ਸ੍ਰੀ ਗੁਰੂ ਨਾਨਕ ਦੇਵ ਜੀ ਬਾਰੇ ਮਾੜੀ ਸ਼ਬਦਾਵਲੀ ਬੋਲਣ ਵਾਲੇ ਭਗੌੜੇ ਨੂੰ ਪਨਾਹ ਦੇਣ ਦੇ ਦੋਸ਼ ਹੇਠ ਇੱਕ ਗ੍ਰਿਫ਼ਤਾਰ

TeamGlobalPunjab
1 Min Read

ਲੁਧਿਆਣਾ: ਸ੍ਰੀ ਗੁਰੂ ਨਾਨਕ ਦੇਵ ਜੀ ਬਾਰੇ ਮਾੜੀ ਸ਼ਬਦਾਵਲੀ ਬੋਲ ਕੇ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਮਾਮਲੇ ਵਿੱਚ ਭਗੌੜੇ ਹਿੰਦੂ ਸੰਗਠਨ ਦੇ ਆਗੂ ਅਨਿਲ ਅਰੋੜਾ ਨੂੰ ਪਨਾਹ ਦੇਣ ਦੇ ਦੋਸ਼ ਵਿੱਚ ਕਮਿਸ਼ਨਰੇਟ ਪੁਲਿਸ ਵੱਲੋਂ ਨਿਊ ਗੁਰੂ ਨਾਨਕ ਨਗਰ, ਮੁੰਡੀਆਂ ਕਲਾਂ ਦੇ ਉਮੇਸ਼ ਕੁਮਾਰ ਗਾਂਧੀ ਨੂੰ ਗ੍ਰਿਫਤਾਰ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਗਾਂਧੀ ਨੇ ਅਰੋੜਾ ਨੂੰ ਇੱਕ ਲੱਖ ਰੁਪਏ ਆਪਣੇ ਬੈਂਕ ਖਾਤੇ ਵਿੱਚੋਂ ਕਢਵਾ ਕੇ ਦਿੱਤੇ ਸਨ ਉਦੋਂ ਉਕਤ ਮਾਮਲੇ ਵਿੱਚ ਪਹਿਲਾਂ ਵੀ ਮਾਮਲਾ ਦਰਜ ਕੀਤਾ ਗਿਆ ਸੀ। ਉਨ੍ਹਾਂ ਕਿਹਾ ਕਿ ਗਾਂਧੀ ਦੇ ਖੁਲਾਸੇ ‘ਤੇ ਪੁਲਿਸ ਟੀਮ ਨੇ ਊਨਾ (ਹਿਮਾਚਲ ਪ੍ਰਦੇਸ਼) ਵਿਖੇ ਰਿਸ਼ਤੇਦਾਰ ਦੇ ਘਰ ਛੁਪਾਏ ਕਾਲੇ ਰੰਗ ਦੇ ਬੈਗ ਵਿੱਚੋਂ 10 ਲੱਖ ਰੁਪਏ ਵੀ ਬਰਾਮਦ ਕੀਤੇ ਹਨ।

ਭੁੱਲਰ ਨੇ ਕਿਹਾ ਕਿ ਇਸ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਉਮੀਦ ਹੈ ਕਿ ਮੁੱਖ ਦੋਸ਼ੀ ਅਨਿਲ ਅਰੋੜਾ ਨੂੰ ਜਲਦ ਹੀ ਗ੍ਰਿਫਤਾਰ ਕਰ ਲਿਆ ਜਾਵੇਗਾ ਜਿਸ ਵਾਸਤੇ ਕਮਿਸ਼ਨਰੇਟ ਪੁਲਿਸ ਦੀਆਂ ਕਈ ਟੀਮਾਂ ਉਸ ਦੇ ਪਿੱਛੇ ਲੱਗੀਆਂ ਹੋਈਆਂ ਹਨ।

Share this Article
Leave a comment