ਲਾਲ ਕਿਲ੍ਹਾ ਹਿੰਸਾ : ਦਿੱਲੀ ਪੁਲਿਸ ਨੇ ਇਕਬਾਲ ਸਿੰਘ ਨੂੰ ਕੀਤਾ ਗ੍ਰਿਫ਼ਤਾਰ

TeamGlobalPunjab
1 Min Read

ਨਵੀਂ ਦਿੱਲੀ :- ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਦੀ ਦਿੱਲੀ ਹਿੰਸਾ ਦੇ ਮੁਲਜ਼ਮਾਂ ਦੀ ਭਾਲ ‘ਚ ਛਾਪੇਮਾਰੀ ਜਾਰੀ ਹੈ। ਬੀਤੇ ਮੰਗਲਵਾਰ ਦੇਰ ਰਾਤ ਦਿੱਲੀ ਪੁਲਿਸ ਨੇ ਹੁਸ਼ਿਆਰਪੁਰ ਤੋਂ ਇਕਬਾਲ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਜੋ ਇਸ ਮਾਮਲੇ ‘ਚ ਲੋੜੀਂਦਾ ਸੀ। ਇਕਬਾਲ ਸਿੰਘ ਸਿਰ ਦਿੱਲੀ ਪੁਲਿਸ ਨੇ 50 ਹਜ਼ਾਰ ਰੁਪਏ ਦਾ ਇਨਾਮ ਰੱਖਿਆ ਸੀ।

ਦੱਸ ਦਈਏ  ਗਣਤੰਤਰ ਦਿਵਸ ‘ਤੇ ਲਾਲ ਕਿਲ੍ਹੇ ‘ਤੇ ਹੰਗਾਮੇ ਦਾ ਮਾਸਟਰ ਮਾਈਂਡ ਦੀਪ ਸਿੱਧੂ ਆਖਰਕਾਰ 15 ਦਿਨਾਂ ਬਾਅਦ ਬੀਤੇ ਮੰਗਲਵਾਰ ਸਵੇਰੇ ਗ੍ਰਿਫ਼ਤਾਰ ਕਰ ਲਿਆ ਗਿਆ। ਦਿੱਲੀ ਪੁਲਿਸ ਨੇ ਹਰਿਆਣਾ ਦੇ ਕਰਨਾਲ ਤੋਂ ਉਸ ਨੂੰ ਦਬੋਚ ਲਿਆ। ਗ੍ਰਿਫ਼ਤਾਰੀ ਤੋਂ ਬਾਅਦ ਦੀਪ ਨੂੰ ਦਿੱਲੀ ਦੀ ਅਦਾਲਤ  ‘ਚ  ਪੇਸ਼ ਕੀਤਾ ਗਿਆ ਜਿੱਥੋਂ ਉਸ ਨੂੰ ਸੱਤ ਦਿਨ ਦੇ ਪੁਲਿਸ ਰਿਮਾਂਡ ‘ਤੇ ਭੇਜ ਦਿੱਤਾ ਗਿਆ। ਉਸ ‘ਤੇ ਇਕ ਲੱਖ ਰੁਪਏ ਦਾ ਇਨਾਮ ਵੀ ਐਲਾਨਿਆ ਗਿਆ ਸੀ। ਪੁਲਿਸ ਅਧਿਕਾਰੀਆਂ ਮੁਤਾਬਕ ਦੀਪ ਕੋਲੋਂ ਉਸ ਦਾ ਮੋਬਾਈਲ ਫੋਨ ਬਰਾਮਦ ਨਹੀਂ ਹੋਇਆ। ਪੁਲਿਸ ਲਈ ਅਗਲੀ ਚੁਣੌਤੀ ਉਸ ਦਾ ਮੋਬਾਈਲ ਬਰਾਮਦ ਕਰਨਾ ਹੈ।

 

Share this Article
Leave a comment