈ। ਤਰਨਤਾਰਨ, ਪਠਾਨਕੋਟ, ਗੁਰਦਾਸਪੁਰ, ਫਾਜ਼ਿਲਕਾ ਅਤੇ ਫਿਰੋਜ਼ਪੁਰ ਦੇ ਲਗਭਗ 250 ਪਿੰਡ ਪੂਰੀ ਤਰ੍ਹਾਂ ਪਾਣੀ ਵਿੱਚ ਡੁੱਬ ਗਏ ਹਨ।