ਅੰਮ੍ਰਿਤਸਰ: ਆਰਮੀ ਅਗਨੀਵੀਰ ਭਰਤੀ ਰੈਲੀ (ਕੇਵਲ ਮਹਿਲਾਵਾਂ) ਦੀ ਭਰਤੀ ਆਰਮੀ ਪਬਲਿਕ ਸਕੂਲ (ਪ੍ਰਾਇਮਰੀ ਵਿੰਗ) ਮੇਜਰ ਜਨਰਲ ਰਜਿੰਦਰ ਸਿੰਘ ਸਪੈਰੋ ਰੋਡ ਜਲੰਧਰ ਕੈਂਟ ਵਿਖੇ 7 ਦਸੰਬਰ ਤੋਂ 10 ਦਸੰਬਰ ਤੱਕ ਯੋਗ ਉਮੀਦਵਾਰ ਜੋ ਕਿ ਅੰਮ੍ਰਿਤਸਰ, ਗੁਰਦਾਸਪੁਰ, ਪਠਾਨਕੋਟ,ਲੁਧਿਆਣਾ, ਮੋਗਾ, ਰੂਪ ਨਗਰ, ਐਸ.ਏ.ਐਸ.ਲਨਗਰ, ਹੁਸ਼ਿਆਰਪੁਰ, ਕਪੂਰਥਲਾ, ਸ਼ਹੀਦ ਭਗਤ ਸਿੰਘ ਨਗਰ, ਜਲੰਧਰ, ਤਰਨਤਾਰਨ, ਬਠਿੰਡਾ, ਫਾਜਲਿਕਾ, ਫਰੀਦਕੋਟ, ਸ੍ਰੀ ਮੁਕਤਸਰ ਸਾਹਿਬ, ਫਿਰੋਜਪੁਰ, ਬਰਨਾਲਾ, ਫਤਿਹਗੜ੍ਹ ਸਾਹਿਬ, ਪਟਿਆਲਾ, ਸੰਗਰੂਰ, ਮਾਨਸਾ, ਮਲੇਰਕੋਟਲਾ ਨਾਲ ਸਬੰਧਤ ਹਨ ਦੀ ਰਜਿਸਟ੍ਰੇਸਨ ਕੀਤੀ ਜਾਵੇਗੀ।
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਕਰਨਲ ਡਾਇਰੈਕਟਰ ਭਰਤੀ ਅੰਮ੍ਰਿਤਸਰ ਨੇ ਦੱਸਿਆ ਕਿ ਆਨਲਾਈਨ ਰਜਿਸਟ੍ਰੇਸਨ ਪਹਿਲਾਂ ਹੀ 09 ਅਗਸਤ 2022 ਤੋਂ 7 ਸਤੰਬਰ 2022 ਤੱਕ ਸ਼ੁਰੂ ਹੋ ਚੁੱਕੀ ਹੈ ਅਤੇ ਸਾਰੇ ਯੋਗ ਉਮੀਦਵਾਰ ਆਰਮੀ ਭਰਤੀ ਦੀ ਵੈਬਸਾਈਟ www.joinindianarmy.nic.in ‘ਤੇ ਲਾਗਇਨ ਕਰਕੇ ਆਪਣੇ ਆਪ ਨੂੰ ਰਜਿਸਟਰਡ ਕਰ ਸਕਦੇ ਹਨ। ਉਨ੍ਹਾਂ ਦੱਸਿਆ ਕਿ ਜਿਸ ਉਮੀਦਵਾਰ ਨੇ ਸਫਲਤਾਪੂਰਵਕ ਆਨਲਾਈਨ ਰਜਿਸਟਰ ਕੀਤਾ ਹੈ, ਉਹਨਾਂ ਨੂੰ ਉਹਨਾਂ ਦੇ ਈਮੇਲ ਪਤੇ ‘ਤੇ ਐਡਮਿਟ ਕਾਰਡ ਭੇਜਿਆ ਜਾਵੇਗਾ ਅਤੇ ਰੈਲੀ ਲਈ ਰਿਪੋਰਟ ਕਰਨ ਲਈ ਮਿਤੀ ਅਤੇ ਸਮੇਂ ਲਈ ਸੂਚਿਤ ਕੀਤਾ ਜਾਵੇਗਾ।
ਉਨ੍ਹਾਂ ਨੇ ਉਮੀਦਵਾਰਾਂ ਨੂੰ ਸਲਾਹ ਦਿੱਤੀ ਕਿ ਉਹ ਟਾਊਟ/ਧੋਖੇਬਾਜ ਵਿਅਕਤੀ ਤੋਂ ਸੁਚੇਤ ਰਹਿਣ ਅਤੇ ਨਸ਼ਿਆਂ ਦੀ ਵਰਤੋਂ ਤੋਂ ਬਚਣ।
Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.