ਜੀਰੇ ਦਾ ਨਿਯਮਿਤ ਰੂਪ ‘ਚ ਸੇਵਨ ਕਰਨ ਨਾਲ ਇਨ੍ਹਾਂ ਬਿਮਾਰੀਆਂ ਤੋਂ ਮਿਲਦਾ ਹੈ ਛੁਟਕਾਰਾ

TeamGlobalPunjab
4 Min Read

ਨਿਊਜ਼ ਡੈਸਕ :  ਜੀਰਾ ਇੱਕ ਅਜਿਹਾ ਖਾਦ ਪਦਾਰਥ ਹੈ ਜਿਸ ਦੀ ਨਿਯਮਿਤ ਰੂਪ ਨਾਲ ਸਾਡੇ ਘਰਾਂ ਵਿੱਚ ਬਣਾਏ ਜਾਣ ਵਾਲੇ ਭੋਜਨ ਪਦਾਰਥਾਂ ‘ਚ ਕੀਤੀ ਜਾਂਦੀ ਹੈ। ਜੀਰੇ ਦੇ ਸਿਹਤ ਨਾਲ ਜੁੜੇ ਬਹੁਤ ਸਾਰੇ ਫਾਇਦੇ ਵੀ ਹਨ ਜਿਨ੍ਹਾਂ ਨੂੰ ਜਾਣ ਕੇ ਤੁਸੀਂ ਵੀ ਹੈਰਾਨ ਹੋ ਜਾਵਾਗੇ। ਜੀਰੇ ਵਿੱਚ ਕਈ ਪ੍ਰਕਾਰ ਦੇ ਗੁਣ ਪਾਏ ਜਾਂਦੇ ਹਨ ਜੋ ਪੇਟ ਨਾਲ ਜੁੜੀਆਂ ਸਮੱਸਿਆਵਾਂ ਦੇ ਜੋਖਮ ਨੂੰ ਘਟਾਉਣ ਲਈ ਮਦਦਗਾਰ ਹੁੰਦੇ ਹਨ। ਆਓ ਜਾਣਦੇ ਹਾਂ ਜੀਰੇ ਤੋਂ ਸਿਹਤ ਨੂੰ ਹੋਣ ਵਾਲੇ ਫਾਇਦਿਆਂ ਬਾਰੇ…

ਪਾਚਨ ਤੰਤਰ ਨੂੰ ਮਜ਼ਬੂਤ ਕਰਦਾ ਹੈ

ਜੀਰੇ ਦਾ ਨਿਯਮਿਤ ਰੂਪ ‘ਚ ਸੇਵਨ ਕਰਨ ਨਾਲ ਸਰੀਰ ਦਾ ਪਾਚਨ ਤੰਤਰ ਮਜ਼ਬੂਤ ਹੁੰਦਾ ਹੈ। ਜੀਰਾ ਪੇਟ ਨਾਲ ਜੁੜੀਆਂ ਹੋਰ ਕਈ ਬਿਮਾਰੀਆਂ ਦੇ ਜੋਖਮ ਨੂੰ ਘਟਾਉਣ ਲਈ ਵੀ ਜੀਰੇ ਦਾ ਸੇਵਨ ਕਾਫੀ ਫਾਇਦੇਮੰਦ ਹੈ। ਜੀਰੇ ਵਿੱਚ ਫਾਈਬਰ ਦੀ ਭਰਪੂਰ ਮਾਤਰਾ ਪਾਈ ਜਾਂਦੀ ਹੈ ਜੋ ਪੇਟ ਨਾਲ ਸਬੰਧਤ ਕਈ ਬਿਮਾਰੀਆਂ ਤੋਂ ਬਚਾਉਣ ਵਿੱਚ ਮਦਦ ਕਰਦਾ ਹੈ। ਇਸ ਲਈ ਜੇ ਤੁਸੀਂ ਪੇਟ ਨਾਲ ਸਬੰਧਤ ਕਿਸੇ ਵੀ ਕਿਸਮ ਦੀ ਬਿਮਾਰੀ ਨਾਲ ਪੀੜਤ ਹੋ ਤਾਂ ਤੁਸੀਂ ਆਪਣੀ ਖੁਰਾਕ ਵਿਚ ਜੀਰੇ ਨੂੰ ਸ਼ਾਮਲ ਕਰ ਸਕਦੇ ਹੋ।

ਫ੍ਰੀ ਰੈਡੀਕਲ ਡੈਮੇਜ਼ ਤੋਂ ਬਚਾਅ

- Advertisement -

ਫ੍ਰੀ ਰੈਡੀਕਲ ਡੈਮੇਜ਼ ਤੋਂ ਬਚਾਅ ਲਈ ਵੀ ਜੀਰਾ ਬਹੁਤ ਮਦਦਗਾਰ ਸਾਬਿਤ ਹੁੰਦਾ ਹੈ। ਨੈਸ਼ਨਲ ਸੈਂਟਰ ਫਾਰ ਬਾਇਓਟੈਕਨਾਲੌਜੀ ਦੇ ਅਨੁਸਾਰ, ਜੀਰਾ ‘ਚ ਅਜਿਹੇ ਗੁਣ ਪਾਏ ਜਾਂਦੇ ਹਨ ਜੋ ਸਰੀਰ ਵਿੱਚ ਫ੍ਰੀ ਰੈਡੀਕਲ ਡੈਮੇਜ਼ ਤੋਂ ਬਚਾਅ ਕਰਨ ‘ਚ ਮਦਦਗਾਰ ਹੁੰਦੇ ਹਨ।

ਸ਼ੂਗਰ ਨੂੰ ਕੰਟਰੋਲ ਕਰਨ ‘ਚ ਮਦਦਗਾਰ

ਸ਼ੂਗਰ ਦੀ ਬਿਮਾਰੀ ਨਾਲ ਪੀੜਤ ਲੋਕਾਂ ਲਈ ਜੀਰੇ ਦਾ ਸੇਵਨ ਬਹੁਤ ਫਾਇਦੇਮੰਦ ਹੁੰਦਾ ਹੈ। ਜੀਰੇ ਵਿੱਚ ਐਂਟੀ ਸ਼ੂਗਰ ਗੁਣ ਪਾਏ ਜਾਂਦੇ ਹਨ। ਇਹ ਗੁਣ ਸ਼ੂਗਰ ਦੇ ਖਤਰੇ ਨੂੰ ਘੱਟ ਕਰਨ ਲਈ ਕਾਫੀ ਹੱਦ ਤੱਕ ਮਦਦਗਾਰ ਸਾਬਿਤ ਹੁੰਦੇ ਹਨ। ਇਸ ਲਈ ਸ਼ੂਗਰ ਤੋਂ ਪੀੜਤ ਵਿਅਕਤੀਆਂ ਨੂੰ ਨਿਯਮਿਤ ਤੌਰ ‘ਤੇ ਜੀਰੇ ਦਾ ਸੇਵਨ ਕਰਨਾ ਚਾਹੀਦਾ ਹੈ।

ਖੂਨ ਦੀ ਕਮੀ ਨੂੰ ਘੱਟ ਕਰਨ ‘ਚ ਮਦਦਗਾਰ

ਅਨੀਮੀਆ ਭਾਵ ਖੂਨ ਦੀ ਘਾਟ ਤੋਂ ਬਚਾਅ ਲਈ ਜੀਰਾ ਵੀ ਬਹੁਤ ਫਾਇਦੇਮੰਦ ਸਾਬਤ ਹੋ ਸਕਦਾ ਹੈ। ਇਸਦਾ ਇੱਕ ਵਿਗਿਆਨਕ ਕਾਰਨ ਵੀ ਹੈ, ਜਿਸਦੀ ਪੁਸ਼ਟੀ ਕੀਤੀ ਜਾ ਚੁੱਕੀ ਹੈ। ਜੀਰੇ ਵਿੱਚ ਆਇਰਨ ਮਿਨਰਲ ਦੀ ਭਰਪੂਰ ਮਾਤਰਾ ਪਾਈ ਜਾਂਦੀ ਹੈ। ਇਹ ਇਕ ਅਜਿਹਾ ਖਣਿਜ ਹੈ ਜੋ ਸਾਡੇ ਸਰੀਰ ‘ਚ ਖੂਨ ਬਣਾਉਣ ਵਿਚ ਸਹਾਇਤਾ ਕਰਦਾ ਹੈ ਅਤੇ ਅਨੀਮੀਆ ਦੀ ਬਿਮਾਰੀ ਤੋਂ ਬਚਾਉਂਦਾ ਹੈ।

- Advertisement -

ਬਲੱਡ ਕੋਲੇਸਟ੍ਰੋਲ ਪੱਧਰ ਨੂੰ ਘੱਟ ਕਰਨ ‘ਚ ਮਦਦਗਾਰ

ਬਲੱਡ ਕੋਲੇਸਟ੍ਰੋਲ ਦੇ ਪੱਧਰ ਨੂੰ ਘਟਾਉਣ ਲਈ ਵੀ ਜੀਰਾ ਬਹੁਤ ਫਾਇਦੇਮੰਦ ਸਾਬਤ ਹੋ ਸਕਦਾ ਹੈ। ਇਸ ਦੇ ਵਿਗਿਆਨਕ ਪ੍ਰਮਾਣ ਵੀ ਮਿਲਦੇ ਹਨ। ਇਹ ਸਾਡੇ ਸਰੀਰ ਵਿਚ ਮਾੜੇ ਕੋਲੇਸਟ੍ਰੋਲ ਦੀ ਮਾਤਰਾ ਨੂੰ ਕਾਫ਼ੀ ਹੱਦ ਤਕ ਘਟਾ ਸਕਦਾ ਹੈ। ਇਹ ਸਰੀਰ ਵਿਚ ਚੰਗੇ ਕੋਲੈਸਟ੍ਰੋਲ ਦੀ ਮਾਤਰਾ ਨੂੰ ਵੀ ਵਧਾਉਣ ‘ਚ ਮਦਦਗਾਰ ਹੁੰਦਾ ਹੈ।

ਕਬਜ ਦੀ ਸਮੱਸਿਆ ਤੋਂ ਛੁਟਕਾਰਾ

ਅੱਜ ਦੇ ਸਮੇਂ ਵਿਚ ਜ਼ਿਆਦਾਤਰ ਲੋਕ ਕਬਜ਼ ਦੀ ਸਮੱਸਿਆ ਨਾਲ ਜੂਝ ਰਹੇ ਹਨ। ਇੱਥੋਂ ਤੱਕ ਕਿ ਨੌਜਵਾਨ ਵੀ ਇਸ ਦੀ ਪਕੜ ਵਿਚ ਆ ਰਹੇ ਹਨ। ਕਬਜ਼ ਦੀ ਸਮੱਸਿਆ ਤੋਂ ਰਾਹਤ ਪਾਉਣ ਲਈ ਜੀਰੇ ਦਾ ਘਰੇਲੂ ਉਪਚਾਰ ਦੇ ਤੌਰ ‘ਤੇ ਵੀ ਇਸਤੇਮਾਲ ਕੀਤਾ ਜਾ ਸਕਦਾ ਹੈ। ਜੀਰੇ ਦੇ ਪਾਣੀ ਦਾ ਸੇਵਨ ਕਰਨ ਨਾਲ ਕਬਜ਼ ਦੀ ਸਮੱਸਿਆ ਦੂਰ ਹੁੰਦੀ ਹੈ ਕਿਉਂਕਿ ਜੀਰੇ ਵਿੱਚ ਫਾਈਬਰ ਦੀ ਮਾਤਰਾ ਪਾਈ ਜਾਂਦੀ ਹੈ। ਫਾਈਬਰ ਪਾਚਨ ਪ੍ਰਣਾਲੀ ਨੂੰ ਸੁਧਾਰਨ, ਕਬਜ਼ ਨੂੰ ਦੂਰ ਕਰਨ ਅਤੇ ਪੇਟ ਦੇ ਦਰਦ ਤੋਂ ਰਾਹਤ ਪਾਉਣ ਲਈ ਕੰਮ ਕਰਦਾ ਹੈ।

Disclaimer: This content including advice provides generic information only. Always consult a specialist or your own doctor for more information. Global Punjab TV does not claim responsibility for this information.

Share this Article
Leave a comment