ਸਿਮਰਜੀਤ ਸਿੰਘ ਬੈਂਸ ਨੂੰ ਅਦਾਲਤ ਤੋਂ ਰਾਹਤ! ਇੱਕ ਸਾਲ ਦੀ ਸਜ਼ਾ ‘ਤੇ ਲੱਗੀ ਰੋਕ!

raajan tiwari
3 Min Read

Punjab News : ਪੰਜਾਬ ਦੀ ਸਿਆਸਤ ਨਾਲ ਜੁੜੀ ਇਸ ਵੇਲੇ ਦੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ… ਕਾਂਗਰਸ ਆਗੂ ਅਤੇ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੂੰ ਮਾਣਹਾਨੀ ਕੇਸ ਵਿੱਚ ਅਦਾਲਤ ਤੋਂ ਵੱਡੀ ਰਾਹਤ ਮਿਲੀ ਹੈ। ਜਿਸ ਇੱਕ ਸਾਲ ਦੀ ਸਜ਼ਾ ਨੂੰ ਲੈ ਕੇ ਬੈਂਸ ਦੀਆਂ ਮੁਸ਼ਕਲਾਂ ਵਧੀਆਂ ਹੋਈਆਂ ਸਨ, ਉਸ ਸਜ਼ਾ ‘ਤੇ ਹੁਣ ਸੈਸ਼ਨ ਅਦਾਲਤ ਨੇ ਰੋਕ ਲਗਾ ਦਿੱਤੀ ਹੈ। ਐਡੀਸ਼ਨਲ ਸੈਸ਼ਨ ਜੱਜ ਕਪਿਲ ਅਗਰਵਾਲ ਦੀ ਅਦਾਲਤ ਨੇ ਹੇਠਲੀ ਅਦਾਲਤ ਵੱਲੋਂ ਸੁਣਾਈ ਗਈ ਇੱਕ ਸਾਲ ਦੀ ਸਜ਼ਾ ਨੂੰ ਮੁਅੱਤਲ ਕਰਨ ਦਾ ਹੁਕਮ ਦਿੱਤਾ ਹੈ।ਦਰਅਸਲ, ਇਸ ਮਾਮਲੇ ਵਿੱਚ ਸੀਜੇਐੱਮ ਅਦਾਲਤ ਵੱਲੋਂ ਸਿਮਰਜੀਤ ਸਿੰਘ ਬੈਂਸ ਨੂੰ ਇੱਕ ਸਾਲ ਦੀ ਸਜ਼ਾ ਸੁਣਾਈ ਗਈ ਸੀ। ਹਾਲਾਂਕਿ ਬੈਂਸ ਨੇ ਇਸ ਫ਼ੈਸਲੇ ਨੂੰ ਸੈਸ਼ਨ ਅਦਾਲਤ ਵਿੱਚ ਚੁਣੌਤੀ ਦਿੱਤੀ ਸੀ। ਉਨ੍ਹਾਂ ਵੱਲੋਂ ਦਾਇਰ ਪਟੀਸ਼ਨ ‘ਤੇ ਸੁਣਵਾਈ ਕਰਦਿਆਂ ਐਡੀਸ਼ਨਲ ਸੈਸ਼ਨ ਜੱਜ ਕਪਿਲ ਅਗਰਵਾਲ ਦੀ ਅਦਾਲਤ ਨੇ ਸਜ਼ਾ ਮੁਅੱਤਲ ਕਰਨ ਦਾ ਫ਼ੈਸਲਾ ਸੁਣਾਇਆ ਹੈ। ਇਸ ਫ਼ੈਸਲੇ ਤੋਂ ਬਾਅਦ ਬੈਂਸ ਨੂੰ ਫਿਲਹਾਲ ਵੱਡੀ ਕਾਨੂੰਨੀ ਰਾਹਤ ਮਿਲੀ ਹੈ।

ਇਹ ਵੀ ਪੜ੍ਹੋ :  ਪੰਜਾਬ ਦੇ ਬਿਜਲੀ ਵਿਭਾਗ ‘ਚ ਨੌਜਵਾਨਾਂ ਲਈ ਵੱਡਾ ਮੌਕਾ!  2500 ਸਿਖਿਆਰਥੀਆਂ ਨੂੰ ਦਿੱਤੀ ਜਾਵੇਗੀ ਟ੍ਰੇਨਿੰਗ!

ਅਦਾਲਤ ਤੋਂ ਰਾਹਤ ਮਿਲਣ ਤੋਂ ਬਾਅਦ ਸਿਮਰਜੀਤ ਸਿੰਘ ਬੈਂਸ ਨੇ ਆਪਣਾ ਪੱਖ ਵੀ ਰੱਖਿਆ ਹੈ। ਉਨ੍ਹਾਂ ਕਿਹਾ ਕਿ ਲੋਕਤੰਤਰ ਵਿੱਚ ਵਿਰੋਧੀ ਧਿਰ ਨੂੰ ਸਰਕਾਰ ਦੇ ਗ਼ਲਤ ਕੰਮਾਂ ਵਿਰੁੱਧ ਆਵਾਜ਼ ਉਠਾਉਣ ਅਤੇ ਸਵਾਲ ਕਰਨ ਦਾ ਪੂਰਾ ਹੱਕ ਹੈ।ਬੈਂਸ ਮੁਤਾਬਕ ਉਨ੍ਹਾਂ ਨੇ ਵੀ ਇਸੇ ਹੱਕ ਤਹਿਤ ਉਸ ਸਮੇਂ ਦੇ ਇੱਕ ਮੰਤਰੀ ਖ਼ਿਲਾਫ਼ ਆਵਾਜ਼ ਬੁਲੰਦ ਕੀਤੀ ਸੀ। ਉਨ੍ਹਾਂ ਕਿਹਾ ਕਿ ਉਹ ਨਿਆਂਪਾਲਿਕਾ ਦਾ ਪੂਰਾ ਸਤਿਕਾਰ ਕਰਦੇ ਹਨ ਅਤੇ ਉਨ੍ਹਾਂ ਨੂੰ ਪੂਰਾ ਭਰੋਸਾ ਹੈ ਕਿ ਅਦਾਲਤ ਵਿੱਚ ਉਨ੍ਹਾਂ ਨੂੰ ਇਨਸਾਫ਼ ਮਿਲੇਗਾ। ਹੁਣ ਇਸ ਮਾਮਲੇ ਦੀ ਅਗਲੀ ਸੁਣਵਾਈ 3 ਜਨਵਰੀ 2027 ਨੂੰ ਹੋਵੇਗੀ। ਬੈਂਸ ਨੇ ਕਿਹਾ ਕਿ ਉਹ ਕਾਨੂੰਨੀ ਪ੍ਰਕਿਰਿਆ ਦਾ ਸਤਿਕਾਰ ਕਰਦੇ ਹਨ ਅਤੇ ਅਗਲੀ ਸੁਣਵਾਈ ਦੌਰਾਨ ਅਦਾਲਤ ਵਿੱਚ ਆਪਣਾ ਪੱਖ ਰੱਖਣਗੇ। ਫਿਲਹਾਲ ਇਸ ਮਾਮਲੇ ਵਿੱਚ ਸੈਸ਼ਨ ਅਦਾਲਤ ਵੱਲੋਂ ਸਜ਼ਾ ਮੁਅੱਤਲ ਕੀਤੇ ਜਾਣ ਨੂੰ ਸਿਮਰਜੀਤ ਸਿੰਘ ਬੈਂਸ ਲਈ ਅਹਿਮ ਕਾਨੂੰਨੀ ਰਾਹਤ ਵਜੋਂ ਦੇਖਿਆ ਜਾ ਰਿਹਾ ਹੈ। ਹੁਣ ਸਾਰਿਆਂ ਦੀਆਂ ਨਜ਼ਰਾਂ 3 ਜਨਵਰੀ ਨੂੰ ਹੋਣ ਵਾਲੀ ਅਗਲੀ ਸੁਣਵਾਈ ‘ਤੇ ਟਿਕੀਆਂ ਹੋਈਆਂ ਹਨ।

Share This Article
Leave a Comment