ਸ਼ਿਮਲਾ: ਸ਼ਿਮਲਾ ‘ਚ ਲਾਪਤਾ 17 ਸਾਲਾ ਅਭਿਸ਼ੇਕ ਦੀ ਲਾਸ਼ ਮਿਲਣ ਨੂੰ ਲੈ ਕੇ ਐੱਸਪੀ ਦਫਤਰ ਦੇ ਬਾਹਰ ਕਾਫੀ ਹੰਗਾਮਾ ਹੋਇਆ ਹੈ। ਰਿਸ਼ਤੇਦਾਰਾਂ ਨੇ ਨੌਜਵਾਨ ਦੇ ਕਤਲ ਦਾ ਦੋਸ਼ ਲਾਉਂਦਿਆਂ SP ਦਫ਼ਤਰ ਦੇ ਬਾਹਰ ਮ੍ਰਿਤਕ ਦੇਹ ਰੱਖ ਕੇ ਰੋਸ ਪ੍ਰਦਰਸ਼ਨ ਕੀਤਾ। ਇਸ ਤੋਂ ਪਹਿਲਾਂ ਮ੍ਰਿਤਕ ਦੇਹ ਨੂੰ ਐਸਪੀ ਦਫ਼ਤਰ ਵੱਲ ਲਿਜਾ ਰਹੇ ਪਰਿਵਾਰਕ ਮੈਂਬਰਾਂ ਅਤੇ ਪੁਲਿਸ ਵਿਚਾਲੇ ਹੱਥੋਪਾਈ ਹੋ ਗਈ। ਰਿਸ਼ਤੇਦਾਰਾਂ ਨੇ ਦੇਰ ਰਾਤ ਤੱਕ ਐੱਸਪੀ ਦਫ਼ਤਰ ਦੇ ਬਾਹਰ ਲਾਸ਼ ਰੱਖ ਕੇ ਧਰਨਾ ਦਿੱਤਾ। ਇਸ ਦੌਰਾਨ ਰਿਸ਼ਤੇਦਾਰਾਂ ਨੇ ਪੁਲਿਸ ਪ੍ਰਸ਼ਾਸਨ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ। ਰਿਸ਼ਤੇਦਾਰਾਂ ਨੇ ਦੋਸ਼ ਲਾਇਆ ਕਿ ਅਭਿਸ਼ੇਕ ਦਾ ਕਤਲ ਕੀਤਾ ਗਿਆ ਹੈ।
ਮ੍ਰਿਤਕ ਨਾਬਾਲਗ ਦੇ ਦਾਦਾ ਨੇ ਕਿਹਾ ਕਿ ਜਿਨ੍ਹਾਂ ਲੋਕਾਂ ‘ਤੇ ਕਤਲ ਦਾ ਸ਼ੱਕ ਹੈ, ਉਨ੍ਹਾਂ ਖਿਲਾਫ ਕਾਰਵਾਈ ਨਹੀਂ ਕੀਤੀ ਗਈ। ਰਿਸ਼ਤੇਦਾਰਾਂ ਨੇ ਮਾਮਲੇ ਦੀ ਜਾਂਚ ਸੀਬੀਆਈ ਨੂੰ ਸੌਂਪਣ ਦੀ ਮੰਗ ਕੀਤੀ ਹੈ। ਦੂਜੇ ਪਾਸੇ ਹੰਗਾਮਾ ਦੇਖ ਕੇ ਐਸਪੀ ਸ਼ਿਮਲਾ ਸੰਜੀਵ ਗਾਂਧੀ ਵੀ ਮੌਕੇ ’ਤੇ ਪਹੁੰਚੇ ਅਤੇ ਉਨ੍ਹਾਂ ਨੇ ਰਿਸ਼ਤੇਦਾਰਾਂ ਨੂੰ ਦੱਸਿਆ ਕਿ ਤਿੰਨ ਮਾਮਲਿਆਂ ਵਿੱਚ ਨਾਬਾਲਗਾਂ ਨੂੰ ਹਿਰਾਸਤ ਵਿੱਚ ਲਿਆ ਗਿਆ ਹੈ। ਇਸ ਦੇ ਨਾਲ ਹੀ ਮਾਮਲੇ ਦੀ ਜਾਂਚ ਲਈ ਐਸ.ਆਈ.ਟੀ. ਇਸ ਮਾਮਲੇ ਦੀ ਜਾਂਚ ਰਿਪੋਰਟ ਇੱਕ ਹਫ਼ਤੇ ਵਿੱਚ ਮੰਗੀ ਗਈ ਹੈ।