ਪ੍ਰਸਿੱਧ ਰਾਗੀ ਭਾਈ ਹਰਜਿੰਦਰ ਸਿੰਘ ਜੀ ਨੂੰ ਮਿਲਿਆ ਪਦਮ ਸ਼੍ਰੀ ਪੁਰਸਕਾਰ

Global Team
2 Min Read

ਚੰਡੀਗੜ੍ਹ: ਪ੍ਰਸਿੱਧ ਰਾਗੀ ਭਾਈ ਹਰਜਿੰਦਰ ਸਿੰਘ ਨੂੰ ਦੇਸ਼ ਦੇ ਰਾਸਟਰਪਤੀ ਦ੍ਰੋਪਦੀ ਮੁਰਮੂ ਨੇ ਪਦਮ ਸ਼੍ਰੀ ਪੁਰਸਕਾਰ ਨਾਲ ਸਨਮਾਨਿਤ ਕੀਤਾ ਹੈ। ਭਾਈ ਹਰਜਿੰਦਰ ਸਿੰਘ ਨੂੰ ਕਲਾ ਦੇ ਖੇਤਰ ਵਿੱਚ ਵਿਸ਼ੇਸ਼ ਯੋਗਦਾਨ ਪਾਉਣ ਲਈ ਇਹ ਐਵਾਰਡ ਮਿਲਿਆ ਹੈ।  ਇਸ ਤੋਂ ਪਹਿਲਾਂ ਉਹਨਾਂ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸ਼੍ਰੋਮਣੀ ਪੰਥਕ ਰਾਗੀ ਦਾ ਸਨਮਾਨ ਮਿਲ ਚੁੱਕਾ ਹੈ। ਪਿਛਲੇ ਸਮੇਂ ਉਨ੍ਹਾਂ ਕਿਹਾ ਸੀ ਕਿ ਇਹ ਪੁਰਸਕਾਰ ਮੈਨੂੰ ਇਕੱਲੇ ਨੂੰ ਨਹੀਂ ਮੇਰੀ ਸ਼੍ਰੇਣੀ ਦੇ ‘ਚ ਜਿੰਨੇ ਵੀ ਕਿਰਤਨੀਏ ਹਨ, ਇਹ ਪੁਰਸਕਾਰ ਉਹਨਾਂ ਸਾਰਿਆਂ ਦਾ ਹੈ।

ਦਰਅਸਲ ‘ਚ ਦੇਸ਼ ਦੀ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਅੱਜ ਰਾਸ਼ਟਰਪਤੀ ਭਵਨ ਦੇ ਗਣਤੰਤਰ ਮੰਡਪ ਵਿਖੇ ਆਯੋਜਿਤ ਸਿਵਲ ਇਨਵੈਸਟੀਚਰ ਸਮਾਰੋਹ-I  (Civil Investiture Ceremony-I)  ਵਿੱਚ ਸਾਲ 2025 ਲਈ ਪਦਮ ਪੁਰਸਕਾਰ ਦਿੱਤੇ ਹਨ। ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਕੁੱਲ 71 ਲੋਕਾਂ ਨੂੰ ਪਦਮ ਪੁਰਸਕਾਰਾਂ ਨਾਲ ਸਨਮਾਨਿਤ ਕੀਤਾ,ਜਿਸ ਵਿੱਚ 4 ਪਦਮ ਵਿਭੂਸ਼ਣ, 10 ਪਦਮ ਭੂਸ਼ਣ ਅਤੇ 57 ਪਦਮ ਸ਼੍ਰੀ ਪੁਰਸਕਾਰ ਸ਼ਾਮਿਲ ਹਨ।

ਦੱਸ ਦੇਈਏ ਕਿ ਸਾਰੀਆਂ ਪ੍ਰਮੁੱਖ ਸ਼ਖਸੀਅਤਾਂ ਨੂੰ ਸੋਮਵਾਰ ਨੂੰ ਰਾਸ਼ਟਰਪਤੀ ਭਵਨ ਦੇ ਸ਼ਾਨਦਾਰ ਦਰਬਾਰ ਹਾਲ ਵਿਖੇ ਉਪ ਰਾਸ਼ਟਰਪਤੀ ਜਗਦੀਪ ਧਨਖੜ, ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਸਮੇਤ ਹੋਰਾਂ ਦੀ ਮੌਜੂਦਗੀ ਵਿੱਚ ਪੁਰਸਕਾਰ ਦਿੱਤੇ ਗਏ। ਸੀਨੀਅਰ ਅਦਾਕਾਰ ਸ਼ੇਖਰ ਕਪੂਰ, ਏਸ਼ੀਅਨ ਇੰਸਟੀਚਿਊਟ ਆਫ਼ ਗੈਸਟ੍ਰੋਐਂਟਰੋਲੋਜੀ ਅਤੇ ਏਆਈਜੀ ਹਸਪਤਾਲ ਦੇ ਚੇਅਰਮੈਨ ਡੀ ਨਾਗੇਸ਼ਵਰ ਰੈਡੀ, ਵਾਇਲਨਵਾਦਕ ਲਕਸ਼ਮੀਨਾਰਾਇਣ ਸੁਬਰਾਮਨੀਅਮ ਅਤੇ ਤੇਲਗੂ ਸੁਪਰਸਟਾਰ ਨੰਦਾਮੁਰੀ ਬਾਲਕ੍ਰਿਸ਼ਨ ਸਮੇਤ ਹੋਰ ਪ੍ਰਮੁੱਖ ਸ਼ਖਸੀਅਤਾਂ ਸਨ ,ਜਿਨ੍ਹਾਂ ਨੂੰ ਰਾਸ਼ਟਰਪਤੀ ਨੇ ਪਦਮ ਪੁਰਸਕਾਰਾਂ ਨਾਲ ਸਨਮਾਨਿਤ ਕੀਤਾ।

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

Share This Article
Leave a Comment