ਨਿਊਜ਼ ਡੈਸਕ: ਵਿਸ਼ਵ ਪ੍ਰਸਿੱਧ ਸੰਗੀਤਾਚਾਰੀਆ ਡਾ. ਗੁਰਨਾਮ ਸਿੰਘ ਨੂੰ ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮ੍ਰਿਤਸਰ ਵੱਲੋਂ ਵਿਜ਼ੂਅਲ ਆਰਟ ਐਂਡ ਪ੍ਰਫੋਰਮਿੰਗ ਆਰਟਸ ਦਾ ਡੀਨ ਨਿਯੁਕਤ ਕੀਤਾ ਗਿਆ। ਉਹ ਪੰਜਾਬੀ ਯੂਨੀਵਰਸਿਟੀ, ਪਟਿਆਲਾ ਦੇ ਗੁਰਮੀਤ ਸੰਗੀਤ ਵਿਭਾਗ ਦੇ ਮੁਖੀ, ਪੰਜਾਬੀ ਯੂਨੀਵਰਸਿਟੀ ਦੇ ਡੀਨ ਅਕਾਦਮਿਕ ਮਾਮਲੇ, ਡੀਨ ਰਿਸਰਚ, ਡੀਨ ਫੈਕਲਟੀ ਆਫ ਆਰਟਸ ਐਂਡ ਕਲਚਰ ਅਤੇ ਹੋਰ ਅਹਿਮ ਅਹੁਦਿਆਂ ‘ਤੇ ਰਹਿ ਚੁੱਕੇ ਹਨ।
ਗੌਰਤਲਬ ਹੈ ਕਿ ਅੱਜ ਕੱਲ੍ਹ ਡਾ. ਗੁਰਨਾਮ ਸਿੰਘ ਗੁਰਮੀਤ ਸੰਗੀਤ ਦੇ ਪ੍ਰਚਾਰ ਤੇ ਪ੍ਰਸਾਰ ਲਈ ਵਿਦੇਸ਼ ਦੌਰੇ ‘ਤੇ ਹਨ। ਉਨ੍ਹਾਂ ਨੂੰ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਵਿੱਚ ਡੀਨ ਦੇ ਅਹੁਦੇ ‘ਤੇ ਨਿਯੁਕਤ ਕੀਤੇ ਜਾਣ ‘ਤੇ ਗੁਰਮੀਤ ਸੰਗੀਤ ਸੇਵੀਆਂ ਵਿੱਚ ਖੁਸ਼ੀ ਪਾਈ ਜਾ ਰਹੀ ਹੈ।