ਨਵੀਂ ਦਿੱਲੀ:ਦੇਸ਼ ਦੀ ਰਾਜਧਾਨੀ ਦਿੱਲੀ ਅੱਤ ਦੀ ਠੰਢ ਦੀ ਲਪੇਟ ਵਿੱਚ ਹੈ। ਅੱਜ ਵੀ ਹਵਾਵਾਂ ਚੱਲ ਰਹੀਆਂ ਹਨ। ਇਸ ਦੇ ਨਾਲ ਹੀ ਧੁੰਦ ਕਾਰਨ ਦਿੱਲੀ ਵਿੱਚ ਵਿਜ਼ੀਬਿਲਟੀ ਬਹੁਤ ਘੱਟ ਹੈ। ਦਿੱਲੀ ‘ਚ ਸੰਘਣੀ ਧੁੰਦ ਕਾਰਨ ਉਡਾਣਾਂ ਅਤੇ ਟਰੇਨਾਂ ‘ਤੇ ਵੀ ਅਸਰ ਪੈ ਰਿਹਾ ਹੈ। ਧੁੰਦ ਅਤੇ ਕੜਾਕੇ ਦੀ ਠੰਢ ਕਾਰਨ ਕਈ ਜ਼ਿਲ੍ਹਿਆਂ ਵਿੱਚ ਸਕੂਲ ਵੀ ਬੰਦ ਕਰ ਦਿੱਤੇ ਗਏ ਹਨ। ਲੋਕਾਂ ਨੂੰ ਘਰਾਂ ਵਿੱਚ ਰਹਿਣ ਦੀ ਅਪੀਲ ਕੀਤੀ ਜਾ ਰਹੀ ਹੈ। ਠੰਡ ਤੋਂ ਬਚਣ ਲਈ ਲੋਕ ਅੱਗ ਦਾ ਸਹਾਰਾ ਵੀ ਲੈ ਰਹੇ ਹਨ।
ਦਿੱਲੀ-ਐਨਸੀਆਰ ਵਿੱਚ ਠੰਢ ਦਾ ਕਹਿਰ ਜਾਰੀ ਹੈ। ਇਸ ਦੇ ਨਾਲ ਹੀ ਅੱਜ ਪੂਰੇ ਦਿੱਲੀ-ਐਨਸੀਆਰ ਵਿੱਚ ਸੰਘਣੀ ਧੁੰਦ ਅਤੇ ਠੰਢ ਨੂੰ ਲੈ ਕੇ ਮੌਸਮ ਵਿਭਾਗ ਵੱਲੋਂ ਰੈੱਡ ਅਲਰਟ ਜਾਰੀ ਕੀਤਾ ਗਿਆ ਹੈ। ਧੁੰਦ ਦਾ ਸਿੱਧਾ ਅਸਰ ਆਵਾਜਾਈ ‘ਤੇ ਪੈਂਦਾ ਨਜ਼ਰ ਆ ਰਿਹਾ ਹੈ। ਅੱਜ ਕੁਝ ਥਾਵਾਂ ‘ਤੇ ਠੰਢ ਅਤੇ ਧੁੰਦ ਨੂੰ ਲੈ ਕੇ ਵਿਭਾਗ ਵੱਲੋਂ ਰੈੱਡ ਅਲਰਟ ਜਾਰੀ ਕੀਤਾ ਗਿਆ ਹੈ। ਕੱਲ੍ਹ ਲਈ ਵੀ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।
ਦਿੱਲੀ ਵਿੱਚ ਅੱਜ ਵੱਧ ਤੋਂ ਵੱਧ ਤਾਪਮਾਨ 21 ਡਿਗਰੀ ਸੈਲਸੀਅਸ ਰਹਿਣ ਦਾ ਅਨੁਮਾਨ ਹੈ ਜਦੋਂ ਕਿ ਘੱਟੋ-ਘੱਟ ਤਾਪਮਾਨ 4 ਡਿਗਰੀ ਸੈਲਸੀਅਸ ਦੇ ਆਸ-ਪਾਸ ਰਹਿਣ ਦਾ ਅਨੁਮਾਨ ਹੈ। ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਵਿੱਚ ਵੀ ਰੈੱਡ ਅਲਰਟ ਹੈ। ਇਸ ਦੇ ਨਾਲ ਹੀ ਰਾਜਸਥਾਨ ‘ਚ ਵੀ ਠੰਡ ਅਤੇ ਧੁੰਦ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।