ਮਲੋਟ: ਪੰਜਾਬ ਵਿੱਚ ਬੇਅਦਬੀ ਰੋਕਣ ਲਈ ਨਵਾਂ ਕਾਨੂੰਨ ਲਾਗੂ ਹੋਣ ਤੋਂ ਬਾਅਦ ਮਲੋਟ ਤੋਂ ਗੁਟਕਾ ਸਾਹਿਬ ਦੀ ਬੇਅਦਬੀ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਮੁਤਾਬਕ ਮਲੋਟ ਦੇ ਵਾਰਡ ਨੰਬਰ 10 ਵਿੱਚ ਸਥਿਤ ਇੰਦਰਾ ਬਸਤੀ ਦੀ ਗਲੀ ਨੰਬਰ 4 ਵਿੱਚ ਸ੍ਰੀ ਸੁਖਮਨੀ ਸਾਹਿਬ ਦੇ ਗੁਟਕਾ ਸਾਹਿਬ ਦੇ ਅੰਗ ਖਿਲਰੇ ਹੋਏ ਮਿਲੇ। ਕਾਨੂੰਨ ਬਣਨ ਤੋਂ ਬਾਅਦ ਇਹ ਬੇਅਦਬੀ ਦੀ ਪਹਿਲੀ ਘਟਨਾ ਦੱਸੀ ਜਾ ਰਹੀ ਹੈ।
ਸਥਾਨਕ ਲੋਕਾਂ ਨੇ ਤੁਰੰਤ ਅੰਗ ਇਕੱਠੇ ਕਰਕੇ ਸੁਰੱਖਿਅਤ ਰੱਖੇ ਅਤੇ ਪੁਲਿਸ ਨੂੰ ਸੂਚਿਤ ਕੀਤਾ। ਇਸ ਤੋਂ ਬਾਅਦ ਡੀਐਸਪੀ ਹਰਜੀਤ ਸਿੰਘ ਮਾਨ ਅਤੇ ਐਸਐਚਓ ਹਰਪ੍ਰੀਤ ਸਿੰਘ ਮੌਕੇ ‘ਤੇ ਪਹੁੰਚੇ ਅਤੇ ਜਾਂਚ ਸ਼ੁਰੂ ਕੀਤੀ। ਇਹ ਘਟਨਾ ਵੀਰਵਾਰ ਨੂੰ ਵਾਪਰੀ।
ਮਿਲੀ ਜਾਣਕਾਰੀ ਮੁਤਾਬਕ, ਜਿੱਥੇ ਇਹ ਘਟਨਾ ਹੋਈ ਹੈ, ਉਸ ਇਲਾਕੇ ਵਿੱਚ ਜ਼ਿਆਦਾਤਰ ਲੋਕ ਕਬਾੜ ਦੇ ਕੰਮ ਨਾਲ ਜੁੜੇ ਹਨ। ਜਗੀਰ ਸਿੰਘ ਨੇ ਆਪਣੇ ਦੋਸਤ ਨਾਲ ਮਿਲ ਕੇ ਗੁਟਕਾ ਸਾਹਿਬ ਦੇ ਬਿਖਰੇ ਅੰਗ ਇਕੱਠੇ ਕੀਤੇ ਅਤੇ ਉਨ੍ਹਾਂ ਨੂੰ ਗੁਰਦੁਆਰਾ ਸਾਹਿਬ ਵਿੱਚ ਸੁਰੱਖਿਅਤ ਰੱਖ ਦਿੱਤਾ।
ਪੁਲਿਸ ਨੇ ਇਸ ਮਾਮਲੇ ਵਿੱਚ ਅਣਪਛਾਤੇ ਲੋਕਾਂ ਖ਼ਿਲਾਫ਼ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ਅਤੇ ਇੰਸਟਾਗ੍ਰਾਮ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

