30 ਅਪ੍ਰੈਲ ਤੋਂ ਬਾਅਦ ਪੰਜਾਬ ਵਿੱਚ ਦਿੱਤੀ ਜਾ ਸਕਦੀ ਹੈ ਢਿੱਲ, ਕੈਬਨਿਟ ਦੀ ਮੀਟਿੰਗ ਵਿੱਚ ਕੀਤਾ ਜਾਵੇਗਾ ਫੈਸਲਾ

TeamGlobalPunjab
2 Min Read

ਚੰਡੀਗੜ੍ਹ : ਦੇਸ਼ ਵਿੱਚ ਕੋਰੋਨਾ ਵਾਇਰਸ ਕਾਰਨ ਜਿਥੇ ਲੌਕ ਡਾਉਨ ਕੀਤਾ ਗਿਆ ਹੈ ਉਥੇ ਹੀ ਪੰਜਾਬ ਵਿੱਚ ਕਰਫਿਊ ਲਗਾਇਆ ਗਿਆ ਹੈ। ਇਥੇ ਹੀ ਬੱਸ ਨਹੀਂ ਇਸ ਦੌਰਾਨ ਪ੍ਰਸਾਸ਼ਨ ਵੱਲੋਂ ਸਖਤੀ ਨਾਲ ਇਸ ਦੀ ਪਾਲਣਾ ਵੀ ਕਰਵਾਈ ਜਾ ਰਹੀ ਹੈ । ਪਰ ਹੁਣ ਇਸ ਕਰਫਿਊ ਵਿੱਚ ਹਾਲਾਤਾਂ ਨੂੰ ਦੇਖਦਿਆਂ ਢਿੱਲ ਦਿੱਤੀ ਜਾ ਸਕਦੀ ਹੈ । ਇਹ ਅਸੀਂ ਨਹੀਂ ਕਹਿ ਰਹੇ ਇਸ ਦੀ ਜਾਣਕਾਰੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਮੀਡੀਆ ਸਲਾਹਕਾਰ ਰਵੀਨ ਠੁਕਰਾਲ ਨੇ ਟਵੀਟ ਰਾਹੀਂ ਦਿੱਤੀ ਹੈ ।

ਦਸ ਦੇਈਏ ਕਿ ਉਨ੍ਹਾਂ ਨੇ ਟਵੀਟ ਕਰਦਿਆਂ ਲਿਖਿਆ ਕਿ 30 ਅਪ੍ਰੈਲ ਨੂੰ ਕੈਬਨਿਟ ਦੀ ਮੀਟਿੰਗ ਵਿੱਚ ਸੂਬੇ ਦੇ ਹਾਲਾਤਾਂ ਨੂੰ ਜਾਣਨ ਤੋਂ ਬਾਅਦ ਢਿੱਲ ਦੇਣ ਬਾਰੇ ਫੈਸਲਾ ਕੀਤਾ ਜਾ ਸਕਦਾ ਹੈ  ।

ਧਿਆਨ ਦੇਣ ਯੋਗ ਹੈ ਕਿ ਸੂਬੇ ਵਿੱਚ ਕੋਰੋਨਾ ਵਾਇਰਸ ਦੇ ਅਜ ਫਿਰ ਕਈ ਨਵੇਂ ਮਾਮਲੇ ਪਾਜਿਟਿਵ ਆਏ ਹਨ ।ਪਟਿਆਲਾ ਜ਼ਿਲ੍ਹੇ ਦੇ ਰਾਜਪੁਰਾ ਸ਼ਹਿਰ ਵਿੱਚ ਅੱਜ ਛੇ ਹੋਰ ਕੋਰੋਨਾ ਦੇ ਮਾਮਲੇ ਸਾਹਮਣੇ ਆਏ ਹਨ। ਜਿਸ ਨਾਲ ਪਟਿਆਲਾ ਜ਼ਿਲ੍ਹੇ ਵਿਚ ਕੋਰੋਨਾ ਪੀੜਤਾਂ ਦੀ ਕੁੱਲ ਗਿਣਤੀ 61 ਹੋ ਗਈ ਹੈ। ਜਾਣਕਾਰੀ ਅਨੁਸਾਰ ਰਾਜਪੁਰਾ ‘ਚ ਸਿਹਤ ਵਿਭਾਗ ਵੱਲੋਂ ਬੀਤੇ ਦਿਨੀਂ 55 ਸ਼ੱਕੀ ਵਿਅਕਤੀਆਂ ਦੇ ਸੈਂਪਲ ਲਏ ਗਏ ਸਨ ਜਿਨ੍ਹਾਂ ‘ਚੋਂ ਅੱਜ 6 ਹੋਰ ਵਿਅਕਤੀਆਂ ਦੀ ਰਿਪੋਰਟ ਪਾਜ਼ਿਟਿਵ ਆ ਗਈ ਹੈ। ਇਸ ਨਾਲ ਸੂਬੇ ਵਿੱਚ ਕੋਰੋਨਾ ਪੌਜਟਿਵ ਮਰੀਜ਼ਾਂ ਦੀ ਗਿਣਤੀ 305 ਹੋ ਗਈ ਹੈ ।

Share This Article
Leave a Comment