ਬੱਸਾਂ ‘ਚ ਸਫਰ ਕਾਰਨ ਵਾਲਿਆਂ ਲਈ ਰਾਹਤ ਦੀ ਖਬਰ, PRTC-ਪਨਬੱਸ ਦੀ ਹੜਤਾਲ ਖ਼ਤਮ

Global Team
2 Min Read

ਚੰਡੀਗੜ੍ਹ: ਬੱਸਾਂ ਵਿੱਚ ਸਫਰ ਕਾਰਨ ਵਾਲਿਆਂ ਲਈ ਰਾਹਤ ਦੀ ਖਬਰ ਸਾਹਮਣੇ ਆਈ ਹੈ। ਪੰਜਾਬ ਵਿੱਚ ਪੀਆਰਟੀਸੀ ਅਤੇ ਪਨਬਾਸ ਕੱਚੇ ਕਾਮਿਆਂ ਦੀ ਹੜਤਾਲ ਖਤਮ ਹੋ ਗਈ ਹੈ। ਮਿਲੀ ਜਾਣਕਾਰੀ ਅਨੁਸਾਰ ਪੀਆਰਟੀਸੀ ਅਤੇ ਪਨਬਾਸ ਕੱਚੇ ਕਾਮਿਆਂ ਦਾ ਸਰਕਾਰ ਦੇ ਨਾਲ ਸਮਝੌਤਾ ਹੋ ਗਿਆ ਹੈ। ਸੂਬਾ ਸਰਕਾਰ ਅਤੇ ਪ੍ਰਸ਼ਾਸਨ ਵੱਲੋਂ ਲੰਬਿਤ ਮੰਗਾਂ ‘ਤੇ ਲਿਖਤੀ ਭਰੋਸਾ ਮਿਲਣ ਤੋਂ ਬਾਅਦ ਪੀ.ਆਰ.ਟੀ.ਸੀ. (PRTC) ਅਤੇ ਪਨਬੱਸ ਦੇ ਕੱਚੇ ਕਰਮਚਾਰੀਆਂ ਨੇ ਆਪਣੀ ਹੜਤਾਲ ਖ਼ਤਮ ਕਰਨ ਦਾ ਐਲਾਨ ਕਰ ਦਿੱਤਾ ਹੈ। ਇਸ ਫ਼ੈਸਲੇ ਨਾਲ ਹੀ ਮੁੱਖ ਮੰਤਰੀ ਆਵਾਸ ਵੱਲ ਕੀਤਾ ਜਾਣ ਵਾਲਾ ਪ੍ਰਸਤਾਵਿਤ ਮਾਰਚ ਵੀ ਮੁਲਤਵੀ ਕਰ ਦਿੱਤਾ ਗਿਆ ਹੈ।

ਯੂਨੀਅਨ ਦੇ ਸੂਬਾ ਪ੍ਰਧਾਨ ਰੇਸ਼ਮ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਅੱਜ ਮੋਹਾਲ਼ੀ ਵਿਖੇ ਧਰਨਾ ਪ੍ਰਦਰਸ਼ਨ ਕੀਤਾ ਜਾਣਾ ਸੀ, ਪਰ ਹੁਣ ਇਸ ਨੂੰ ਸਮਾਪਤ ਕਰ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਸੋਮਵਾਰ ਨੂੰ ਟਰਾਂਸਪੋਰਟ ਮੰਤਰੀ ਨਾਲ ਹੋਈ ਮੀਟਿੰਗ ਵਿੱਚ ਜਿਨ੍ਹਾਂ ਮੰਗਾਂ ‘ਤੇ ਸਹਿਮਤੀ ਬਣੀ ਸੀ, ਪ੍ਰਬੰਧਕੀ ਅਧਿਕਾਰੀ ਉਨ੍ਹਾਂ ਨੂੰ ਲਿਖਤੀ ਰੂਪ ਵਿੱਚ ਦੇਣ ਤੋਂ ਟਾਲ-ਮਟੋਲ ਕਰ ਰਹੇ ਸਨ। ਹਾਲਾਂਕਿ, ਹੁਣ ਪ੍ਰਸ਼ਾਸਨ ਨਾਲ ਹੋਈ ਤਾਜ਼ਾ ਬੈਠਕ ਦੌਰਾਨ ਸਾਰੀਆਂ ਮੰਨੀਆਂ ਗਈਆਂ ਮੰਗਾਂ ਨੂੰ ਲਿਖਤੀ ਰੂਪ ਵਿੱਚ ਦਰਜ ਕਰ ਲਿਆ ਗਿਆ ਹੈ।

ਯੂਨੀਅਨ ਆਗੂਆਂ ਨੇ ਦੱਸਿਆ ਕਿ ਅਗਲੀ ਅਹਿਮ ਬੈਠਕ 14 ਅਗਸਤ ਨੂੰ ਪੰਜਾਬ ਦੇ ਵਿੱਤ ਮੰਤਰੀ, ਟਰਾਂਸਪੋਰਟ ਮੰਤਰੀ ਅਤੇ ਪ੍ਰਸੋਨਲ (ਕ੍ਰਮਚਾਰੀ) ਵਿਭਾਗ ਦੇ ਉੱਚ ਅਧਿਕਾਰੀਆਂ ਨਾਲ ਤੈਅ ਕੀਤੀ ਗਈ ਹੈ। ਇਸ ਤੋਂ ਪਹਿਲਾਂ 11 ਅਗਸਤ ਨੂੰ ਬੋਰਡ ਆਫ਼ ਡਾਇਰੈਕਟਰਜ਼ ਦੀ ਮੀਟਿੰਗ ਹੋਵੇਗੀ, ਜਿਸ ਵਿੱਚ ਕੱਚੇ ਕਰਮਚਾਰੀਆਂ ਨੂੰ ਪੱਕੇ ਕਰਨ ਲਈ ਨਿਯਮ ਬਣਾਉਣ ਦੇ ਪ੍ਰਸਤਾਵ ਨੂੰ ਮਨਜ਼ੂਰੀ ਲਈ ਰੱਖਿਆ ਜਾਵੇਗਾ।

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ਅਤੇ ਇੰਸਟਾਗ੍ਰਾਮ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

Share This Article
Leave a Comment