ਚੰਡੀਗੜ੍ਹ: ਪੰਜਾਬ ‘ਚ ਦੋ ਦਿਨਾਂ ਤੋਂ ਪਏ ਮੀਂਹ ਅਤੇ ਤੇਜ਼ ਹਵਾਵਾਂ ਨੇ ਲੋਕਾਂ ਨੂੰ ਕਹਿਰ ਦੀ ਗਰਮੀ ਤੋਂ ਰਾਹਤ ਦਿੱਤੀ ਹੈ। ਦੋ ਦਿਨਾਂ ਦੀ ਬਰਸਾਤ ਤੋਂ ਬਾਅਦ ਪੰਜਾਬ ਦਾ ਔਸਤ ਤਾਪਮਾਨ 6.4 ਡਿਗਰੀ ਹੇਠਾਂ ਆਇਆ, ਹਾਲਾਂਕਿ ਮੌਸਮ ਵਿਭਾਗ ਨੇ ਅਗਲੇ ਦੋ ਦਿਨਾਂ ਤੱਕ ਮੌਸਮ ਆਮ ਵਾਂਗ ਰਹਿਣ ਦੀ ਭਵਿੱਖਬਾਣੀ ਕੀਤੀ ਹੈ।
ਮੌਸਮ ਵਿਭਾਗ ਵੱਲੋਂ ਜਾਰੀ ਅੰਕੜਿਆਂ ਅਨੁਸਾਰ ਬੀਤੀ ਸ਼ਾਮ ਤੱਕ ਅੰਮ੍ਰਿਤਸਰ ਵਿੱਚ 5 ਮਿਲੀਮੀਟਰ, ਫਾਜ਼ਿਲਕਾ ਵਿੱਚ 3.5 ਮਿਲੀਮੀਟਰ ਅਤੇ ਮੋਗਾ ਵਿੱਚ 1 ਮਿਲੀਮੀਟਰ ਮੀਂਹ ਰਿਕਾਰਡ ਕੀਤਾ ਗਿਆ।
ਉੱਤਰ ਪ੍ਰਦੇਸ਼, ਬਿਹਾਰ ਸਣੇ ਦੇਸ਼ ਦੇ ਕੁਝ ਸੂਬਿਆਂ ਵਿੱਚ ਮੌਸਮ ਵਿੱਚ ਆਏ ਬਦਲਾਅ ਕਾਰਨ ਲੋਕਾਂ ਨੂੰ ਪੈ ਰਹੀ ਗਰਮੀ ਤੋਂ ਕੁਝ ਰਾਹਤ ਮਿਲੀ ਹੈ। ਮੌਸਮ ਵਿਭਾਗ ਅਨੁਸਾਰ ਅਗਲੇ 24 ਘੰਟਿਆਂ ਦੌਰਾਨ ਬਿਹਾਰ, ਅਰੁਣਾਚਲ ਪ੍ਰਦੇਸ਼, ਕਰਨਾਟਕ, ਮੱਧ ਮਹਾਰਾਸ਼ਟਰ, ਤਾਮਿਲਨਾਡੂ, ਕਰਾਈਕਲ, ਕੋਂਕਣ, ਗੋਆ, ਉਪ-ਹਿਮਾਲੀਅਨ ਪੱਛਮੀ ਬੰਗਾਲ, ਸਿੱਕਮ, ਅਸਮ ਅਤੇ ਮੇਘਾਲਿਆ ਵਿੱਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਪੰਜਾਬ ਅਤੇ ਹਰਿਆਣਾ ਦਾ ਮੌਸਮ ਵੀ ਬਦਲੇਗਾ ਪਰ ਭਾਰੀ ਬਰਸਾਤ ਜੁਲਾਈ ਦੇ ਸ਼ੁਰੂ ਵਿੱਚ ਹੀ ਹੋਵੇਗੀ।
ਗੁਜਰਾਤ ‘ਚ 23 ਜੂਨ ਨੂੰ ਵੱਖ-ਵੱਖ ਥਾਵਾਂ ‘ਤੇ ਭਾਰੀ ਮੀਂਹ ਦੀ ਚਿਤਾਵਨੀ ਜਾਰੀ ਕੀਤੀ ਗਈ ਹੈ। ਇਸ ਦੌਰਾਨ 115.5-204.4 ਮਿਲੀਮੀਟਰ ਬਾਰਿਸ਼ ਦਰਜ ਕੀਤੀ ਜਾ ਸਕਦੀ ਹੈ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।