ਭਾਜਪਾ ਨੇ ਦਿੱਲੀ ਦੀ ਨਵੀਂ ਮੁੱਖ ਮੰਤਰੀ ਵਜੋਂ ਰੇਖਾ ਗੁਪਤਾ ਦੇ ਨਾਂ ਦਾ ਕੀਤਾ ਐਲਾਨ, ਪ੍ਰਵੇਸ਼ ਵਰਮਾ ਹੋਣਗੇ ਉਪ ਮੁੱਖ ਮੰਤਰੀ

Global Team
3 Min Read

ਨਵੀਂ ਦਿੱਲੀ: ਬੀਜੇਪੀ ਵਿਧਾਇਕ ਦਲ ਦੀ ਬੈਠਕ ਵਿੱਚ ਦਿੱਲੀ ਦੇ ਮੁੱਖ ਮੰਤਰੀ ਦੇ ਨਾਮ ਨੂੰ ਫਾਈਨਲ ਕਰ ਲਿਆ ਗਿਆ ਹੈ। ਰੇਖਾ ਗੁਪਤਾ ਦਿੱਲੀ ਦੀ ਮੁੱਖ ਮੰਤਰੀ ਅਤੇ ਪ੍ਰਵੇਸ਼ ਵਰਮਾ ਉਪ ਮੁੱਖ ਮੰਤਰੀ ਹੋਣਗੇ। ਸੀਐਮ ਅਹੁਦੇ ਦੇ ਐਲਾਨ ਤੋਂ ਬਾਅਦ ਰੇਖਾ ਗੁਪਤਾ ਦਾ ਬਿਆਨ ਵੀ ਸਾਹਮਣੇ ਆਇਆ ਹੈ। ਉਨ੍ਹਾਂ ਕਿਹਾ ਕਿ ਪਾਰਟੀ ਨੇ ਉਨ੍ਹਾਂ ਨੂੰ ਆਸ਼ੀਰਵਾਦ ਦਿੱਤਾ ਹੈ। ਪਾਰਟੀ ਦੇ ਸਮਰਥਨ ਅਤੇ ਆਸ਼ੀਰਵਾਦ ਲਈ ਉਨ੍ਹਾਂ ਦਾ ਧੰਨਵਾਦ ਪ੍ਰਗਟ ਕਰਦੀ ਹਾਂ।

ਭਾਜਪਾ ਨੇ ਵੀ ਆਪਣੇ ਐਕਸ ਹੈਂਡਲ ‘ਤੇ ਇਹ ਜਾਣਕਾਰੀ ਦਿੱਤੀ ਹੈ ਅਤੇ ਰੇਖਾ ਗੁਪਤਾ ਨੂੰ ਵਧਾਈ ਦਿੱਤੀ ਹੈ। ਭਾਜਪਾ ਨੇ ਐਕਸ ‘ਤੇ ਪੋਸਟਕਰਕੇ ਕਿਹਾ ਕਿ ‘ਸ਼੍ਰੀਮਤੀ ਰੇਖਾ ਗੁਪਤਾ ਨੂੰ ਦਿੱਲੀ ਭਾਜਪਾ ਵਿਧਾਇਕ ਦਲ ਦਾ ਨੇਤਾ ਚੁਣੇ ਜਾਣ ‘ਤੇ ਹਾਰਦਿਕ ਵਧਾਈਆਂ ਅਤੇ ਸ਼ੁੱਭਕਾਮਨਾਵਾਂ। ਸਾਨੂੰ ਪੂਰਾ ਭਰੋਸਾ ਹੈ ਕਿ ਤੁਹਾਡੀ ਅਗਵਾਈ ਵਿੱਚ ਸੂਬਾ ਲਗਾਤਾਰ ਤਰੱਕੀ ਕਰੇਗਾ।

ਰੇਖਾ ਗੁਪਤਾ ਦੀ ਉਮਰ 50 ਸਾਲ ਹੈ ਅਤੇ ਉਨ੍ਹਾਂ ਦਾ ਜਨਮ ਸਥਾਨ ਹਰਿਆਣਾ ਦੇ ਜੀਂਦ ਜ਼ਿਲ੍ਹੇ ਦਾ ਪਿੰਡ ਨੰਦਗੜ੍ਹ ਹੈ। ਉਨ੍ਹਾਂ ਦਾ ਜਨਮ 1974 ਵਿੱਚ ਹੋਇਆ ਸੀ। ਪ੍ਰਾਪਤ ਜਾਣਕਾਰੀ ਅਨੁਸਾਰ ਰੇਖਾ ਗੁਪਤਾ ਦਾ ਪਰਿਵਾਰ ਸਾਲ 1976 ਵਿੱਚ ਦਿੱਲੀ ਸ਼ਿਫਟ ਹੋ ਗਏ ਸੀ। ਉਨ੍ਹਾਂ ਦੇ ਪਤੀ ਦਾ ਨਾਂ ਮਨੀਸ਼ ਗੁਪਤਾ ਹੈ। ਰੇਖਾ ਗੁਪਤਾ ਨੇ ਐਲਐਲਬੀ ਕੀਤੀ ਹੈ ਅਤੇ ਪੇਸ਼ੇ ਤੋਂ ਵਕੀਲ ਵੀ ਹੈ। ਰੇਖਾ ਗੁਪਤਾ ਦਿੱਲੀ ਦੀ ਸ਼ਾਲੀਮਾਰ ਬਾਗ ਵਿਧਾਨ ਸਭਾ ਸੀਟ ਤੋਂ ਵਿਧਾਇਕ ਹੈ। ਉਹ ਭਾਰਤੀ ਜਨਤਾ ਪਾਰਟੀ ਦੇ ਮਹਿਲਾ ਮੋਰਚੇ ਦੀ ਕੌਮੀ ਮੀਤ ਪ੍ਰਧਾਨ ਵੀ ਹੈ। ਦਿੱਲੀ ਵਿਧਾਨ ਸਭਾ ਚੋਣਾਂ 2025 ਵਿੱਚ ਰੇਖਾ ਗੁਪਤਾ ਨੇ ਸ਼ਾਲੀਮਾਰ ਬਾਗ ਵਿਧਾਨ ਸਭਾ ਸੀਟ ਤੋਂ ਆਮ ਆਦਮੀ ਪਾਰਟੀ ਦੀ ਵੰਦਨਾ ਕੁਮਾਰੀ ਨੂੰ 29595 ਵੋਟਾਂ ਨਾਲ ਹਰਾਇਆ ਸੀ।

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

Share This Article
Leave a Comment