ਚੰਡੀਗੜ੍ਹ: ਪੰਜਾਬ ‘ਚ ਹੱਡ ਚੀਰਵੀਂ ਠੰਡ ਦਾ ਕਹਿਰ ਜਾਰੀ ਹੈ। ਜਿਸ ਦੇ ਮੱਦੇਨਜ਼ਰ ਹੁਣ ਮੌਸਮ ਵਿਭਾਗ ਨੇ ਪੰਜਾਬ ਅਤੇ ਹਰਿਆਣਾ ਵਿੱਚ ਧੁੰਦ ਨੂੰ ਲੈ ਕੇ ਰੈੱਡ ਅਲਰਟ ਜਾਰੀ ਕੀਤਾ ਹੈ। ਇਸ ਦੇ ਨਾਲ ਹੀ ਚੰਡੀਗੜ੍ਹ ਅਤੇ ਹਿਮਾਚਲ ਪ੍ਰਦੇਸ਼ ਵਿੱਚ ਮੌਸਮ ਆਮ ਵਾਂਗ ਰਹੇਗਾ ਅਤੇ ਸਵੇਰੇ ਧੁੰਦ ਤੋਂ ਬਾਅਦ ਧੁੱਪ ਨਿਕਲੇਗੀ।
ਮੌਸਮ ਵਿਭਾਗ ਅਨੁਸਾਰ ਪੰਜਾਬ ਦੇ 16 ਜ਼ਿਲ੍ਹਿਆਂ ਵਿੱਚ ਧੁੰਦ ਦੀ ਸਥਿਤੀ ਹੋਰ ਵੀ ਬਦਤਰ ਹੋ ਸਕਦੀ ਹੈ। ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਫਾਜ਼ਿਲਕਾ, ਮੁਕਤਸਰ, ਮੋਗਾ, ਬਠਿੰਡਾ, ਲੁਧਿਆਣਾ, ਬਰਨਾਲਾ, ਮਾਨਸਾ, ਸੰਗਰੂਰ, ਫਤਿਹਗੜ੍ਹ ਸਾਹਿਬ ਅਤੇ ਪਟਿਆਲਾ ਵਿੱਚ ਸੰਘਣੀ ਧੁੰਦ ਹੈ। ਸਵੇਰੇ ਇੱਥੇ ਵਿਜ਼ੀਬਿਲਟੀ 25 ਮੀਟਰ ਤੋਂ ਘੱਟ ਹੈ।
ਇਸ ਦੇ ਨਾਲ ਹੀ ਇਹ ਅਨੁਮਾਨ ਲਗਾਇਆ ਜਾ ਰਿਹਾ ਹੈ ਕਿ ਸਵੇਰ ਦੀ ਧੁੰਦ ਤੋਂ ਬਾਅਦ ਦੁਪਹਿਰ ਬਾਅਦ ਧੁੱਪ ਨਿਕਲੇਗੀ, ਜਿਸ ਕਾਰਨ ਲੋਕਾਂ ਨੂੰ ਠੰਡ ਤੋਂ ਰਾਹਤ ਮਿਲ ਸਕਦੀ ਹੈ। ਹਰਿਆਣਾ ਦੇ 8 ਜ਼ਿਲ੍ਹਿਆਂ ਵਿੱਚ ਧੁੰਦ ਨੂੰ ਲੈ ਕੇ ਰੈੱਡ ਅਲਰਟ ਜਾਰੀ ਕੀਤਾ ਗਿਆ ਹੈ। ਇਨ੍ਹਾਂ ਵਿੱਚ ਅੰਬਾਲਾ, ਕੁਰੂਕਸ਼ੇਤਰ, ਕੈਥਲ, ਕਰਨਾਲ, ਸੋਨੀਪਤ, ਪਾਣੀਪਤ, ਸਿਰਸਾ, ਫਤਿਹਾਬਾਦ ਅਤੇ ਜੀਂਦ ਸ਼ਾਮਲ ਹਨ। ਇੱਥੇ ਵੀ ਵਿਜ਼ੀਬਿਲਟੀ 25 ਮੀਟਰ ਦੇ ਕਰੀਬ ਹੈ। ਉਥੇ ਹੀ ਚੰਡੀਗੜ੍ਹ ‘ਚ ਸਵੇਰੇ ਧੁੰਦ ਅਤੇ ਦੁਪਹਿਰ ਨੂੰ ਧੁੱਪ ਪੈਣ ਦੀ ਸੰਭਾਵਨਾ ਹੈ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।